Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਰੈਡ ਕਰਾਸ ਵਲੋਂ ਫਸਟ ਏਡ ਦੀ ਦਿੱਤੀ ਗਈ ਟ੍ਰੇਨਿੰਗ

February 26, 2024 02:57 PM
SehajTimes
ਮੋਹਾਲੀ : ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਆਸ਼ਿਕਾ ਜੈਨ ਜ਼ਿਲ੍ਹਾ ਸੇਂਟ ਜੋਨ/ਰੈਡ ਕਰਾਸ, ਐਸ.ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਟ੍ਰੇਨਿੰਗ ਦਿਤੀ ਗਈ। ਇਸ ਟ੍ਰੇਨਿੰਗ ਵਿੱਚ ਸੰਦੀਪ ਸਿੰਘ, ਲੈਕਚਰਾਰ, ਸੇਂਟ ਜੋਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਨੈਸ਼ਨਲ ਹੈਡ ਕੁਆਟਰ, ਨਵੀ ਦਿੱਲੀ ਦੇ ਸਿਲੇਬਸ ਅਨੁਸਾਰ ਵਿਦਿਆਰਥੀਆਂ ਨੂੰ ਰੈਡ ਕਰਾਸ ਦੇ ਇਤਿਹਾਸ, ਫਸਟ ਏਡ ਦੀ ਮਹਤੱਤਾ ਬਾਰੇ ਦੱਸਦਿਆਂ ਕਿਹਾ ਕਿ ਅਸੀਂ ਫਸਟ ਏਡ ਦੀ ਸਹੀ ਜਾਣਕਾਰੀ ਅਤੇ ਤਰੀਕੇ ਨਾਲ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਵਿੱਚ ਜਖਮੀ ਵਿਅਕਤੀਆਂ ਦੀ ਮਦਦ ਕਰਕੇ ਉਨ੍ਹਾਂ ਦੀ ਜਾਨ ਬਚਾ ਸਕਦੇ ਹਾਂ। ਇਸ ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਸੀ ਪੀ ਆਰ ਕਰਨਾ, ਜ਼ਹਿਰ ਤੋਂ ਬਚਾਉ, ਕਿਸੇ ਜਾਨਵਰ ਜਾਂ ਸੱਪ ਦਾ ਕੱਟਣਾ, ਅੱਗ ਲੱਗ ਜਾਣਾ, ਗੱਲਾ ਚੌਕ ਹੋਣਾ, ਦਿਲ ਦੇ ਦੌਰੇ, ਕੁਦਰਤੀ ਆਫ਼ਤਾਂ ਸਮੇਂ ਫਸਟ ਏਡ ਅਤੇ ਫਸਟ ਏਡ ਬਾਕਸ ਦੀ ਵਰਤੋਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿਤੀ ਗਈ ਅਤੇ ਸਿਖਿਆਰਥੀਆਂ ਨੂੰ ਇਸ ਦਾ ਅਭਿਆਸ ਵੀ ਕਰਵਾਇਆ ਗਿਆ।
  ਇਸ ਦੌਰਾਨ ਹਰਬੰਸ ਸਿੰਘ, ਸਕੱਤਰ, ਜ਼ਿਲ੍ਹਾ ਰੈਡ ਕਰਾਸ ਵਲੋਂ ਸਿਖਿਆਰਥੀਆਂ ਨੂੰ ਆਪਣੇ ਬੁਜ਼ੁਰਗਾਂ ਦਾ ਸਨਮਾਨ, ਵੱਧ ਤੋਂ ਵੱਧ ਰੁੱਖ ਲਗਾਉਣਾ, ਖੂਨਦਾਨ ਕਰਨਾ, ਪਾਣੀ ਬਚਾਉਣ, ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਬਾਰੇ ਜਾਣਕਾਰੀ ਦਿਤੀ ਗਈ ਅਤੇ ਉਨ੍ਹਾਂ ਵਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਰੈਡ ਕਰਾਸ ਸਾਖਾ ਦੇ ਦਫਤਰ ਕਮਰਾ ਨੰ: 525, ਚੌਥੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿੱਖੇ ਲਗਾਤਾਰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਬਤਰਾ ਵਲੋਂ ਰੈਡ ਕਰਾਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ।
 

Have something to say? Post your comment

 

More in Chandigarh

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ