Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਵਿਧਾਇਕ ਮਾਲੇਰਕੋਟਲਾ ਨੇ ਦੋ ਵਾਲੀਬਾਲ ਗਰਾਉਂਡਾਂ ਦੇ ਕੰਮ ਦੀ ਕਰਵਾਈ ਸ਼ੁਰੂਆਤ

February 27, 2024 04:49 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾ ਕੇ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਇਹਨਾ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੇ ਪਿੰਡ ਮਿੱਠੇਵਾਲ ਅਤੇ ਮਦੇਵੀ ਵਿਖੇ ਕਰੀਬ 10 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦੋ ਵਾਲੀਬਾਲ ਗਰਾਉਂਡ ਦੇ ਕੰਮ ਸ਼ੁਰੂਆਤ ਕਰਵਾਈ ਉਪਰੰਤ ਖੇਡ ਪ੍ਰੇਮੀਆਂ ਨੂੰ ਸਬੰਧੋਨ ਕਰਦਿਆ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਗਵਾਈ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਕੇ ਖੇਡਾਂ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਂ ਰਹੇ ਹਨ ਤਾਂ ਜੋ ਪੰਜਾਬ ਵਿੱਚ ਖੇਡ ਸਭਿਆਚਾਰ ਵਿਕਸਿਤ ਕੀਤਾ ਜਾ ਸਕੇ । ਉਨ੍ਹਾਂ ਹੋਰ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਖਿਡਾਰੀਆਂ ਦੀ ਨਰਸਰੀ ਬਣਾਉਣ ਤੋਂ ਇਲਾਵਾ ਖੇਡਾਂ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਈਆ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਖਿਡਾਰੀਆਂ ਦਾ ਭਵਿੱਖ ਸੁਰੱਖਿਅਤ ਅਤੇ ਸੁਨਹਿਰੀ ਕਰਨ ਲਈ ਖੇਡ ਨੀਤੀ ਉਲੀਕੀ ਗਈ ਹੈ ਜਿਸ ਤਹਿਤ ਸੋਨੇ ਦਾ ਤਮਗਾ ਜਿੱਤਣ ਵਾਲੇ ਨੂੰ ਇੱਕ ਕਰੋੜ ਰੁਪਏ ,ਚਾਂਦੀ ਦਾ ਤਮਗਾ ਜਿੱਤਣ ਵਾਲੇ ਨੂੰ 75 ਲੱਖ  ਅਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਨੂੰ 50 ਲੱਖ ਰੁਪਏ ਦਾ ਇਨਾਮ ਦੇ ਕੇ ਨਵਾਜਿਆ ਜਾ ਰਿਹਾ ਹੈ।  ਉਨ੍ਹਾਂ ਹੋਰ ਕਿਹਾ ਕਿ ਖੇਡਾਂ ਦੇ ਇਤਿਹਾਸ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਪੁਲਸ ਸਮੇਤ ਹੋਰਨਾਂ ਉੱਚ ਅਹੁਦਿਆਂ ਦੀਆਂ ਨੌਕਰੀਆਂ ਮਿਲਦੀਆਂ ਤਾਂ ਦੇਖੀਆਂ ਸਨ ਪਰ ਪੰਜਾਬ ਸਰਕਾਰ ਨੇ ਦੇਸ਼ ਵਿੱਚ ਨਵੀਂ ਰੀਤ ਪਾਉਂਦਿਆ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਪੀ.ਸੀ.ਐਸ.(ਕਾਰਜਕਾਰੀ ਸ਼ਾਖਾ) ਦੀ ਨੌਕਰੀ ਦੇਣ ਦੀ ਸ਼ੁਰੂਆਤ ਕੀਤੀ  ਹੈ ਤਾਂ ਜੋ ਨੌਜਵਾਨਾਂ ਨੂੰ ਖੇਡ ਜਗਤ ਨਾਲ ਜੋੜਿਆ ਜਾ ਸਕੇ । ਮੌਜੂਦਾਂ ਸਰਕਾਰ ਨੇ ਖੇਡਾਂ ਨੂੰ ਪੰਜਾਬ ‘ਚ ਨਵਾਂ ਰੂਪ ਦਿੱਤਾ ਹੈ ਜਿਸ ਨਾਲ ਜ਼ਮੀਨੀ ਪੱਧਰ ਤੱਕ ਹਰ ਇਕ ਖਿਡਾਰੀ ਖੇਡ ਦੀ ਬੁੱਕਲ ‘ਚ ਨਿੱਘ ਮਾਣ ਰਿਹਾ ਹੈ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਕ੍ਰਿਸ਼ਨ ਸਿੰਘ, ਸਹਾਇਕ ਇੰਜੀਨੀਅਰ ਦਵਿੰਦਰ ਸਿੰਘ, ਬੀ.ਡੀ.ਪੀ.ਓ.  ਸ੍ਰੀ ਰਜਿੰਦਰ ਸਿੰਘ, ਐਸ.ਈ.ਪੀ.ਓ.ਸ੍ਰੀ ਦਵਿੰਦਰ ਕੁਮਾਰ,ਪੰਚਾਇਤ ਸਕੱਤਰ ਬਸੀਰ ਮੁਹੰਮਦ , ਸੰਤੋਖ ਸਿੰਘ, ਮੁਹੰਮਦ ਦਿਲਬਰ, ਸੁੱਖਾ ਗਿੱਲ ਮਿੱਠੇਵਾਲ, ਗੁਰਪ੍ਰੀਤ ਸਿੰਘ ਮਿੱਠੇਵਾਲ ਤੋਂ ਇਲਾਵਾ ਖੇਡ ਪ੍ਰੇਮੀ ਮੌਜੂਦ ਸਨ ।  

Have something to say? Post your comment

 

More in Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ