Monday, June 16, 2025

Chandigarh

SDM Mohali ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

February 26, 2024 05:21 PM
SehajTimes

ਮੋਹਾਲੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਐਸ.ਡੀ.ਐਮ. ਸ੍ਰੀ ਦੀਪਾਂਕਰ ਗਰਗ ਵੱਲੋਂ ਮੋਹਾਲੀ ਸਬ ਡਵੀਜ਼ਨ ਵਿੱਚ 28 ਤੋਂ 4 ਮਾਰਚ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਰੋਜ਼ਾਨਾ ਚਾਰ ਪਿੰਡਾਂ/ਵਾਰਡਾਂ ’ਚ ਕੈਂਪ ਲਾਏ ਜਾਣਗੇ, ਜਿਨ੍ਹਾਂ ’ਚ ਮੌਕੇ ’ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰਨਗੇ। ਉਨ੍ਹਾਂ ਨੇ ਲੋਕਾਂ  ਨੂੰ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪ ’ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ।
 ਉਨ੍ਹਾਂ ਦੱਸਿਆ ਕਿ 28 ਫ਼ਰਵਰੀ ਨੂੰ ਧਰਮਗੜ (ਬਨੂੰੜ), ਮਠਿਆਰਾ ਵਿਖੇ ਸਵੇਰੇ 10 ਤੋਂ 1 ਵਜੇ ਤੱਕ ਅਤੇ ਖਾਸਪੁਰ, ਮਮੋਲੀ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਾਏ ਜਾਣਗੇ। 29 ਫ਼ਰਵਰੀ ਨੂੰ ਹੰਸਾਲਾ, ਰਾਜੋਮਾਜਰਾ ਵਿਖੇ ਸਵੇਰੇ 10 ਤੋਂ 1 ਵਜੇ ਤੱਕ ਅਤੇ ਹੁੰਬੜਾ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। 1 ਮਾਰਚ ਨੂੰ ਨਡਿਆਲੀ (ਬਨੂੰੜ), ਰਾਮਗੜ੍ਹ ਉਰਫ ਬੂਟਾ ਸਿੰਘ ਵਾਲਾ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਗੋਬਿੰਦਪੁਰ ਅਤੇ  ਵਾਰਡ ਨੰ. 44,41,43,46 ਐਸ.ਏ.ਐਸ ਨਗਰ ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਾਏ ਜਾਣਗੇ। 2 ਮਾਰਚ ਨੂੰ ਗਿੱਦੜਪੁਰ, ਮੌਲੀ ਬੈਦਵਾਨ ਸਵੇਰੇ 10 ਵਜੇ ਤੋਂ 1 ਵਜੇ ਤੱਕ, ਸੈਦਪੁਰ ਅਤੇ ਰਾਏਪੁਰ ਖੁਰਦ ਵਿਖੇ ਦੁਪਿਹਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ।  
3 ਮਾਰਚ ਨੂੰ ਵਾਰਡ ਨੰਬਰ 29,34,35,36 ਅਤੇ ਵਾਰਡ ਨੰਬਰ 13,14,15,16,17 ਅਤੇ 23 ਐਸ.ਏ. ਐਸ. ਨਗਰ ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਵਾਰਡ ਨੰਬਰ 37,38,39,42 ਅਤੇ ਵਾਰਡ ਨੰਬਰ 18,19,20,21,22 ਵਿਖੇ ਦੁਪਹਿਰ 2 ਤੋਂ 5 ਵਜੇ ਤੱਕ ਕੈਂਪ ਲਗਾਏ ਜਾਣਗੇ। 4 ਮਾਰਚ ਨੂੰ ਵਾਰਡ ਨੰਬਰ 24,25,26,27,28 ਅਤੇ 30 ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਵਾਰਡ ਨੰਬਰ 31,40,32,33  ਵਿਖੇ ਦੁਪਹਿਰ 2 ਤੋਂ  ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ।
      ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।
 ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ।
    ਇਹ ਸੇਵਾਵਾਂ ਕੈਂਪ ’ਚ ਮਿਲਣਗੀਆਂ;
ਐਸ.ਡੀ.ਐਮ ਸ੍ਰੀ ਦੀਪਾਂਕਰ ਗਰਗ ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸ਼ਾਮਲ ਹਨ।
ਇਹ ਸੇਵਾਵਾਂ ਨਹੀਂ ਮਿਲਣਗੀਆਂ;
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ’ਚ ਕਚਿਹਰੀਆਂ ’ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ ’ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ।
ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ