Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੁੰਦਰ ਸ਼ਾਮ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਬੰਦ ਆਕਸੀਜਨ ਪਲਾਂਟਾਂ ਨੂੰ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

April 29, 2021 06:50 PM
SehajTimes
ਚੰਡੀਗੜ : ਮੈਡੀਕਲ ਆਕਸੀਜਨ ਸਪਲਾਈ ਨੂੰ ਵਧਾਉਣ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਅੱਜ ਉਦਯੋਗ ਅਤੇ ਵਣਜ ਵਿਭਾਗ ਦੇ ਅਧਿਕਾਰੀਆਂ ਨੂੰ ਬੰਦ ਪਈਆਂ ਆਕਸੀਜਨ ਉਤਪਾਦਨ ਯੂਨਿਟਾਂ ਅਤੇ ਹੋਰ ਮੈਡੀਕਲ ਸਪਲਾਈ ਯੂਨਿਟਾਂ ਦੀ ਪਛਾਣ ਕਰਨ ਲਈ ਨਿਰਦੇਸ਼ ਦਿੱਤੇ।
 
ਇਸ ਸਬੰਧੀ ਵੇਰਵੇ ਦਿੰਦਿਆਂ, ਪੰਜਾਬ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰਵਿਘਨ ਮੈਡੀਕਲ ਸਪਲਾਈ ਵਿਸ਼ੇਸ਼ ਤੌਰ ‘ਤੇ ਮੈਡੀਕਲ ਆਕਸੀਜਨ ਅਤੇ ਟੀਕਿਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ।
 
ਉਦਯੋਗ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਉਹਨਾਂ ਉਦਯੋਗਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਨ੍ਹਾਂ ਵਿਚ ਮੈਡੀਕਲ ਆਕਸੀਜਨ ਦਾ ਉਤਪਾਦਨ ਕਰਨ ਦੀ ਸਮਰੱਥਾ ਹੈ ਪਰ ਉਤਪਾਦਨ ਕਰਨ ਦਾ ਲਾਇਸੈਂਸ ਨਹੀਂ ਹੈ। ਸਰਕਾਰ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਜਲਦ ਤੋਂ ਜਲਦ ਲਾਇਸੈਂਸ ਜਾਰੀ ਕਰੇਗੀ। 
ਉਦਯੋਗਾਂ ਨੂੰ ਆਕਸੀਜਨ ਸਪਲਾਈ ਬੰਦ ਕਰ ਦਿੱਤੀ ਗਈ ਹੈ ਅਤੇ ਹੁਣ 98 ਫ਼ੀਸਦੀ ਆਕਸੀਜਨ ਦੀ ਵਰਤੋਂ ਮੈਡੀਕਲ ਉਪਕਰਨਾਂ ਲਈ ਕੀਤੀ ਜਾ ਰਹੀ ਹੈ।
 
ਉਨ੍ਹਾਂ ਨੇ ਆਕਸੀਜਨ 'ਤੇ ਨਿਰਭਰ ਕੋਵਿਡ-19 ਮਰੀਜਾਂ ਦੀ ਵੱਧ ਰਹੀ ਗਿਣਤੀ ਨੂੰ ਵੇਖਦਿਆਂ ਢੁਕਵੀਂ ਮਾਤਰਾ ਵਿੱਚ ਆਕਸੀਜਨ ਦੀ ਉਪਲਬਧਤਾ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਅਤੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੋਰ ਰਾਜਾਂ ਤੋਂ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਕਿਉਂਕਿ ਅਸੀਂ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਸਮੇਤ ਹੋਰ ਰਾਜਾਂ ਦੇ ਮਰੀਜ਼ਾਂ ਨੂੰ ਵੀ ਇਲਾਜ ਮੁਹੱਈਆ ਕਰਵਾ ਰਹੇ ਹਾਂ। 
 
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਦਯੋਗ ਵਿਭਾਗ ਅਤੇ ਵੱਖ ਵੱਖ ਉਦਯੋਗਿਕ ਐਸੋਸੀਏਸ਼ਨਾਂ ਆਕਸੀਜਨ ਦੇ ਉਤਪਾਦਨ ਨੂੰ ਵਧਾਉਣ ਦੇ ਤਰੀਕਿਆਂ ਦੀ ਪੜਚੋਲ ਵੀ ਕਰ ਰਹੀਆਂ ਹਨ।
ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜੇਕਰ ਕੋਈ ਪਲਾਂਟ ਲਗਾਉਣਾ ਚਾਹੁੰਦਾ ਹੈ ਤਾਂ ਵਿਭਾਗ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਕਰਨ ਅਤੇ ਪਲਾਂਟ ਸਥਾਪਤ ਕਰਨ ਲਈ ਮਨਜ਼ੂਰੀ ਲੈਣ ਵਿਚ ਸਹਾਇਤਾ ਕਰੇਗਾ। ਉਨ੍ਹਾਂ ਨੇ ਉਦਯੋਗ ਨੂੰ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਯੋਜਨਾ ਤਹਿਤ ਮਾਨਵਤਾ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਸਰਕਾਰੀ ਤੇਲ ਫਰਮਾਂ ਨੂੰ ਦੇਸ਼ ਵਿੱਚ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਤਰਲ ਮੈਡੀਕਲ ਆਕਸੀਜਨ ਲਿਜਾਣ ਲਈ ਪ੍ਰੈਸ਼ਰ ਸਵਿੰਗ ਐਡਸੋਪਰੇਸ਼ਨ (ਪੀਐਸਏ) ਮੈਡੀਕਲ ਆਕਸੀਜਨ ਪਲਾਂਟ ਸਥਾਪਤ ਕਰਨ ਅਤੇ ਕ੍ਰਾਇਓਜੈਨਿਕ ਕੰਟੇਨਰ ਖਰੀਦਣ ਦੀ ਅਪੀਲ ਕੀਤੀ।
 
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਕੁਝ ਰਾਜਾਂ ਦੀਆਂ ਰਿਪੋਰਟਾਂ ਅਨੁਸਾਰ, ਪੁਲਿਸ ਸਮੇਤ ਰਾਜ ਦੇ ਅਧਿਕਾਰੀਆਂ ਨੂੰ ਆਕਸੀਜਨ ਲਿਜਾਣ ਵਾਲੇ ਵਾਹਨਾਂ ਦੀ ਮੁਫ਼ਤ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜਦੋਂ ਕਿ ਹਸਪਤਾਲਾਂ ਨੇ ਆਕਸੀਜਨ ਦੀ ਐਮਰਜੈਂਸੀ ਸਪਲਾਈ ਲਈ ਅਪੀਲ ਵੀ ਕੀਤੀ ਹੈ।
 
ਜ਼ਿਕਰਯੋਗ ਹੈ ਕਿ ਸੂਬੇ ਵਿਚ 15 ਏਅਰ ਸੈਪਰੇਸ਼ਨ ਯੂਨਿਟਾਂ (ਏ.ਐੱਸ.ਯੂ.) ਹਨ ਜੋ ਪ੍ਰਤੀ ਦਿਨ 60 ਤੋਂ 65 ਟਨ ਆਕਸੀਜਨ ਦੇ ਉਤਪਾਦਨ ਦੀ ਸਮਰੱਥਾ ਰੱਖਦੀਆਂ ਹਨ । ਕੋਵਿਡ ਤੋਂ ਪਹਿਲਾਂ ਔਸਤਨ ਜ਼ਰੂਰਤ 50-60 ਟਨ ਪ੍ਰਤੀ ਦਿਨ ਸੀ, ਜੋ ਕਿ ਕੋਵਿਡ ਕੇਸਾਂ ਦੇ ਵੱਧਣ ਵਾਲ ਵੱਧ ਕੇ 250 ਐਮ.ਟੀ. ਪ੍ਰਤੀ ਦਿਨ ਹੋ ਗਈ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ