Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੈਡੀਕਲ ਅਫਸਰ ਤੇ ਸਫਾਈ ਸੇਵਕ ਰਿਸ਼ਵਤ ਲੈਂਦਿਆਂ ਕਾਬੂ

February 27, 2024 02:27 PM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਪਹਿਲਾਂ ਇਸ ਸਬੰਧੀ 5 ਹਜ਼ਾਰ ਰੁਪਏ ਮੌਕੇ 'ਤੇ ਹੀ ਲੈ ਚੁੱਕੇ ਹਨ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਮੈਡੀਕਲ ਅਫਸਰ ਅਤੇ ਸਫਾਈ ਸੇਵਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ