Thursday, December 18, 2025

Chandigarh

ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

February 27, 2024 06:29 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ।
 
 
ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ