Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਨ ਮੁਹਿੰਮ ਸ਼ੁਰੂ : ਰਵਿੰਦਰ ਸਿੰਘ

February 26, 2024 12:45 PM
SehajTimes

ਫਤਹਿਗੜ੍ਹ ਸਾਹਿਬ : ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੀ ਪਸ਼ੂਆ ਦਾ ਟੀਕਾਕਰਨ ਸੁਰੂ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੂਸ਼ ਪਾਲਣ ਵਿਭਾਗ ਵੱਲੋਂ ਘਰ ਘਰ ਜਾ ਕੇ ਗਾਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਮੁਫਤ ਟੀਕੇ ਲਗਾਏ ਜਾ ਰਹੇ ਹਨ । ਸ੍ਰੀ ਰਵਿੰਦਰ ਸਿੰਘ ਨੇ ਜਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਗਾਵਾਂ ਦਾ ਟੀਕਾਕਰਨ ਜਰੂਰ ਕਰਾਉਣ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਪਹਿਲਾ ਹੀ ਰੋਕ ਲਿਆ ਜਾਵੇ।  ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਆਈ ਲੰਪੀ ਸਕਿੰਨ ਨਾਂ ਦੀ ਭਿਆਨਕ ਬਿਮਾਰੀ ਨਾਲ ਪਸ਼ੂਆਂ ਦਾ ਬਹੁਤ ਹੀ ਨੁਕਸਾਨ ਹੋਇਆ ਸੀ। ਜਿਸ ਕਾਰਨ ਪਸ਼ੂ ਪਾਲਕਾਂ ਨੂੰ ਕਾਫੀ ਆਰਥਿਕ ਘਾਟਾ ਝੱਲਣਾ ਪਿਆ। ਉਨ੍ਹਾਂ ਜਿਲ੍ਹਾ  ਵਾਸੀਆਂ ਨੂੰ ਕਿਹਾ ਕਿ ਜਦੋਂ ਵੀ ਵਿਭਾਗ ਦਾ ਨੁਮਾਇਂਦਾ ਤੁਹਾਡੇ ਘਰ ਟੀਕਾਕਰਨ ਲਈ ਆਊਂਦਾ ਹੈ ਤਾਂ ਪਸ਼ੂਆਂ ਦੇ ਟੀਕੇ ਲਾਜਮੀ ਲਗਾਉਣ ਵਿੱਚ ਉਨ੍ਹਾਂ ਦਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੀ ਪਸ਼ੂਆਂ ਵਿੱਚ ਫਰੀ ਡੀਵਰਮਿੰਗ ਮੁਹਿੰਮ ਤਹਿਤ ਪੇਟ ਦੇ ਕੀੜਿਆਂ ਦੀ ਮੁਫਤ ਦਵਾਈ ਘਰ ਘਰ ਜਾ ਕੇ ਪਸ਼ੂ ਪਾਲਣ ਵਿਭਾਗ ਵੱਲੋਂ ਦਿੱਤੀ ਜਾ ਰਹੀ ਹੈ ਜੇਕਰ ਫਿਰ ਵੀ ਕੋਈ ਪਸ਼ੂ ਇਸ ਦਵਾਈ ਤੋਂ ਵਾਂਝਾ ਰਹਿ ਗਿਆ ਹੋਵੇ ਤਾਂ ਉਹ ਆਪਣੇ ਨੇੜੇ ਦੀ ਪਸ਼ੂ ਸੰਸਥਾ ਵਿੱਚ ਜਾ ਕੇ ਆਪਣੇ ਪਸ਼ੂਆਂ ਲਈ ਪੇਟ ਦੇ ਕੀੜਿਆਂ ਦੀ ਮੁਫਤ ਦਵਾਈ ਪ੍ਰਾਪਤ ਕਰ ਸਕਦਾ ਹੈ।

 
 

Have something to say? Post your comment

 

More in Malwa

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ