Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

Chief Minister Pilgrimage Scheme : MLA Kulwant Singh ਨੇ ਬੱਸ ਨੂੰ ਕੀਤਾ ਰਵਾਨਾ

February 26, 2024 04:39 PM
SehajTimes

ਡੇਰਾਬਸੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਪਿੰਡ ਅਮਲਾਲਾ ਤੋਂ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ।

 

ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਯਾਤਰਾ 'ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਾਹ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਹਲਕਾ ਵਿਧਾਇਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਸਰਕਾਰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਲੋਕਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ ਤੇ ਇਸ ਤਹਿਤ ਵਿਸ਼ੇਸ਼ ਕੈਂਪ ਲਾ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ।

ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰੱਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕੈਂਪਾਂ ਵਿੱਚ ਇਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਸਮੇਤ ਵੱਡੀ ਗਿਣਤੀ ਸਥਾਨਕ ਲੋਕ ਹਾਜ਼ਰ ਸਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ