Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਡਾ. ਨਾਗਰ ਸਿੰਘ ਮਾਨ ਨੂੰ ਸਦਮਾ;ਪਿਤਾ ਸ੍ਰ. ਟਹਿਲ ਸਿੰਘ ਦਾ ਦੇਹਾਂਤ

February 25, 2024 05:28 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਨੂੰ ਉਸ ਵੇਲ਼ੇ ਡੂੰਘਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ੍ਰ. ਟਹਿਲ ਸਿੰਘ ਦਾ ਬੀਤੀ ਸ਼ਾਮ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਸ੍ਰ. ਟਹਿਲ ਸਿੰਘ 84 ਸਾਲਾਂ ਦੇ ਸਨ। ਰਾਜਪੁਰਾ ਨੇੜਲੇ ਉਨ੍ਹਾਂ ਦੇ ਜੱਦੀ ਪਿੰਡ ਰਾਮਪੁਰ ਖੁਰਦ ਵਿਖੇ ਦੁਪਹਿਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਤੋਂ ਉਪ-ਕੁਲਪਤੀ ਪ੍ਰੋ. ਅਰਵਿੰਦ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਰਹੇ।  ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਸ੍ਰ. ਟਹਿਲ ਸਿੰਘ ਦੀ ਮੌਤ ਉੱਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਡਾ. ਨਾਗਰ ਸਿੰਘ ਮਾਨ ਨਾਲ਼ ਹਮਦਰਦੀ ਜ਼ਾਹਰ ਕੀਤੀ।
ਅੰਤਿਮ ਸੰਸਕਾਰ ਸਮੇਂ ਹਾਜ਼ਰ ਹੋਰ ਸ਼ਖ਼ਸੀਅਤਾਂ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਯੁਵਕ ਭਲਾਈ ਇੰਚਾਰਜ ਡਾ. ਗਗਨਦੀਪ ਥਾਪਾ, ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ, ਇੰਜਨੀਅਰ ਨਰੇਸ਼ ਮਿੱਤਲ, ਮਾਰਕਫੈੱਡ ਤੋਂ ਸ੍ਰ. ਦਿਲਬਾਗ ਸਿੰਘ, ਪੰਜਾਬ ਖਾਦੀ ਬੋਰਡ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਪੰਜਾਬੀ ਯੂਨੀਵਰਸਿਟੀ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਪ੍ਰਧਾਨ/ਪ੍ਰਤੀਨਿਧ ਅਤੇ ਇਲਾਕੇ ਦੇ ਪੰਚ ਸਰਪੰਚ ਅਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਸ਼ਾਮਿਲ ਸਨ। ਡਾ. ਨਾਗਰ ਸਿੰਘ ਮਾਨ ਨੇ ਜਾਣਕਾਰੀ ਦਿੱਤੀ ਕਿ ਅੰਤਿਮ ਅਰਦਾਸ 6 ਮਾਰਚ 2024 ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਦਰਮਿਆਨ ਰਾਜਪੁਰਾ ਵਿਖੇ ਸਥਿਤ ਗੁਰਦੁਆਰਾ ਬਾਬਾ ਸੁੱਖਾ ਸਿੰਘ ਵਿੱਚ ਹੋਵੇਗੀ।

Have something to say? Post your comment