Wednesday, September 17, 2025

Doaba

ਮੁਲਾਜ਼ਮਾਂ ਨੇ ਸੂਬਾ ਪੱਧਰੀ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦਾ ਕੀਤਾ ਐਲਾਨ

February 27, 2024 04:34 PM
SehajTimes

ਮੋਗਾ : ਮੁੱਖ ਮੰਤਰੀ ਭਗਵੰਤ ਮਾਨ ਅਤੇ ਮਾਨ ਸਰਕਾਰ ਦੇ ਕੈਬਿਨਟ ਮੰਤਰੀਆਂ ਵੱਲੋਂ ਵਾਅਦਾ ਕਰਕੇ ਫੈਸਲਾ ਲੈਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੁੰਦੇ ਦੇਖ ਮੁਲਾਜ਼ਮਾਂ ਨੇ ਸਘੰਰਸ਼ ਨੂੰ ਅੱਗੇ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਤਿੰਨ ਦਿਨਾ ਦੀ ਸੰਕੇਤਕ ਹੜਤਾਲ ਨੂੰ ਮੁਲਾਜ਼ਮਾਂ ਵੱਲੋਂ ਅੱਗੇ ਵਧਾਉਂਦੇ ਹੋਏ 28 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਮਿਤੀ 22/11/2023 ਅਤੇ 31/01/2024 ਨੂੰ ਫੈਸਲਾ ਲੇਣ ਦੇ ਬਾਵਜੂਦ ਵੀ ਅਫਸਰ ਕਮੇਟੀ ਪਿਛਲੇ ਤਕਰੀਬਨ ਢਾਈ ਮਹੀਨੇ ਤੋਂ ਇਕ ਮੀਟਿੰਗ ਹੀ ਨਹੀ ਕਰ ਰਹੀ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਬੰਦ ਹੋਈ। ਆਗੂਆ ਨੇ ਦੱਸਿਆ ਕਿ ਜਦੋ ਦੀ ਆਪ ਸਰਕਾਰ ਸੱਤਾ ਵਿਚ ਹੈ ਸਿੱਖਿਆ ਮੰਤਰੀ ਅਤੇ ਵਿਭਾਗੀ ਅਧਿਕਾਰੀਆ ਵੱਲੋਂ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕੀਤੀਆ ਗਈਆ ਪਰ ਸਿਰਫ ਭਰੋਸੇ ਤੇ ਲਾਰੇ ਵਿਚ ਸਮਾਂ ਟਪਾਇਆ ਜਾ ਰਿਹਾ ਹੈ। ਆਗੁਆ ਨੇ ਕਿਹਾ ਕਿ ਮਿਤੀ 22.11.2023 ਅਤੇ 31.01.2024 ਨੂੰ ਕੈਬਿਨਟ ਸਬ ਕਮੇਟੀ ਦੀ ਪੰਜਾਬ ਭਵਨ ਵਿਖੇ ਮੀਟਿੰਗ ਹੋਈ ਜਿਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਰਮਚਾਰੀਆ ਨੂੰ ਪੱਕਾ ਕਰਨ ਦੀ ਸਹਿਮਤੀ ਦਿੱਤੀ ਗਈ ਪਰ 2 ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੇ ਵੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਦੂਰ ਕੀਤੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆਂ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਮੰਗਾਂ ਵੱਲ ਨਾ ਧਿਆਨ ਦਿੱਤਾ ਤਾਂ ਮੁਲਾਜ਼ਮ ਪੱਕਾ ਧਰਨਾ ਲਗਾ ਕੇ ਅਤੇ ਆਉਣ ਵਾਲੇ ਦਿਨਾਂ ਚ ਪ੍ਰਚਾਰ ਰੈਲੀਆਂ ਦੋਰਾਨ ਮੁੱਖ ਮੰਤਰੀ ਤੇ ਕੈਬਿਨਟ ਮੰਤਰੀਆਂ ਦਾ ਘਿਰਾਓ ਕਰਨਗੇ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ