Saturday, May 04, 2024

Malwa

ਸਵੀਪ ਟੀਮ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

February 27, 2024 04:21 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਅਜਨੌਦਾ ਕਲਾਂ ਵਿੱਚ ਸਵੀਪ ਪਟਿਆਲਾ ਵੱਲੋਂ ਇਕ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਸ੍ਰੀ ਸਵਿੰਦਰ ਰੇਖੀ ਅਤੇ ਪਿੰਡ ਦੇ ਪਤਵੰਤਿਆਂ ਦੁਆਰਾ ਝੰਡੀ ਦੇ ਕੇ ਪਿੰਡ ਲਈ ਰਵਾਨਾ ਕੀਤਾ ਗਿਆ। ਇਸ ਰੈਲੀ ਸਮੇਂ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾ ਸਬੰਧੀ ਜਾਗਰੂਕ ਕੀਤਾ ਅਤੇ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਚੋਣਾ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਪ੍ਰੇਰਤ ਕੀਤਾ। ਪਿੰਡ ਵਾਸੀਆਂ ਨੂੰ ਇਸ ਸਮੇਂ ਵੋਟ ਬਣਾਉਣ, ਵੋਟ ਪਾਉਣ, ਵੋਟ ਦੀ ਰਜਿਸਟ੍ਰੇਸ਼ਨ ਲਈ ਆਨ ਲਾਈਨ ਅਤੇ ਆਫ਼ ਲਾਇਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਚੋਣ ਵਿਭਾਗ ਦੀਆਂ ਐਪਸ ਅਤੇ ਵੋਟਰ ਹੈਲਪ ਲਾਈਨ ਨੰਬਰ 1950 ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਰੈਲੀ ਦੌਰਾਨ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਸ਼ਲ ਅਤੇ ਸਵੀਪ ਟੀਮ ਦੇ ਬਰਿੰਦਰ ਸਿੰਘ, ਅਵਤਾਰ ਸਿੰਘ, ਬੀਐਲ ਓ ਮਨਪ੍ਰੀਤ ਸਿੰਘ, ਗੁਰਨਾਮ ਸਿੰਘ, ਕੇਸਰ ਸਿੰਘ, ਨਾਹਰ ਸਿੰਘ, ਸੁਖਪਾਲ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਰਿੰਕੂ ਪੰਚ ਅਤੇ ਪਿੰਡ ਦੇ ਹੋਰ ਵੀ ਨਾਗਰਿਕ ਸ਼ਾਮਲ ਹੋਏ।

 

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ