Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਉਰਦੂ ਕਲਾਸ ਦਾ ਸੈਸ਼ਨ ਖ਼ਤਮ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ 

February 27, 2024 12:53 PM
SehajTimes
ਸੁਨਾਮ : ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਸਰਪ੍ਰਸਤੀ ਅਤੇ ਪੰਜਾਬ ਉਰਦੂ ਅਕੈਡਮੀ ਮਲੇਰ ਕੋਟਲਾ ਦੀ ਰਹਿਨੁਮਾਈ ਵਿੱਚ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸ਼ੁਰੂ ਕੀਤਾ ਉਰਦੂ ਆਮੋਜ ਦੀ ਪੜ੍ਹਾਈ ਦਾ ਛਮਾਹੀ ਕੋਰਸ ਪੂਰਾ ਹੋਣ ਤੇ ਉਰਦੂ ਕਲਾਸ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਕੀਤੀ ਗਈ। ਇਸ ਮੌਕੇ ਉਰਦੂ ਕਲਾਸ ਵਿੱਚ ਸਿਖਿਆ ਪ੍ਰਾਪਤ ਕਰਨ ਵਾਲੇ ਜੰਗੀਰ ਸਿੰਘ ਰਤਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਰਦੂ ਜ਼ੁਬਾਨ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਰਕਾਰ ਦਾ ਇਹ ਬਹੁਤ ਹੀ ਸਾਰਥਕ ਉਪਰਾਲਾ ਹੈ। ਉਰਦੂ ਪੜ੍ਨਾ ਲਿਖਣਾ ਸਿੱਖ ਕੇ ਉਰਦੂ ਅਦਬ ਅਤੇ ਸ਼ਾਹਮੁਖੀ ਪੰਜਾਬੀ ਸਾਹਿਤ ਨਾਲ ਸਾਂਝ ਪੈ ਜਾਂਦੀ ਹੈ। ਤਕਰੀਰ ਤੇ ਤਹਿਰੀਰ ਵਿੱਚ ਖ਼ੂਬਸੂਰਤੀ ਤੇ ਨਿਖ਼ਾਰ ਆ ਜਾਂਦਾ ਹੈ। ਰਤਨ ਵੱਲੋਂ ਕਾਲਜ ਪ੍ਰਿੰਸੀਪਲ ਅਤੇ ਪੰਜਾਬ ਉਰਦੂ ਅਕੈਡਮੀ ਮਲੇਰਕੋਟਲਾ ਨੂੰ ਗੁਜ਼ਾਰਿਸ਼ ਕੀਤੀ ਗਈ ਕਿ ਸੁਨਾਮ ਕਾਲਜ ਵਿੱਚ ਉਰਦੂ ਆਮੋਜ ਦੀ ਪੜ੍ਹਾਈ ਅੱਗੋਂ ਲਈ ਵੀ ਜਾਰੀ ਰੱਖੀ ਜਾਵੇ। ਵਿਦਾਇਗੀ ਪਾਰਟੀ ਵਿੱਚ ਸ਼ਾਮਲ ਉਰਦੂ ਕਲਾਸ ਦੇ ਕੁਆਰਡੀਨੇਟਰ ਡਾ. ਮੁਹੱਮਦ ਅਨਵਰ ਨੇ ਉਰਦੂ ਦੀ ਇਬਤਦਾਈ ਤਾਲੀਮ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਜਿੱਥੇ ਮੁਬਾਰਕਬਾਦ ਦਿੱਤੀ ਉੱਥੇ ਨਾਲ ਹੀ ਕਿਹਾ ਕਿ ਹੋਰਾਂ ਨੂੰ ਵੀ ਉਰਦੂ ਸਿੱਖਣ ਲਈ ਪ੍ਰੇਰਤ ਕਰਕੇ ਪੰਜਾਬ ਉਰਦੂ ਅਕੈਡਮੀ ਦੀ ਇਸ ਸਕੀਮ ਤੋਂ ਲਾਭ ਪ੍ਰਾਪਤ ਕੀਤਾ ਜਾਵੇ। ਇਸ ਮੌਕੇ ਕਲਾਸ ਨੂੰ ਉਰਦੂ ਪੜ੍ਹਾਉਣ ਵਾਲੇ ਵਿਦਵਾਨ ਉਸਤਾਦ ਜਨਾਬ ਮੁਹੱਮਦ ਜਹਾਂਗੀਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
 ਇਸ ਮੌਕੇ ਵਿਸ਼ੇਸ਼ ਤੌਰ ਤੇ ਵਿਦਾਇਗੀ ਪਾਰਟੀ ਵਿੱਚ ਪਹੁੰਚੇ ਪ੍ਰਸਿੱਧ ਇਨਕਲਾਬੀ ਗਾਇਕ ਭੋਲਾ ਸਿੰਘ ਸੰਗਰਾਮੀ ਨੇ ਆਪਣੇ ਗੀਤ ਰਾਹੀਂ ਸ਼ਹੀਦੇ ਆਜ਼ਮ ਸਰਦਾਰ ਊਧਮ ਸਿੰਘ ਦੀ ਸੂਰਬੀਰਤਾ ਨੂੰ ਸਲਾਮ ਕੀਤਾ। ਕਸ਼ਮੀਰੀ ਲਾਲ ਬੱਤਰਾ ਨੇ ਉਰਦੂ ਸ਼ੇਅਰੋ-ਸ਼ਾਇਰੀ  ਦੀ ਉਮਦਾ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਕੀਲ ਲਿਆ। ਇਸ ਮੌਕੇ ਜੀਤ ਸਿੰਘ, ਹਰਪ੍ਰੀਤ ਸਿੰਘ ਕੋਹਲੀ, ਬਲਵੀਰ ਸਿੰਘ ਗਿੱਲ, ਸੰਦੀਪ ਕੌਰ, ਮਨਦੀਪ ਕੌਰ, ਬਰਜਿੰਦਰ ਪਾਲ ਸਿੰਘ, ਰਘਵੀਰ ਸਿੰਘ ਜੋਸ਼ੀ, ਸੁਰਿੰਦਰ ਸਿੰਘ, ਤੁਸ਼ਾਰ ਕੁਮਾਰ, ਸ਼ਿਵ ਚੰਦ, ਮਹਿੰਦਰ ਲਾਲ ਵਰਮਾ, ਸੁਰੇਸ਼ ਕੁਮਾਰ ਬਾਂਸਲ ਤੇ ਪਰਮਜੀਤ ਸਿੰਘ ਹਾਂਡਾ ਹਾਜ਼ਰ ਸਨ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ