Saturday, November 01, 2025

Chandigarh

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ 

February 25, 2024 05:55 PM
SehajTimes
ਮੋਹਾਲੀ : ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਰਹਿਨੁਮਾਈ ਹੇਠ ਕੇ.ਵੀ.ਕੇ. ਫਾਰਮ, ਮਾਜਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਮਾਣਯੋਗ ਡਾ. ਇੰਦਰਜੀਤ ਸਿੰਘ, ਉੱਪ ਕੁੱਲਪਤੀ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਆਨ ਯੂਨੀਵਰਸਿਟੀ, ਲੁਧਿਆਣਾ ਸਨ। ਉਹਨਾਂ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸੁਚਾਰੂ ਢੰਗ ਨਾਲ ਡੇਅਰੀ ਪਾਲਣ, ਮੱਛੀ ਪਾਲਣ, ਮੁਰਗੀ ਪਾਲਣ ਆਦਿ ਖੇਤੀ ਸਹਾਇਕ ਧੰਦਿਆਂ ਅਤੇ ਇਹਨਾਂ ਦੇ ਸੁਮੇਲ ਸੰਬੰਧੀ ਨੁਕਤੇ ਸਾਂਝੇ ਕੀਤੇ। ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਡਾ. ਪ੍ਰਕਾਸ਼ ਸਿੰਘ ਬਰਾੜ, ਡਾਇਰੈਕਟਰ ਪਸਾਰ ਸਿਖਿਆ ਨੇ ਕਿਸਾਨਾਂ ਨੂੰ ਪਸ਼ੂ ਪਾਲਣ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਕੇ. ਵੀ. ਕੇ. ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਪ੍ਰੇਰਿਆ।
 
 
ਇਸ ਮੌਕੇ ਯੂਨੀਵਰਸਿਟੀ ਤੋਂ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਅਤੇ ਵੈਟਨਰੀ ਅਤੇ ਪਸ਼ੂ ਪਾਲਣ ਪਸਾਰ ਸਿੱਖਿਆ ਵਿਭਾਗ ਤੋਂ ਡਾ. ਪ੍ਰਤੀਕ ਸਿੰਘ ਧਾਲੀਵਾਲ ਸ਼ਾਮਿਲ ਸਨ। ਡਾ. ਮੁਨੀਸ਼ ਸ਼ਰਮਾ, ਡਾ. ਹਰਮੀਤ ਕੌਰ ਅਤੇ ਡਾ. ਕੋਮਲ ਨੇ ਕੁਦਰਤੀ ਖੇਤੀ ਸੰਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ। ਇਸ ਮੌਕੇ ਤੇ ਯੂਨੀਵਰਸਿਟੀ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਇਕੱਠੇ ਕੀਤੇ ਫੰਡ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਰਗੀਆਂ ਦੇ ਚੂਚੇ, ਫੀਡ ਅਤੇ ਪੋਲਟਰੀ ਜਾਲ ਵੰਡੇ ਗਏ। ਇਸਦੇ ਨਾਲ ਹੀ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਵਰਾਜ ਇੰਜਣ ਲਿਮਿਟਿਡ ਫੰਡਿਡ ਪ੍ਰੋਜੈਕਟ ਤਹਿਤ ਸਵੈ ਸਹਾਇਤਾ ਸਮੂਹ ਦੀਆਂ ਬੀਬੀਆਂ ਨੂੰ ਰੋਜ਼ਗਾਰ ਸ਼ੁਰੂ ਕਰਨ ਲਈ ਸਿਲਾਈ ਮਸ਼ੀਨਾ ਵੰਡੀਆਂ ਗਈਆਂ। ਅੰਤ ਵਿੱਚ ਡਾ. ਬਲਬੀਰ ਸਿੰਘ ਖੱਦਾ ਨੇ ਪੋ੍ਰਗਰਾਮ ਵਿੱਚ ਆਏ ਸਾਰੇ ਮਹਿਮਾਨਾਂ, ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਦਾ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਧੰਨਵਾਦ ਕੀਤਾ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ