Thursday, May 09, 2024

Majha

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ ਰਿਸ਼ਵਤ ਲੈਂਦੇ ਕਾਬੂ

February 26, 2024 05:16 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Majha

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲ

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ