Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ : ਸਪੀਕਰ ਸੰਧਵਾਂ

February 27, 2024 02:02 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਦੇਸ਼ ਅਤੇ ਸੂਬੇ ਦੇ ਨੌਜਵਾਨ ਇਸ ਸੱਚ ਤੋਂ ਵਾਕਿਫ ਹੋ ਸਕਣ। ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਅਤੇ ਮੌਜੂਦਾ ਸਮੇਂ ਵਿੱਚ ਵੀ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਖ ਮੁਕਾਬਲੇ ਕਰਵਾ ਕੇ ਅਜੋਕੀ ਨਵੀਂ ਪੀੜ੍ਹੀ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ ਇੱਕ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ ਦੇ ਵਿਸ਼ੇ ਉੱਤੇ ਕਾਲਜਾਂ ਵਿੱਚ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂ ਵਿਦਿਆਰਥੀਆਂ ਨੂੰ ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ ਦਿੱਤੇ ਜਾਣਗੇ। ਸ. ਸੰਧਵਾਂ ਨੇ ਕਿਹਾ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਅਤੇ ਆਜ਼ਾਦੀ ਤੋਂ ਬਾਅਦ ਸੱਤਾ ‘ਚ ਰਹੀਆਂ ਕੇਂਦਰ ਦੀਆਂ ਸਰਕਾਰਾਂ ਨੇ ਅਜਿਹੀਆਂ ਨੀਤੀਆਂ ਬਣਾਈਆਂ ਕਿ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਗਏ ਹਨ। ਸਪੀਕਰ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਸਾਲ 2021 ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਹੁਣ ਤੱਕ ਮੰਗਾਂ ‘ਤੇ ਅਮਲ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਪਿਛਲੇ ਸਮੇਂ ਦੌਰਾਨ ਮੰਨੀਆਂ ਮੰਗਾਂ ਨੂੰ ਅਮਲੀ ਰੂਪ ‘ਚ ਲਾਗੂ ਕਰਵਾਉਣ ਲਈ ਦਿੱਲੀ ਜਾਣ ਕਿਉਂ ਰੋਕਿਆ ਜਾ ਰਿਹਾ ਹੈ।
 
 

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ