Monday, May 06, 2024

Chandigarh

ਹਰਿਆਣਾ ’ਚ ਇਨੈਲੋ ਦੇ ਸੂਬਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

February 26, 2024 02:57 PM
SehajTimes

ਚੰਡੀਗ੍ਹੜ : ਹਰਿਆਣਾ ’ਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਨਫੇ ਸਿੰਘ ਰਾਠੀ ਉੱਤੇ ਅੱਜ ਸ਼ਾਮ ਨੂੰ ਝੱਜਰ ਜ਼ਿਲ੍ਹੇ ਦੇ ਬਹਾਦਰਗੜ੍ਹ ਵਿਖੇ ਕੁੱਝ ਲੋਕਾਂ ਵਲੋਂ ਅੰਨੇ੍ਹਵਾਹ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ’ਚ ਸੂਬਾ ਪ੍ਰਧਾਨ ਰਾਠੀ ਅਤੇ ਉਨਾਂ ਦੇ ਇਕ ਸੁੱਰਖਿਆ ਕਰਮਚਾਰੀ ਦੀ ਮੌਤ ਹੋ ਗਈ। ਜਦੋਂ ਕਿ ਦੋ ਹੋਰ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਇਨੈਲੋ ਮੀਡੀਆ ਇੰਚਾਰਜ ਰਾਕੇਸ਼ ਅਤੇ ਵਿਧਾਇਕ ਅਭੈ ਚੌਟਾਲਾ ਨੇ ਨਫੇ ਸਿੰਘ ਰਾਠੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਦਾ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ। ਝੱਜਰ ਦੇ ਐਸਪੀ ਨੇ ਕਿਹਾ ਕਿ ਇਸ ਮਾਮਲੇ ’ਚ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਕਤਲ ਪਿਛੇ ਲਾਰੈਂਸ ਬਿਸ਼ਨੋਈ ਗਰੋਹ ਦਾ ਹੱਥ ਹੋਣ ਦਾ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ। ਬਹਾਦਰਗੜ੍ਹ ਨਗਰ ਕੌਂਸਲ ਦੇ ਦੋ ਵਾਰ ਚੇਅਰਮੈਨ ਰਹਿ ਚੁਕੇ ਰਾਠੀ ਪਿਛਲੇ ਸਾਲ ਉਸ ਸਮੇਂ ਸੁਰੱਖਿਆ ’ਚ ਆਏ ਸਨ ਜਦੋਂ ਹਰਿਆਣਾ ਦੇ ਸਾਬਕਾ ਮੰਤਰੀ ਮੰਗੇ ਰਾਮ ਰਾਠੀ ਦੇ ਬੇਟੇ ਜਗਦੀਸ਼ ਰਾਠੀ ਦੀ ਮੌਤ ਤੋਂ ਬਾਅਦ ਉਨ੍ਹਾਂ ਵਿਰੁਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ । ਰਾਠੀ ਨੂੰ ਹਾਈ ਕੋਰਟ ਨੇ 24 ਜਨਵਰੀ, 2023 ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ