Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਹਿਲਾ ਸਸਕਤੀਕਰਨ ਨੇ ਸਮਾਜ ਸੁਧਾਰ ਲਈ ਅਹਿਮ ਭੂਮਿਕਾ ਨਿਭਾਈ :ਪ੍ਰੀਤੀ ਮਲਹੋਤਰਾ

February 26, 2024 06:23 PM
Daljinder Singh Pappi
ਪਟਿਆਲਾ : ਅੱਜ ਇਥੇ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਜਿਲਾ ਪੱਧਰੀ ਮੀਟਿੰਗ ਜਿਲਾ ਪ੍ਰਧਾਨ ਵੀਰਪਾਲ ਕੋਰ ਚਹਿਲ ਦੀ ਦੇਖ ਰੇਖ ਹੇਠ ਹੋਈ। ਇਸ ਮੋਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੂਬਾ ਪ੍ਰਧਾਨ ਪ੍ਰੀਤੀ ਮਲਹੋਤਰਾ, ਜਿਲਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਸੂਬਾ ਸਕੱਤਰ ਨੀਤੂ ਵੌਹਰਾ ਸਾਮਿਲ ਹੋਏ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਾਰਟੀ ਦੀਆਂ ਮਹਿਲਾ ਕੋਆਰਡੀਨੇਟਰ, ਬਲਾਕ ਪ੍ਰਧਾਨ ਅਤੇ ਵਲੰਟੀਅਰ ਮਹਿਲਾਵਾਂ ਨੇ ਸਮੂਲੀਅਤ ਕੀਤੀ। ਇਸ ਮੋਕੇ ਮਹਿਲਾਵਾ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਮਹਿਲਾ ਸਸਕਤੀਕਰਨ ਦਾ ਅਹਿਮ ਰੋਲ ਹੈ। ਉਨਾ ਕਿਹਾ ਕੇ ਜਦੋਂ ਵੀ ਕੋਈ ਚੋਣ ਜਾਂ ਵੱਡੀ ਰੈਲੀ ਹੁੰਦੀ ਹੈ ਤਾਂ ਉਥੇ ਮਹਿਲਾ ਵਲੰਟੀਅਰਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਇਨਾ ਹੀ ਨਹੀਂ ਪਾਰਟੀ ਨੇ ਮਹਿਲਾਵਾਂ ਨੂੰ ਪੂਰਾ ਸਤਿਕਾਰ ਦੇ ਕੇ ਨਿਵਾਜਿਆ ਹੈ। ਵਿਧਾਇਕ ਨੇ ਕਿਹਾ ਕੇ ਪਾਰਟੀ ਹਮੇਸਾ ਮਹਿਲਾ ਸਸਕਤੀਕਰਨ ਨੂੰ ਬੜਾਵਾ ਦੇਣ ਲਈ ਤਤਪਰ ਹੈ। ਇਸ ਦੋਰਾਨ ਸੂਬਾ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਕਿਹਾ ਕੇ ਮੀਟਿੰਗ ਦੌਰਾਨ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਅਗਾਮੀ ਚੋਣਾ ਵਿੱਚ ’ਆਪ ਦੀ ਮਜ਼ਬੂਤ ਹੋ ਰਹੀ ਸਥਿਤੀ ਅਤੇ ਮਹਿਲਾ ਵਿੰਗ ਦੀ ਇਨਾ ਅਗਾਮੀ ਚੋਣਾ ਵਿੱਚ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
 
 
ਸੂਬਾ ਪ੍ਰਧਾਨ ਮਲਹੋਤਰਾ ਨੇ ਕਿਹਾ ਕੇ 68 ਸਾਲ ਦੀ ਆਜ਼ਾਦੀ ਦੇ ਬਾਅਦ ਵੀ ਦੇਸ਼ ਵਿੱਚ ਗਰੀਬੀ, ਭੁੱਖਮਰੀ ਤੇ ਬੇਰੁਜ਼ਗਾਰੀ ਦੂਰ ਨਹੀਂ ਹੋ ਸਕੀ, ਲੋਕ ਲਗਾਤਾਰ ਰਵਾਇਤੀ ਪਾਰਟੀਆਂ ਨੂੰ ਨਕਾਰ ਰਹੇ ਹਨ।ਹੁਣ ਤੱਕ ਭਾਜਪਾ ਦੇ ਡੇਢ ਸਾਲ ਦੇ ਬਾਅਦ ਵੀ ਲੋਕਾਂ ਦੇ ਚੰਗੇ ਦਿਨ ਨਹੀਂ ਆਏ।ਇਸ ਲਈ ਪੰਜਾਬ ਵਿੱਚ  ਮਿਸਨ 2024 ਨੂੰ ਕਾਮਯਾਬ ਬਣਾਉੁਣ ਦੇ ਲਈ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਜੋ-ਜੋ ਗਰੰਟੀਆਂ ਦਿੱਤੀਆਂ ਸਨ, ਉਹ ਸਭ ਇੱਕ-ਇੱਕ ਕਰਕੇ ਪੂਰੀਆਂ ਹੋ ਰਹੀਆਂ ਹਨ ਅਤੇ ਜਲਦ ਹੀ ਮਹਿਲਾਵਾਂ ਨੂੰ ਦਿੱਤੀਆਂ ਗਾਰੰਟੀਆਂ ਵੀ ਪੂਰੀਆਂ ਹੋਣ ਜਾ ਰਹੀਆਂ ਹਨ। ਨੀਤੂ ਵੋਹਰਾ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਮਹਿਲਾਵਾਂ ਦਾ ਬਹੁਤ ਸਤਿਕਾਰ ਕਰਦੀ ਹੈ। ਇਹੀ ਵਜਾ ਹੈ ਕਿ ਮਹਿਲਾਵਾਂ ਵੀ ’ਆਪ ਨੂੰ ਹਰ ਚੋਣ ਵਿੱਚ ਜੇਤੂ ਬਣਾਉਣ ਲਈ ਤਤਪਰ ਰਹਿੰਦੀਆਂ ਹਨ। ਇਸ ਲਈ ਅਗਾਮੀ ਸਾਰੀਆਂ ਚੋਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਚੋਣ ਪ੍ਰਚਾਰ ਮਹਿਲਾ ਵਲੰਟੀਅਰ ਅੱਗੇ ਹੋ ਕੇ ਕਰਨਗੀਆਂ।ਇਸ ਮੌਕੇ ਜਿਲਾ ਸੈਕਟਰੀ,ਜਿਲਾ ਜੋਇੰਟ ਸੈਕਟਰੀ,ਹਲਕਾ ਕੋਡੀਨੇਟਰ,ਮਹਿਲਾ ਵਿੰਗ ਮੈਂਬਰ ਅਤੇ ਵਲੰਟੀਅਰ ਮੌਜੂਦ ਸਨ ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ