Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

February 27, 2024 06:10 PM
SehajTimes
ਪਟਿਆਲਾ : ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਇੱਥੇ ਗਊਸ਼ਾਲਾ ਵਿਖੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਇਹ ਮੁਹਿੰਮ ਅਰੰਭੀ ਗਈ ਹੈ। ਪਟਿਆਲਾ ਦੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ਸੋਨਿੰਦਰ ਕੌਰ ਨੇ ਕਿਹਾ ਕਿ ਗਊਧਨ ਨੂੰ ਐਲ.ਸੀ.ਡੀ. ਦੀ ਭਿਆਨਕ ਬਿਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਵੈਕਸੀਨ ਉਪਲਬੱਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਪਮੁੱਖ ਸਕੱਤਰ ਵਿਕਾਸ ਪ੍ਰਤਾਪ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਟੀਕਾਕਰਨ ਦੀ ਮੁਹਿੰਮ ਗਊਸ਼ਾਲਾਵਾਂ ਤੋਂ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਰਿੰਗ ਵੈਕਸੀਨੇਸ਼ਨ ਕਰਦੇ ਹੋਏ ਸਾਰੇ ਇਲਾਕੇ ਦੀਆਂ ਸਾਰੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।
 

ਡਾ. ਸੋਨਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਤਹਿਸੀਲ ਲਈ ਐਲ.ਸੀ.ਡੀ. ਵੈਕਸੀਨ ਦੀਆਂ 22000 ਡੋਜਜ਼ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਨੂੰ ਘਰ-ਘਰ ਜਾ ਕੇ ਟੀਕਾਕਰਨ ਲਈ 12 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਪਸ਼ੂ ਪਾਲਕਾਂ ਨਾਲ ਰਾਬਤਕਾ ਕਾਇਮ ਕਰ ਰਹੇ ਹਨ ਤਾਂ ਜੋ ਲੰਪੀ ਸਕਿਨ ਦੀ ਬਿਮਾਰੀ ਤੋਂ ਗਊਧਨ ਨੂੰ ਬਚਾਇਆ ਜਾ ਸਕੇ।
ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਪਸ਼ੂ ਪਾਲਕ ਆਪਣੇ ਗਊਧਨ ਨੂੰ ਇਸ ਵੈਕਸੀਨ ਦੇ ਟੀਕਾਕਰਨ ਤੋਂ ਵਾਂਝਾ ਨਾ ਰੱਖੇ ਤਾਂ ਕਿ ਇਸ ਬਿਮਾਰੀ ਤੋਂ ਹੋਣ ਵਾਲੇ ਨੁਕਸਾਨ ਤੋਂ ਗਊਧਨ ਨੂੰ ਬਚਾਇਆ ਜਾ ਸਕੇ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ