Monday, June 16, 2025

National

ਜੰਮੂ ਕਸ਼ਮੀਰ ਦੇ ਰਾਮਬਨ ’ਚ ਸਰਕਾਰੀ ਅਧਿਕਾਰੀ ਵਿਰੁਧ ਜਬਰ ਜਨਾਹ ਦਾ ਮਾਮਲਾ ਦਰਜ

February 26, 2024 12:32 PM
SehajTimes

ਬਨਿਹਾਲ : ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਘਰੇਲੂ ਨੌਕਰ ਦੀ ਸ਼ਿਕਾਇਤ ’ਤੇ ਇੱਕ ਸਰਕਾਰੀ ਅਧਿਕਾਰੀ ਵਿਰੁਧ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ, ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ । ਪੁਲਿਸ ਨੇ ਦੱਸਿਆ ਕਿ ਦੋਸ਼ੀ ਯਾਵਰ ਅਮੀਨ ਲੋਕ ਨਿਰਮਾਣ ਵਿਭਾਗ ਦਾ ਕਰਮਚਾਰੀ ਹੈ ਅਤੇ ਇਸ ਸਮੇਂ ਸਮਗਰਾ ਸਿੱਖਿਆ ਰਾਮਬਨ ’ਚ ਸਹਾਇਕ ਇੰਜੀਨੀਅਰ ਵਜੋਂ ਤਾਇਨਾਤ ਹੈ। ਪੁਲਿਸ ਨੇ ਦਸਿਆ ਕਿ ਉਹ ਫਰਾਰ ਹੈ। ਉਸਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇੱਕ ਪੁਲਿਸ ਅਧਿਕਾਰੀ ਨੇ ਦਸਿਆ ਕਿ 18 ਸਾਲਾਂ ਪੀੜਤਾ ਨੇ ਬਨਿਹਾਲ ਥਾਣੇ ’ਚ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਅਮੀਨ ਨੇ ਉਸ ਸਮੇਂ ਉਸ ਨਾਲ ਜਬਰ ਜਨਾਹ ਕੀਤਾ ਜਦੋਂ ਉਹ ਹਾਲ ਹੀ ’ਚ ਅਧਿਕਾਰੀ ਦੀ ਪਤਨੀ ਦੇ ਜੰਮੂ ਜਾਣ ਤੋਂ ਬਾਅਦ ਅਪਣੇ ਘਰ ’ਚ ਇੱਕਲੀ ਸੀ। ਅਧਿਕਾਰੀ ਨੇ ਦਸਿਆ ਕਿ ਪੀੜਤਾਂ ਨੇ ਇਹ ਵੀ ਦਾਅਵਾ ਕੀਤਾ ਕਿ ਜੰਮੂ ਤੋਂ ਵਾਪਸ ਆਉਣ ਤੋਂ ਬਾਅਦ ਅਮੀਨ ਦੀ ਪਤਨੀ ਨੂੰ ਘਟਨਾ ਬਾਰੇ ਦੱਸਣ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ।

 

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ