Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਮ ਆਦਮੀ ਕਲੀਨਿਕਾਂ ਦਾ ਜ਼ਿਲ੍ਹੇ ਦੇ 2 ਲੱਖ 97 ਹਜ਼ਾਰ 674 ਲੋਕਾਂ ਨੇ ਲਿਆ ਲਾਭ : DC

February 27, 2024 03:00 PM
SehajTimes
 
ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 97 ਹਜ਼ਾਰ 674 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 45565 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਰਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਲਾਭ ਦੇਣ ਲਈ ਅਮਲੋਹ ਵਿਖੇ ਛੇਤੀ ਹੀ ਇੱਕ ਹੋਰ ਆਮ ਆਦਮੀ ਕਲੀਨਿਕ ਸੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਨਾਗਰਿਕ ਆਪਣੇ ਘਰਾਂ ਨੇੜੇ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11 ਕਰੋੜ 25 ਲੱਖ 60 ਹਜ਼ਾਰ 406 ਰੁਪਏ ਖਰਚ ਕੇ 1041 ਮਰੀਜ਼ਾਂ ਦਾ ਇਲਾਜ ਕਰਵਾਇਆ ਗਿਆ ਹੈ। ਉਹਨਾਂ ਇਹ ਦੱਸਿਆ ਕਿ ਆਯੂਸ਼ਮਾਨ ਹੈਲਥ ਅਕਾਊਂਟ ਅਧੀਨ ਜ਼ਿਲ੍ਹੇ ਵਿੱਚ ਸਾਰੀਆਂ ਸਰਕਾਰੀ ਸਿਹਤ ਸੇਵਾਵਾਂ ਦਾ ਡਾਟਾ ਵੈਰੀਫਾਈ ਕਰਵਾ ਲਿਆ ਗਿਆ ਹੈ। ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਮੁਤਾਬਕ ਸਾਰੇ ਮੈਡੀਕਲ ਅਫ਼ਸਰ ਅਤੇ ਸਟਾਫ ਨਰਸਾਂ ਦਾ ਆਈ.ਡੀ ਬਣਾ ਕੇ ਡਾਟਾ ਆਨ ਲਾਈਨ ਵੈਰੀਫਾਈ ਕੀਤਾ ਜਾ ਚੁੱਕਾ ਹੈ। ਜਿਸ ਵਿੱਚ 26 ਫਰਵਰੀ ਤੱਕ 02 ਲੱਖ 58 ਹਜ਼ਾਰ 205 ਲੋਕਾਂ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ ਬਣਾਇਆ ਜਾ ਚੁੱਕਾ ਹੈ। ਇਸ ਅਧੀਨ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਵੱਧ ਤੋਂ ਵੱਧ ਲੋਕਾਂ ਦੀਆਂ ਆਈ.ਡੀ. ਬਣਾਇਆ ਜਾਣ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜਿਲ੍ਹੇ ਵਿੱਚ 03 ਮਾਰਚ ਤੋਂ 05 ਮਾਰਚ ਤੱਕ 0 ਤੋਂ 5 ਸਾਲ ਤੱਕ ਦੇ 06 ਲੱਖ 36 ਹਜਾਰ 839 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਜਿਸ ਲਈ ਜ਼ਿਲ੍ਹੇ ਵਿੱਚ 573 ਟੀਮਾਂ ਘਰ ਘਰ ਜਾ ਕੇ ਪੋਲੀਓ ਦੀਆਂ ਬੂੰਦਾ ਪਿਲਾਉਣਗੀਆਂ, ਇਸਦੇ ਨਾਲ ਹੀ 30 ਮੋਬਾਇਲ ਟੀਮਾਂ ਕੰਮ ਕਰਨਗੀਆਂ। ਜਿਨ੍ਹਾਂ ਦੀ ਨਿਗਰਾਨੀ ਲਈ 75 ਸੁਪਰਵਾਈਜਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਮੁੜ ਤੋਂ ਆਪਣਾ ਖੁਸ਼ਹਾਲ ਜੀਵਨ ਸ਼ੁਰੂ ਕਰਨ ਲਈ ਕੰਮ ਕਰ ਰਹੇ ਮੁੜ ਵਸੇਵਾ ਕੇਂਦਰਾਂ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਸ੍ਰੀਮਤੀ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਰਾਜੇਸ ਕੁਮਾਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਜਿਲ੍ਹਾ ਪ੍ਰੋਗਰਾਮ ਮਨੈਜਰ ਕਸੀਤਿਜ ਸੀਮਾ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ