Friday, May 03, 2024

Chandigarh

SDM Kharar ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਲੱਗਣ ਵਾਲੇ ਕੈਂਪਾਂ ਦਾ 28 ਫਰਵਰੀ ਤੋਂ 5 ਮਾਰਚ ਤੱਕ ਦਾ ਸ਼ਡਿਊਲ ਜਾਰੀ

February 26, 2024 05:12 PM
SehajTimes
ਖਰੜ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਖਰੜ ਸਬ ਡਵੀਜ਼ਨ ’ਚ 28 ਫਰਵਰੀ ਤੋਂ 5 ਮਾਰਚ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਐਸ.ਡੀ.ਐਮ  ਸ੍ਰੀ ਗੁਰਮੰਦਰ  ਸਿੰਘ ਵੱਲੋਂ ਜਾਰੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਰੋਜ਼ਾਨਾ ਚਾਰ ਪਿੰਡਾਂ/ਵਾਰਡਾਂ ’ਚ ਕੈਂਪ ਲਾਏ ਜਾਣਗੇ, ਜਿਨ੍ਹਾਂ ’ਚ ਮੌਕੇ ’ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰਨਗੇ। ਉਨ੍ਹਾਂ ਨੇ ਲੋਕਾਂ  ਨੂੰ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪ ’ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 28 ਫਰਵਰੀ ਨੂੰ ਪੜੋਲ, ਨਗਲੀਆਂ ਵਿਖੇ ਸਵੇਰੇ 9 ਤੋਂ 11 ਵਜੇ ਤੱਕ, ਬੂਥਗੜ੍ਹ ਅਤੇ ਛੋਟੀਬੜੀ ਨੱਗਲ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਬਜੀਦਪੁਰ ਅਤੇ ਬੜੌਦੀ ਵਿਖੇ ਦੁਪਿਹਰ 3 ਤੋਂ 5 ਤੱਕ ਕੈਂਪ ਲਾਏ ਜਾਣਗੇ। 29 ਫ਼ਰਵਰੀ ਨੂੰ ਖਿਜਰਾਬਾਦ, ਨੱਗਲ ਵਿਖੇ ਸਵੇਰੇ 9 ਤੋਂ 11 ਵਜੇ ਤੱਕ, ਫਤਿਹਪੁਰ ਅਤੇ ਸੈਖੂਪੁਰਾ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ, ਤਾਰਾਪੁਰ, ਗੋਚਰ ਵਿਖੇ ਦੁਪਿਹਰ 3 ਤੋਂ 5 ਵਜੇ ਤੱਕ ਕੈਂਪ ਲਾਏ ਜਾਣਗੇ।

1 ਮਾਰਚ ਨੂੰ ਕੁੱਬਾਹੇੜੀ ਤੇ ਅਭੀਪੁਰ ਵਿਖੇ ਸਵੇਰੇ 9 ਤੋਂ 11 ਵਜੇ ਤੱਕ, ਅੰਧਹੇੜੀ ਅਤੇ ਲੁਬਾਨਗੜ੍ਹ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ , ਮੀਆਂਪੁਰ, ਚੰਦੋਗਬਿੰਦਗੜ੍ਹ  ਵਿਖੇ ਦੁਪਿਹਰ 3 ਤੋਂ 5 ਤੱਕ ਕੈਂਪ ਲਾਏ ਜਾਣਗੇ।
2 ਮਾਰਚ ਨੂੰ ਸਲੇਮਪੁਰ ਵਿਖੇ ਸਵੇਰੇ 9 ਤੋਂ 2 ਵਜੇ ਤੱਕ, ਸੈਣੀਮਾਜਰਾ ਸਵੇਰੇ 9 ਤੋਂ 11 ਵਜੇ ਤੱਕ, ਤਾਜਪੁਰ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਮੁੰਧੋਸੰਗਤੀਆਂ ਅਤੇ ਮਹਿਰਮਪੁਰ ਦੁਪਿਹਰ 3 ਤੋਂ 5 ਤੱਕ ਕੈਂਪ ਲਾਏ ਜਾਣਗੇ। 3 ਮਾਰਚ ਨੂੰ ਮਾਣਕਪੁਰ ਸ਼ਰੀਫ ਮੁੰਧੋਮਸਤਾਨਾ ਵਿਖੇ ਸਵੇਰੇ 9 ਤੋਂ 11 ਵਜੇ ਤੱਕ, ਬਰਸਾਲਪੁਰ ਅਤੇ ਸੰਗਤਪੁਰ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਭੂਪਨਗਰ ਅਤੇ ਥਾਣਾਗੋਬਿੰਦਗੜ੍ਹ ਵਿਖੇ ਦੁਪਿਹਰ 3 ਤੋਂ 5 ਤੱਕ ਕੈਂਪ ਲਾਏ ਜਾਣਗੇ।
4 ਮਾਰਚ ਨੂੰ ਗੁੰਨੋਮਾਜਰਾ, ਸਲੇਮਪੁਰ ਖੁਰਦ ਅਤੇ ਖੇੜਾ ਵਿਖੇ ਸਵੇਰੇ 9 ਤੋਂ 11 ਵਜੇ ਤੱਕ, ਮਹਿਰੋਲੀ, ਮੁੰਧੋਭਾਗ ਸਿੰਘ ਅਤੇ ਵਾਰਡ ਨੰ: 1 ਤੋਂ 8 ਖਰੜ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ, ਮਿਰਜ਼ਾਪੁਰ ਅਤੇ ਝੰਡੇਮਾਜਰਾ ਵਿਖੇ ਦੁਪਿਹਰ 3 ਤੋਂ 5 ਤੱਕ ਕੈਂਪ ਲਾਏ ਜਾਣਗੇ।
5 ਮਾਰਚ  ਨੂੰ  ਵਾਰਡ ਨੰ: 9 ਤੋਂ 16 ਖਰੜ , ਵਾਰਡ ਨੰ: 1 ਤੋਂ 8 ਕੁਰਾਲੀ , ਵਾਰਡ ਨੰ: 8 ਤੋਂ 14 ਨਿਆ ਗਰਾਓ ਵਿਖੇ  ਸਵੇਰੇ 9 ਤੋਂ 11 ਵਜੇ ਤੱਕ, ਵਾਰਡ ਨੰ: 17 ਤੋਂ 24 ਖਰੜ, ਵਾਰਡ ਨੰ: 9 ਤੋਂ 17, ਕੁਰਾਲੀ ਅਤੇ ਵਾਰਡ ਨੰ: 9 ਤੋਂ 21 ਨਿਆ ਗਰਾਓ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ , ਵਾਰਡ ਨੰ: 25 ਤੋਂ 27,ਖਰੜ  ਅਤੇ ਵਾਰਡ ਨੰ: 1 ਤੋਂ 7 ਨਿਆ ਗਰਾਓ ਵਿਖੇ ਦੁਪਿਹਰ 3 ਤੋਂ 5 ਤੱਕ ਕੈਂਪ ਲਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ।

ਇਹ ਸੇਵਾਵਾਂ ਕੈਂਪ ’ਚ ਮਿਲਣਗੀਆਂ;
ਐਸ.ਡੀ.ਐਮ ਗੁਰਮੰਦਰ ਸਿੰਘ  ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸ਼ਾਮਲ ਹਨ।

ਇਹ ਸੇਵਾਵਾਂ ਨਹੀਂ ਮਿਲਣਗੀਆਂ;
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ’ਚ ਕਚਿਹਰੀਆਂ ’ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ ’ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ।
ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ।

--

Have something to say? Post your comment

 

More in Chandigarh

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ