Saturday, November 01, 2025

Chandigarh

ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ

February 27, 2024 02:42 PM
SehajTimes

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ  ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦਾ ਪ੍ਰੋਜੈਕਟ ਮੁਕੰਮਲ ਹੋਣ 'ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਉਦਘਾਟਨ ਉਪਰੰਤ ਇਹ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਪ੍ਰੋਜੈਕਟ ਉੱਤੇ ਕਰੀਬ 03 ਲੱਖ 60 ਹਜ਼ਾਰ ਰੁਪਏ ਖਰਚੇ ਗਏ ਹਨ, ਜਿਸ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਡੀ.ਪੀ.ਸੀ. ਫੰਡ ਵਿਚੋਂ ਪੈਸੇ ਦਿੱਤੇ ਗਏ ਸਨ। ਇਸ ਮੌਕੇ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਦੀ ਥਾਂ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਪੇਵਰ ਲੱਗਣ ਨਾਲ ਇਹ ਮੁਸ਼ਕਲ ਹੱਲ ਹੋ ਗਈ ਹੈ।

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਦੱਸਿਆ ਕਿ ਉਹਨਾਂ ਦਾ ਬਚਪਨ ਇਸੇ ਫੇਜ਼ ਵਿੱਚ ਬੀਤਿਆ ਹੈ ਤੇ ਜਦੋਂ ਵੀ ਉਹ ਇਸ ਸਕੂਲ ਵਿੱਚ ਵੋਟ ਪਾਉਣ ਆਉਂਦੇ ਸਨ ਤਾਂ ਬੁਨਿਆਦੀ ਢਾਂਚੇ ਸਬੰਧੀ ਹਲਾਤ ਮਾੜੇ ਸਨ ਪਰ ਹੁਣ ਹਾਲਤ ਬਿਹਤਰ ਹੋ ਰਹੇ ਹਨ। ਉਹਨਾਂ ਦੱਸਿਆ ਕਿ ਜਿੰਨੇ ਵੀ ਫੰਡ ਉਹਨਾਂ ਕੋਲ ਹਨ, ਉਹਨਾਂ ਵਿਚੋਂ ਬਹੁਤਾਤ ਸਿੱਖਿਆ ਢਾਂਚੇ ਉੱਤੇ ਹੀ ਖਰਚੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦਾ ਰੁਝਾਨ ਵੱਧ ਰਿਹਾ ਹੈ ਤੇ ਇਸ ਸਕੂਲ ਵਿੱਚ ਪਹਿਲਾਂ ਵਿਦਿਆਰਥੀਆਂ ਦੀ ਗਿਣਤੀ 290 ਸੀ ਤੇ ਹੁਣ 350 ਹੋ ਗਈ ਹੈ। 30 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਵੀ ਇਸ ਸਕੂਲ ਵਿੱਚ ਆਏ ਹਨ। ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਦਲਣ ਤੋਂ ਬਾਅਦ ਸੂਬੇ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਂ ਉਡਾਣ ਭਰੀ ਹੈ। ਉਹਨਾਂ ਕਿਹਾ ਕਿ ਸਰਕਾਰਾਂ ਦਾ ਰੁਖ਼ ਬਦਲਣ ਨਾਲ ਰੁਝਾਨ ਬਦਲ ਜਾਂਦਾ ਹੈ।

ਪਿਛਲੀਆਂ ਸਰਕਾਰਾਂ ਦਾ ਉਦੇਸ਼ ਸਿੱਖਿਆ ਸੁਧਾਰ ਨਹੀਂ ਸੀ। ਦੂਜੇ ਪਾਸੇ ਦਿੱਲੀ ਵਿੱਚ ਸਰਕਾਰੀ ਸਕੂਲਾਂ ਦੇ ਬੱਚੇ ਟੌਪ ਕਰ ਰਹੇ ਹਨ। ਪੰਜਾਬ ਵਿੱਚ ਵੀ ਸਕੂਲਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਸਿੱਖਿਆ ਕ੍ਰਾਂਤੀ ਲਈ ਵੱਡੇ ਪੱਧਰ ਉੱਤੇ ਕਦਮ ਚੁੱਕੇ ਜਾ ਰਹੇ ਹਨ। ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਪੜ੍ਹਾਈ ਦਾ ਮਿਆਰ ਅਤੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭੇਜਿਆ ਗਿਆ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਦੇ ਆਤਮ -ਵਿਸ਼ਵਾਸ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਹ ਸਫਲਤਾ ਹਾਸਿਲ ਕਰ ਸਕਣ। ਪ੍ਰਭਜੋਤ ਕੌਰ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ, ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਕੰਮ ਕੀਤਾ ਜਾ ਰਿਹਾ ਹੈ।



Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ