Sunday, May 05, 2024

Chandigarh

ਏਡੀਜੀਪੀ ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ 1930 ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਕੀਤੀ ਮੰਗ

February 25, 2024 07:03 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ 1930 ਸਾਈਬਰ ਹੈਲਪਲਾਈਨ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬੈਂਕਾਂ ਨੂੰ ਵੱਖਰੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ ਤਾਂ ਜੋ ਬੈਂਕ ਖਾਤਿਆਂ ਨੂੰ ਪਹਿਲ ਦੇ ਆਧਾਰ 'ਤੇ ਬਲਾਕ ਕਰਨਾ ਅਤੇ ਸ਼ੱਕੀ ਬੈਂਕ ਖਾਤਿਆਂ ਦੇ ਵੇਰਵੇ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਹ ਫੈਸਲਾ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਵੱਲੋਂ ਸੀ.ਐਫ.ਸੀ.ਐਫ.ਆਰ.ਐਮ.ਐਸ. ਪੋਰਟਲ 'ਤੇ ਦਰਜ ਸ਼ਿਕਾਇਤਾਂ ਸਬੰਧੀ ਬੈਂਕਾਂ ਵੱਲੋਂ ਜਵਾਬ ਦੇਣ ਦੇ ਸਮੇਂ ਨੂੰ ਘਟਾਉਣ ਲਈ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਤਾਲਮੇਲ ਮੀਟਿੰਗ ਦੌਰਾਨ ਲਿਆ ਗਿਆ। ਇਹ ਮੀਟਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਈ ਗਈ ਸੀ, ਜਿਸ ਵਿੱਚ ਸਟੇਟ ਬੈਂਕ ਆਫ਼ ਇੰਡੀਆ, ਐਚ.ਡੀ.ਐਫ.ਸੀ. ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਪੰਜਾਬ ਨੈਸ਼ਨਲ ਬੈਂਕ, ਐਕਸਿਸ ਬੈਂਕ, ਆਰ.ਬੀ.ਐਲ. ਬੈਂਕ, ਯੂਨੀਅਨ ਬੈਂਕ ਆਫ ਇੰਡੀਆ, ਬੈਂਕ ਆਫ ਬੜੌਦਾ, ਯੈੱਸ ਬੈਂਕ, ਇੰਡੀਅਨ ਬੈਂਕ ਅਤੇ ਆਈ.ਡੀ.ਐਫ.ਸੀ. ਫਸਟ ਬੈਂਕ ਸਮੇਤ 11 ਪ੍ਰਮੁੱਖ ਬੈਂਕਾਂ ਦੇ 17 ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਡੀਆਈਜੀ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐਸਪੀ ਸਾਈਬਰ ਕਰਾਈਮ ਪ੍ਰਭਜੋਤ ਕੌਰ ਵੀ ਹਾਜ਼ਰ ਸਨ। 
 
 
ਏਡੀਜੀਪੀ ਵੀ. ਨੀਰਜਾ ਨੇ ਕਿਹਾ ਕਿ ਸਾਈਬਰ ਹੈਲਪਲਾਈਨ 1930 ਇੱਕ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀਐਫਸੀਐਫਆਰਐਮਐਸ) ਹੈ, ਜਿਸ ਦੀ ਮਦਦ ਨਾਲ ਸਾਈਬਰ ਵਿੱਤੀ ਧੋਖਾਧੜੀ ਦੇ ਪੀੜਤਾਂ ਵੱਲੋਂ ਇਸ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਹੋਣ ਤੋਂ ਤੁਰੰਤ ਬਾਅਦ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਪੀੜਤਾਂ ਵੱਲੋਂ ਜਮ੍ਹਾ ਕਰਵਾਏ ਪੈਸਿਆਂ ਨੂੰ ਫਰੀਜ਼ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਾਈਬਰ ਵਿੱਤੀ ਧੋਖਾਧੜੀ ਨਾਲ ਨਜਿੱਠਣ ਲਈ ਦਰਪੇਸ਼ ਚੁਣੌਤੀਆਂ ਅਤੇ ਸਾਈਬਰ ਕਰਾਈਮ ਹੈਲਪਲਾਈਨ 1930 ਰਾਹੀਂ ਦਰਜ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਸਾਈਬਰ ਵਿੱਤੀ ਧੋਖਾਧੜੀ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਲੋਕਾਂ ਨੂੰ 1930 ਹੈਲਪਲਾਈਨ ਨੰਬਰ 'ਤੇ ਅਜਿਹੀਆਂ ਸਾਈਬਰ ਧੋਖਾਧੜੀਆਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਬੈਂਕਾਂ ਨੂੰ 1930 ਹੈਲਪਲਾਈਨ ਨੰਬਰ ਨੂੰ ਬੈਂਕਾਂ ਦੇ ਅੰਦਰ ਤੇ ਬਾਹਰ ਫਲੈਕਸ ਬੋਰਡਾਂ ਜਾਂ ਪੋਸਟਰਾਂ 'ਤੇ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਆਪਣੀਆਂ ਅਧਿਕਾਰਤ ਵੈੱਬਸਾਈਟਾਂ 'ਤੇ ਦਰਸਾਉਣ ਲਈ ਵੀ ਕਿਹਾ ਗਿਆ ਹੈ। ਏਡੀਜੀਪੀ ਨੇ ਕਿਹਾ ਕਿ ਬੈਂਕਾਂ ਨੂੰ ਸਮਾਂਬੱਧ ਢੰਗ ਨਾਲ ਸ਼ੱਕੀ ਬੈਂਕ ਖਾਤਿਆਂ ਬਾਰੇ ਯੂਪੀਆਈ/ਇੰਟਰਨੈੱਟ ਬੈਂਕਿੰਗ ਲੌਗ, ਬੈਂਕ ਸਟੇਟਮੈਂਟਾਂ, ਏਟੀਐਮ ਫੁਟੇਜ ਅਤੇ ਕੇਵਾਈਸੀ ਦਸਤਾਵੇਜ਼ ਮੁਹੱਈਆ ਕਰਵਾ ਕੇ ਅਜਿਹੇ ਕੇਸਾਂ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਨਾਲ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਖਾਤੇ ਖੋਲ੍ਹਣ ਤੋਂ ਰੋਕਣ ਲਈ ਬੈਂਕਾਂ ਨੂੰ ਨਵੇਂ ਬੈਂਕ ਖਾਤੇ ਖੋਲ੍ਹਣ ਸਮੇਂ ਘਰਾਂ ਦੇ ਪਤਿਆਂ ਦੀ ਵਿਅਕਤੀਗਤ ਤੌਰ ‘ਤੇ ਤਸਦੀਕ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 1930 ਹੈਲਪਲਾਈਨ ਰਾਹੀਂ ਸ਼ੱਕੀ ਬੈਂਕ ਖਾਤਿਆਂ ਵਿੱਚ ਲੱਗਭੱਗ 20 ਕਰੋੜ ਰੁਪਏ ਫਰੀਜ਼ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ ਲਗਭਗ 1.5 ਕਰੋੜ ਰੁਪਏ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਦੀ ਮਦਦ ਨਾਲ ਪੀੜਤਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਬੈਂਕਾਂ ਦੇ ਅਧਿਕਾਰੀਆਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਵਿੱਤੀ ਧੋਖਾਧੜੀ ਤੋਂ ਬਚਾਉਣ ਲਈ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਅਤੇ ਮਾਮਲਿਆਂ ਦੀ ਜਾਂਚ ਦੌਰਾਨ ਮਦਦ ਦਾ ਭਰੋਸਾ ਦਿੱਤਾ ਗਿਆ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ