Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਭਗਵੰਤ ਸਿੰਘ ਮਾਨ ਸਰਕਾਰ ਦਾ ਟੀਚਾ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣਾ : ਸਿੱਖਿਆ ਮੰਤਰੀ 

February 27, 2024 01:42 PM
SehajTimes
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।
 
 
ਉਹਨਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਤੋਂ ਲੈ ਕੇ ਸਕੂਲਾਂ ਦੀ ਚਾਰ ਦੀਵਾਰੀ, ਸਫਾਈ ਦਾ ਪ੍ਰਬੰਧ, ਫਰਨੀਚਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦਾ ਜਿਥੇ ਸਕੂਲਾਂ ਦਾ ਮਾਹੌਲ ਬਦਲਿਆ ਹੈ, ਉਥੇ ਨਾਲ ਹੀ ਵਿਭਾਗ ਦੇ ਮੁਲਾਜਮਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਸਕਦਾ ਸਕੂਲਾਂ ਵਿੱਚ ਤਬਦੀਲੀ ਹੋਣੀ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ ਸੂਬੇ ਦੇ 19,000 ਸਕੂਲਾਂ ਵਿੱਚੋਂ 18,000 ਸਕੂਲਾਂ ਵਿੱਚ ਕੋਈ ਨਾ ਕੋਈ ਕੰਮ ਚਲ ਰਿਹਾ ਹੈ, ਕਿਸੇ ਸਕੂਲ ਵਿੱਚ ਚਾਰ ਦੀਵਾਰੀ ਹੋ ਰਹੀ ਹੈ, ਕਿਤੇ ਨਵੇਂ ਕਮਰੇ ਬਣਾਏ ਜਾ ਰਹੇ ਜਾਂ ਫਿਰ ਲੈਬਸ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਪੜ੍ਹਨ-ਪੜ੍ਹਾਉਣ ਅਤੇ ਸਿੱਖਣ ਸਿਖਾਉਣ ਦੇ ਪੱਧਰ ਵਿੱਚ ਵਾਧਾ ਦਰਜ ਹੋ ਰਿਹਾ ਹੈ। ਇਸ ਮੌਕੇ ਬੋਲਦਿਆਂ ਪ੍ਰਥਮ ਐਨ.ਜੀ.ਓ. ਦੇ ਸੀ.ਈ.ਓ. ਰੁਕਮਨੀ ਬੈਨਰਜੀ ਨੇ ਕਿਹਾ ਕਿ ਸਾਡਾ ਐਨ.ਜੀ.ਓ. ਪਿਛਲੇ 18 ਸਾਲ ਤੋਂ ਪੰਜਾਬ ਵਿੱਚ ਕੰਮ ਕਰ ਰਿਹਾ ਹੈ। ਸਾਨੂੰ ਇਸ ਸਮੇਂ ਦੌਰਾਨ ਕਈ ਬਹੁਤ ਖਾਸ ਤਜਰਬੇ ਹੋਏ ਹਨ ਜਿਨ੍ਹਾਂ ਨੂੰ ਅਸੀਂ ਪੂਰੇ ਦੇਸ਼ ਵਿਚ ਲਾਗੂ ਕੀਤਾ। ਉਹਨਾ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਸਕੂਲੀ ਵਿਦਿਆਰਥੀਆਂ ਦੇ ਲਾਜ਼ਮੀ ਵਿਸ਼ਿਆਂ ਅਤੇ ਹਿਸਾਬ ਵਿੱਚ ਵਿਦਿਆਰਥੀਆਂ ਦੀ ਪੜ੍ਹਨ- ਲਿਖਣ ਦੀ ਕਮਜ਼ੋਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦਿਸ਼ਾ ਵਿਚ ਕੰਮ ਕੀਤਾ, ਜਿਸ ਦੇ ਅੱਜ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਸ੍ਰੀਮਤੀ ਬੈਨਰਜੀ ਨੇ ਕਿਹਾ ਕਿ ਜਦੋਂ ਮੈਂ ਪੰਜਾਬ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਦੀ ਹਾਂ ਤਾਂ ਅਧਿਆਪਕਾਂ ਵਲੋਂ ਕਲਾਸ ਰੂਮ ਵਿਚ ਆਉਂਦੀਆਂ ਦਿੱਕਤਾਂ ਸਬੰਧੀ ਬਹੁਤ ਡੂੰਘਾਈ ਨਾਲ ਚਰਚਾ ਕੀਤੀ ਜਾਂਦੀ ਹੈ ਜੋ ਕਿ ਉਹਨਾਂ ਦੀ ਆਪਣੇ ਪੇਸ਼ੇ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਕੂਲ ਵਿੱਚ ਪ੍ਰੀ ਪ੍ਰਾਇਮਰੀ ਸਕੂਲਾਂ ਦੀ ਸ਼ੁਰੂਆਤ ਕਰਨ ਵਾਲ਼ਾ ਵੀ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ। ਮੈਨੂੰ ਇਹ ਉਮੀਦ ਹੈ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਕਾਰਨ ਸਾਨੂੰ ਬਹੁਤ ਜਲਦ ਮਿਸ਼ਨ ਸਮਰੱਥ ਵਰਗੇ ਉਪਰਾਲਿਆਂ ਦੀ ਜ਼ਰੂਰਤ ਨਹੀਂ ਪਵੇਗੀ। ਇਸ ਮੌਕੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਦਾ ਸਿੱਖਿਆ ਮੰਤਰੀ ਵੱਲੋਂ ਸਨਮਾਨ ਵੀ ਕੀਤਾ ਗਿਆ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ