Tuesday, September 16, 2025

Malwa

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

February 25, 2024 07:51 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸ਼੍ਰੋਮਣੀ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰੇ ਛੱਤਰ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੂਲਾ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਸਨ। ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਕਲਿਆਣ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਪ੍ਰਧਾਨ ਸਰਦਾਰ ਅਮਰ ਸਿੰਘ ਦੁਕਨਦਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇਸ ਸਾਲ ਨਗਰ ਕੀਰਤਨ ਵੀ ਸਜਾਇਆ ਗਿਆ ਜਿਸ ਵਿੱਚ ਸਾਰੇ ਹੀ ਨਗਰ ਨਿਵਾਸੀਆ ਵਲੋਂ ਨੰਗਰ ਕੀਰਤਨ ਦੀ ਰੋਣਕਾਂ ਸਜਾਇਆ ਤੇ ਆਪਣੀਆ ਹਾਜ਼ਰੀ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ ਵਿੱਚ ਭਰੀ । ਨਗਰ ਕੀਰਤਨ ਦੌਰਾਨ ਹੈਂਡ ਗ੍ਰੰਥੀ ਬਾਬਾ ਪ੍ਰੇਮ ਸਿੰਘ ਜੱਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।ਂ ਇੰਟਰਨੈਸ਼ਨਲ ਢਾਡੀ ਜੱਥਾ ਲੁਧਿਆਣੇ ਜੱਥਿਆ ਵੱਲੋਂ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ ਗਿਆ। ਤਕਰੀਬਨ ਨਗਰ ਦੇ ਹਰ ਪੜਾਵਾਂ ਫਲ ਫਰੂਟ,ਚਾਹ ਤੇ ਰਛਿਆ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ। ਜਿਜ ਵਿਚ ਕਲਿਆਣ ਮੇਨ ਚੌਕ ਵਿਖੇ ਗਏ। ਇਸ ਮੌਕੇ ਸੇਵਾਦਾਰਾਂ ਤੇ ਬੀਬੀਆ ਵੱਲੋਂ ਕੀਤਰਨ ਦੀ ਹਾਜ਼ਰੀ ਭਰੀ ਗਈ। ਇਸ ਮੌਕੇ ਪ੍ਰਧਾਨ ਅਮਰ ਸਿੰਘ, ਸਟੇਜ ਸੈਕਟਰੀ ਸੁਖਦੇਵ ਸਿੰਘ ਸਾਬਕਾ ਸਰਪੰਚ, ਨੇ ਨਵਾਈ , ਜਗਸੀਰ ਸਿੰਘ ਸੈਕਟਰੀ, ਸੱਤਪਾਲ ਸਿੰਘ ਸੱਤੂ , ਅਵਤਾਰ ਸਿੰਘ ਮਾੜਾ, ਪਿਆਰਾਂ ਸਿੰਘ , ਸਤਗੁਰ ਸਿੰਘ ,, ਹੈੱਡ ਗ੍ਰੰਥੀ ਭਾਈ ਪ੍ਰੇਮ ਸਿੰਘ ਜੀ ਪੱਤਰਕਾਰ ਤਰਸੇਮ ਸਿੰਘ ਕਲਿਆਣੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਗਤਾਂ ਗੁਰੂ ਘਰ ਨੂੰ ਬਹੁਤ ਢੇਰ ਸਾਰਾ ਸਂਜੋਗ ਦਿੰਦਿਆਂ ਆ ਰਹੀਆਂ ਹਨ । ਬੈਂਡ ਮਾਸਟਰ ਪਾਰਟੀ ਕਲਿਆਣ ਨੇ ਅਤੇ ਗਤਕਾ ਪਾਰਟੀ ਜਿਤਵਾਲ ਨੇ ਵੀ ਕਰਤੱਵ ਜ਼ੋਰ ਵਿਖਾਏ ।ਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮ ਤੱਕ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ