Tuesday, March 03, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ

February 27, 2024 06:39 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਵੱਲੋਂ ਖਰੀਦੇ ਇੱਟਾਂ ਦੇ ਭੱਠੇ ਦੀ ਮਲਕੀਅਤ ਵਿੱਚ ਤਬਦੀਲੀ ਕਰਨ ਅਤੇ ਲਾਈਸੈਂਸ ਦੇ ਨਵੀਨੀਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 90,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ ਅਤੇ ਉਸ ਦੇ ਭਰਾ ਹਰਜੀਤ ਸਿੰਘ ਕੋਲੋਂ ਇਸੇ ਕੰਮ ਬਦਲੇ 30000 ਰੁਪਏ ਰਿਸ਼ਵਤ ਲੈ ਚੁੱਕਾ ਹੈ ਬਾਅਦ ਵਿੱਚ ਉਸ ਦੀ ਬਦਲੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਦੀ ਹੋ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24x7 ਹੈਲਪਲਾਈਨ ਜਾਰੀ ਕੀਤੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24x7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਰਸੋਈ ਅਤੇ ਇੰਟਰਲੌਕ ਟਾਇਲਾਂ ਦਾ ਉਦਘਾਟਨ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 8ਵੀਂ ਬੱਸ ਰਵਾਨਾ; ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ

ਸਾਡੇ ਬਜ਼ੁਰਗ ਸਾਡਾ ਮਾਣ, ਮੁਹਿੰਮ ਤਹਿਤ ਪਿੰਡ ਭਾਂਖਰਪੁਰ ਵਿਖੇ ਡਿਜੀਟਲ, ਵਿੱਤੀ ਅਤੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ 'ਡਿਜੀਟਲ ਐਕਸੀਲੈਂਸ ਐਵਾਰਡ'