Sunday, May 05, 2024

Malwa

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਸੰਗਰੂਰ ਵਿਖੇ 29 ਫਰਵਰੀ ਨੂੰ

February 27, 2024 06:15 PM
SehajTimes

ਮਾਲੇਰਕੋਟਲਾ  : ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੰਗਰੂਰ (ਧੁਰੀ) ਵਿਖੇ  29 ਫਰਵਰੀ 2024 ਨੂੰ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਦਿੰਦਿਆ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਸਮੇਤ 8 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ,  ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਉੱਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ। ਉਕਤ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀ ਆਪਣੀਆਂ ਸ਼ਿਕਾਇਤਾਂ ਤੇ ਮਸਲਿਆਂ ਲਈ ਇਸ ਮਿਲਣੀ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਐਨ.ਆਰ.ਆਈ ਮਿਲਣੀ ਦਾ ਮੁੱਖ ਮਨੋਰਥ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦੌਰਾਨ ਸਬੰਧਿਤ ਜ਼ਿਲ੍ਹਿਆਂ ਦੇ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਇਸ ਮੌਕੇ ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ। ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

 

 

 

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ