Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਸੂਬਾ ਸਰਕਾਰ ਜੀਐਸਡੀਪੀ ਦੀ 3 ਫੀਸਦੀ ਦੀ ਸੀਮਾ ਦੇ ਅੰਦਰ ਹੀ ਲੈ ਰਹੀ ਹੈ ਕਰਜਾ : ਮੁੱਖ ਮੰਤਰੀ ਮਨੋੋਹਰ ਲਾਲ

February 26, 2024 06:43 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋੋਂ ਲਿਆ ਜਾਣ ਵਾਲਾ ਕਰਜਾ ਜੀਐਸਡੀਪੀ ਦੇ ਅਨੁਪਤ ਯਾਨੀ 3 ਫੀਸਦੀ ਦੇ ਸੀਮਾ ਦੇ ਅੰਦਰ ਹੀ ਹੈ। ਵਿਕਾਸ ਦੇ ਅਨੁਰੂਪ ਜਿਵੇਂ-ਜਿਵੇਂ ਸੂਬੇ ਦੀ ਜੀਐਸਡੀਪੀ ਵੱਧਦੀ ਹੈ, ਉਸੀ ਦੇ ਅਨੁਪਾਤ ਵਿਚ ਕਰਜਾ ਲੈਣ ਦੀ ਸੀਮਾ ਵਿਚ ਵੀ ਵਾਧਾ ਹੁੰਦਾ ਹੈ। ਜੀਐਸਡੀਪੀ ਦੇ ਅਨੂਪਾਤ ਵਿਚ ਜਿੰਨ੍ਹਾ ਕਰਜਾ ਲੈਣਾ ਚਾਹੀਦਾ ਹੈ, ਸੂਬਾ ਸਰਕਾਰ ਉਸ ਸੀਮਾ ਵਿਚ ਹੀ ਕਰਜਾ ਲੈ ਰਹੀ ਹੈ। ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਸਾਲ 2024-25 ਦੇ ਬਜਟ ਅੰਦਾਜਿਆਂ ’ਤੇ ਚਰਚਾ ਦੌਰਾਨ ਬੋਲ ਰਹੇ ਸਨ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕਾਂਗਰਸ ਦੇ ਨੇਤਾ ਆਪਣੇ ਸਮੇਂ ਦਾ ਕਰਜਾ 70 ਹਜਾਰ ਕਰੋੜ ਰੁਪਏ ਦੱਸਦੇ ਹਨ, ਜਦੋਂ ਕਿ ਉਨ੍ਹਾਂ ਨੇ ਬਿਜਲੀ ਨਿਗਮਾਂ ਦਾ 27 ਹਜਾਰ ਕਰੋੜ ਰੁਪਏ ਦਾ ਕਰਜ ਵੀ ਜੋੜਨਾ ਚਾਹੀਦਾ ਹੈ। ਉਨ੍ਹਾਂ ਦੇ ਇਸ 27 ਹਜਾਰ ਕਰੋੜ ਰੁਪਏ ਨੂੰ ਅਸੀਂ ਸਰਕਾਰ ਦੇ ਖਾਤੇ ਵਿਚ ਲਿਆ ਅਤੇ ਇਸ ਕਰਜ ਨੂੰ ਪੰਜ ਸਾਲ ਵਿਚ ਉਤਾਰਨਾ ਸੀ। ਅਗਲੇ ਸਾਲ ਤਕ ਇਹ ਉਤਰ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੈਤਾ ਜੇਕਰ ਇਸ 27 ਹਜਾਰ ਕਰੋੜ ਰੁਪਏ ਦੀ ਰਕਮ ਨੂੰ ਆਪਣੇ ਕਰਜ ਦੀ ਰਕਮ ਵਿਚ ਨਹੀਂ ਜੋੋੜਦੇ ਹਨ, ਤਾਂ ਸਾਨੂੰ ਵੀ ਇਸ ਰਕਮ ਨੂੰ ਘੱਟ ਕਰ ਕੇ ਕਰਜ ਦੱਸਣਾ ਪਵੇਗਾ। ਇਸ ਤੋਂ ਇਲਾਵਾ, ਪਿਛਲੀ ਸਰਕਾਰ ਦਾ ਪਬਲਿਕ ਇੰਟਰਪ੍ਰਾਈਸਿਸ ਦੇ ਕਰਜ ਵਿੱਚੋਂ ਵੀ 17 ਹਜਾਰ ਕਰੋੜ ਰੁਪਏ ਘੱਟ ਕੀਤਾ ਹੈ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਵਿੱਤ ਕਮਿਸ਼ਨ ਅਨੁਸਾਰ ਜੀਐਸਡੀਪੀ ਦੇ 3 ਫੀਸਦੀ ਤਕ ਦੇ ਅਨੁਪਤਾ ਵਿਚ ਸਰਕਾਰ ਵੱਲੋਂ ਕਰਜਾ ਲਿਆ ਜਾ ਸਕਦਾ ਹੈ। ਕੋਵਿਡ-19 ਦੌਰਾਨ ਇਸ ਸੀਮਾ ਨੂੰ ਵਧਾ ਕੇ 3.5 ਫੀਸਦੀ ਕੀਤਾ ਗਿਆ। ਉਸ ਸਮੇਂ ਵੀ ਸੂਬਾ ਸਰਕਾਰ 3 ਫੀਸਦੀ ਤੋਂ ਹੇਠਾਂ ਹੀ ਰਹੀ। ਜੀਐਸਡੀਪੀ ਦੇ ਅਨੁਪਾਤ ਵਿਚ ਜਿੰਨ੍ਹਾ ਕਰਜਾ ਲੈਣਾ ਚਾਹੀਦਾ ਹੈ, ਰਾਜ ਸਰਕਾਰ ਉਸ ਸੀਮਾ ਵਿਚ ਹੀ ਕਰਜਾ ਲੈ ਰਹੀ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ