Thursday, May 02, 2024

Chandigarh

ਬੋਲ ਪੰਜਾਬ ਦੇ-2024" ਪ੍ਰੋਗਰਾਮ 28 ਫ਼ਰਵਰੀ ਨੂੰ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ

February 26, 2024 05:43 PM
SehajTimes
ਚੰਡੀਗੜ੍ਹ : ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ, ਚੰਡੀਗੜ੍ਹ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ 28 ਫ਼ਰਵਰੀ ਨੂੰ ਸਿਲਵਰ ਜੁਬਲੀ ਪ੍ਰੋਗਰਾਮ "ਬੋਲ ਪੰਜਾਬ ਦੇ-2024" ਕਰਵਾਇਆ ਜਾ ਰਿਹਾ ਹੈ। ਟੈਗੋਰ ਥੀਏਟਰ ਵਿਖੇ ਹੋਣ ਵਾਲੇ ਇਸ ਸਿਲਵਰ ਜੁਬਲੀ ਪ੍ਰੋਗਰਾਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ ਅਤੇ ਸਮਾਗਮ ਦਾ ਉਦਘਾਟਨ ਕਰਨਗੇ।
ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਦੇ ਪ੍ਰਧਾਨ ਸ੍ਰੀ ਰੁਪਿੰਦਰ ਪਾਲ ਨੇ ਦੱਸਿਆ ਕਿ ਸਮਾਗਮ ਸ਼ਾਮ 6:30 ਵਜੇ ਸ਼ੁਰੂ ਹੋਵੇਗਾ ਜਿਸ ਵਿੱਚ ਕੈਬਨਿਟ ਮੰਤਰੀ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਰੀ ਭਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਿੱਚ ਪ੍ਰਸਿੱਧ ਫ਼ਿਲਮੀ ਅਦਾਕਾਰਾ, ਮਾਡਲ ਅਤੇ ਗਾਇਕਾ ਬੀਬੀ ਨਿਸ਼ਾ ਬਾਨੋ ਵੱਲੋਂ ਨਵੇਂ ਗੀਤ ਪੇਸ਼ ਕੀਤੇ ਜਾਣਗੇ ਅਤੇ ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਦੇ ਕਲਾਕਾਰਾਂ ਵੱਲੋਂ ਮਸ਼ਹੂਰ ਲੋਕ ਨਾਚ ਲੁੱਡੀ, ਸੰਮੀ, ਜਿੰਦੂਆ, ਮਲਵਈ ਗਿੱਧਾ, ਹਾਸਰਸ ਨਾਟਕ ਸਣੇ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਦਾਖ਼ਲਾ ਮੁਫ਼ਤ ਹੋਵੇਗਾ।

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ