Monday, May 20, 2024

Malwa

ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ

February 26, 2024 06:39 PM
SehajTimes

ਮਾਲੇਰਕੋਟਲਾ : ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ –ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ " ਵੋਟ ਜਾਗਰੂਕਤਾ " ਦੇ ਸਬੰਧ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਿਦਿਆਰਥੀਆ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ । ਨੌਜਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਰਾਹੀਂ ਆਪਣੇ ਵੋਟ ਦੇ ਹੱਕ,ਮਹੱਤਤਾ ਅਤੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਆਈ.ਟੀ. ਐਪਲੀਕੇਸ਼ਨਜ਼ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ । ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਦਿਆਂ ਪ੍ਰਿੰਸੀਪਲ ਪ੍ਰੋ. ਡਾ. ਬਰਜਿੰਦਰ ਸਿੰਘ ਟੌਹੜਾ ਨੇ ਨੌਜਵਾਨ ਨੂੰ  ਸੰਬੋਧਨ  ਕਰਦਿਆਂ ਕਿਹਾ ਕਿ ਭਾਰਤ ਵਿਸ਼ਵ ਦੇ ਵਿੱਚੋਂ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ।  ਸਾਨੂੰ ਵੋਟ ਬਣਾਉਣ ਅਤੇ ਵੋਟ ਦੀ ਬਿਨਾਂ ਕਿਸੇ ਡਰ, ਲਾਲਚ ਦੇ ਵਰਤੋਂ ਕਰਨ ਲਈ ਪ੍ਰੇਰਿਆ | ਹਰੇਕ ਵੋਟਰ ਨੂੰ ਆਪਣੇ ਵੋਟ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵੋਟਰ ਦੀ ਬਰਾਬਰ ਭਾਗੀਦਾਰੀ ਹੈ ਅਤੇ ਹਰ ਇਕ ਨੂੰ ਆਪਣੇ ਵੋਟ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਕਰਨਾ ਚਾਹੀਦਾ ਹੈ |ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਆਈ.ਟੀ.ਐਪਲੀਕੇਸ਼ਨਜ਼ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਹਾਇਕ ਨੋਡਲ ਅਫ਼ਸਰ ਸਵੀਪ ਮੁਹੰਮਦ ਬਸ਼ੀਰ ਨੇ ਕਿਹਾ ਕਿ ਕੋਈ ਵੀ ਵੋਟਰ ਵੋਟ ਬਣਾਉਣ ਜਾਂ ਵੋਟ ਵਿਚ ਸੋਧ ਕਰਵਾਉਣ ਲਈ ਆਪਣੇ ਮੋਬਾਇਲ ਤੋਂ ਆਈ.ਟੀ.ਐਪਲੀਕੇਸ਼ਨਜ਼ ਦੀ ਮਦਦ ਨਾਲ ਕਰ ਸਕਦੇ ਹਨ । ਇਸ ਤੋਂ ਇਲਾਵਾ 1950 ਨੰਬਰ ਡਾਇਲ ਕਰਕੇ ਵੀ ਦਰੁਸਤੀ ਲਈ ਮਦਦ ਲਈ  ਜਾ ਸਕਦੀ ਹੈ। ਉਨ੍ਹਾਂ ਸਾਰੇ ਨੌਜਵਾਨਾਂ ਨੂੰ ਵੋਟ ਅਧਿਕਾਰ ਦੀ ਵਰਤੋਂ ਕਰਨ ਅਤੇ ਇਸ ਅਧਿਕਾਰ ਬਾਰੇ ਦੂਸਰਿਆਂ ਨੂੰ ਜਾਗਰੂਕ ਕੀਤਾ । ਇਸ ਮੌਕੇ ਉਨ੍ਹਾਂ ਵੋਟਰ ਹੈਲਪ ਲਾਈਨ ਐਪ,ਸੀ.ਵਿਜਲ,ਕੇ.ਵਾਈ.ਸੀ,ਸਕਸਮ ਐਪ ਬਾਰੇ ਜਾਣਕਾਰੀ ਸਾਂਝੀ ਕੀਤੀ ।" ਵੋਟ ਜਾਗਰੂਕਤਾ " ਸਬੰਧੀ ਹੋਏ ਭਾਸਣ ਮੁਕਾਬਲਿਆਂ ਵਿੱਚ ਬੀ.ਏ ਭਾਗ ਦੂਜਾ ਦੀ ਜੋਇਆ ਤਨਵੀਰ ਨੇ ਪਹਿਲਾ ਸਥਾਨ, ਐਮ ਏ ਭਾਗ ਦੂਜਾ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਦੂਸਰਾ ਸਥਾਨ, ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਸਮਰ ਅਤੇ ਬੀ.ਐਸ.ਸੀ.ਭਾਗ ਤੀਜਾ ਦੀ ਵਿਦਿਆਰਥਣ ਆਮਨਾ ਪ੍ਰਵੀਨ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਨਹਿਰੂ ਯੁਵਾ ਕੇਂਦਰ, ਸੰਗਰੂਰ ਦੇ ਬਲਾਕ ਕੋਆਰਡੀਨੇਟਰ ਜਰੀਨਾ ,ਪ੍ਰੋਫੈਸਰ ਕੁਲਦੀਪ ਸਿੰਘ, ਡਾ. ਰੇਨੂੰ ਸ਼ਰਮਾ, ਡਾ. ਪੂਜਾ ਰਾਣੀ ਅਤੇ ਡਾ. ਵਾਲੀ ਮੁਹੰਮਦ,ਪ੍ਰੋਫੈਸਰ ਗੁਰਮੀਤ ਸਿੰਘ, ਪੰਜਾਬੀ ਵਿਭਾਗ ਦੇ ਮੁਖੀ ਡਾ. ਪ੍ਰਿਤਪਾਲ ਕੋਸ਼ਿਸ਼ ,ਸਵੀਪ ਦੇ ਇੰਚਾਰਜ ਪ੍ਰੋਫੈਸਰ ਹਰ ਗੁਰਪ੍ਰਤਾਪ ਸਿੰਘ ਮੌਜੂਦ ਸਨ ।

 

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ