Sunday, November 02, 2025

Malwa

ਹਸਪਤਾਲਾਂ ਵਿੱਚ ਆਕਸੀਜ਼ਨ ਦੀ ਸਪਲਾਈ ਸਬੰਧੀ ਨਹੀਂ ਆਵੇਗੀ ਦਿੱਕਤ: ਰਾਜੀਵ ਗੁਪਤਾ

April 29, 2021 05:09 PM
SehajTimes

ਐਸ.ਏ.ਐਸ ਨਗਰ : ਕੋਵਿਡ 19 ਕਾਰਨ ਪੈਦਾ ਹੋਏ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜਿ਼ਲ੍ਹੇ ਦੇ 14 ਹਸਪਤਾਲਾਂ ਵਿੱਚ ਲੋੜੀਂਦੀ ਔਸਤਨ 23 ਮੀਟ੍ਰਿਕ ਟਨ ਆਕਸੀਜ਼ਨ ਤੇ 05 ਹਪਸਤਾਲਾਂ ਨੂੰ ਸਟੇਟ ਵੱਲੋਂ ਸਿੱਧੀ ਸਪਲਾਈ ਜਾਰੀ ਹੈ ਤੇ ਹਸਪਤਾਲਾਂ ਵਿੱਚ ਆਕਸੀਜ਼ਨ ਦੀ ਸਪਲਾਈ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਕੁਮਾਰ ਗੁਪਤਾ ਨੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਵੱਲੋਂ ਜਿ਼ਲ੍ਹੇ ਦੇ ਹਸਪਤਾਲਾਂ ਵਿੱਚ ਲੋੜੀਂਦੀ ਆਕਸੀਜ਼ਨ ਸਪਲਾਈ ਯਕੀਨੀ ਬਨਾਉਣ ਲਈ ਬਣਾਈ ਟੀਮ ਨੂੰ ਨਾਲ ਲੈ ਕੇ ਹਾਈ ਟੈਕ ਇੰਡਸਟਰੀਜ਼, ਮੋਹਾਲੀ ਦੀ ਪੜਤਾਲ ਕਰਨ ਮੌਕੇ ਕੀਤਾ। ਟੀਮ ਵਿੱਚ ਸ਼੍ਰੀ ਪਵਿੱਤਰ ਸਿੰਘ ਪੀ.ਸੀ.ਐਸ., ਸ਼੍ਰੀ ਹਰਬੀਰ ਸਿੰਘ ਐਸ.ਪੀ. ਅਤੇ ਸੁਰਿੰਦਰ ਗਰਗ, ਏ.ਈ.ਟੀ.ਸੀ., ਸ਼ਾਮਲ ਸਨ।

ਏ.ਡੀ.ਸੀ. ਨੇ ਦੱਸਿਆ ਕਿ ਇਸ ਮੌਕੇ ਟੀਮ ਨੇ ਆਕਸੀਜ਼ਨ ਸਟਾਕ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਵੱਖ ਵੱਖ ਹਸਪਤਾਲਾਂ ਨੂੰ ਕੀਤੀ ਜਾ ਰਹੀ ਸਪਲਾਈ ਦੀ ਵਿਸਤਰਤ ਸਮੀਖਿਆ ਕੀਤੀ ਅਤੇ ਨਾਲ ਹੀ ਵੇਟ ਅਤੇ ਪਰੈਸ਼ਰ ਸਬੰਧੀ ਵੀ ਪੜਤਾਲ ਕੀਤੀ ਗਈ। ਇੰਡਸਟਰੀ ਦੇ ਨੁਮਾਇੰਦਿਆਂ ਨੂੰ ਇਹ ਹਦਾਇਤ ਕੀਤੀ ਗਈ ਕਿ ਮੈਡੀਕਲ ਕਾਰਜਾਂ ਨਾਲ ਸਬੰਧਤ ਆਕਸੀਜ਼ਨ ਦੀ ਕੋਈ ਹੋਰ ਡਾਈਵਰਜਨ ਨਹੀਂ ਹੋਣੀ ਚਾਹੀਦੀ ਅਤੇ ਸਿਲੰਡਰਾਂ ਵਿੱਚ ਉਨ੍ਹਾਂ ਦੀ ਸਮਰੱਥਾ ਮੁਤਾਬਕ ਪੂਰੀ ਗੈਸ ਭਰੀ ਜਾਵੇ। 



ਸ਼੍ਰੀ ਰਾਜੀਵ ਗੁਪਤਾ ਨੇ ਦੱਸਿਆ ਕਿ ਜਿ਼ਲ੍ਹੇ ਤੋਂ ਬਾਹਰ ਆਕਸੀਜ਼ਨ ਦੀ ਸਪਲਾਈ ਸਬੰਧਤ ਡਿਪਟੀ ਕਮਿਸ਼ਨਰ ਦੇ ਮੰਗ ਆਰਡਰ ਦੇ ਆਧਾਰ ਉਤੇ ਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹਰ ਇੱਕ ਸਿਲੰਡਰ ਦੀ ਸਪਲਾਈ ਰਿਕਾਰਡ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਪੁਲੀਸ ਅਤੇ ਜੀ.ਐਸ.ਟੀ. ਟੀਮਜ਼ ਨੂੰ 24 ਘੰਟੇ ਹਸਪਤਾਲਾਂ ਨੂੰ ਆਕਸੀਜ਼ਨ ਦੀ ਸਪਲਾਈ ਦੀ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਸਾਧਨਾਂ ਜ਼ਰੀਏ ਹੋਰ ਖਾਲੀ ਸਿਲੰਡਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ