Tuesday, September 16, 2025

Haryana

ਡਿਜੀਟਲ ਯੁੱਗ ਵਿਚ ਹਰਿਆਣਾ ਦੀ ਇਕ ਹੋਰ ਨਵੀਂ ਪਹਿਲ

February 28, 2024 03:52 PM
SehajTimes

ਹਰਿਆਣਾ ਵਿਧਾਨਸਭਾ ਦੀ ਵੈਬਸਾਇਟ 'ਤੇ ਡਿਜੀਟਲ ਲੇਜੀਸਲੇਟਿਵ ਬਿਜਨੈਸ ਮਾਡੀਯੂਲ ਕੀਤਾ ਲਾਂਚ, 1966 ਤੋਂ ਲੈ ਕੇ ਅੱਜ ਤਕ ਦਾ ਸੰਪੂਰਨ ਰਿਕਾਰਡ ਹੋਇਆ ਡਿਜੀਟਲ

ਚੰਡੀਗੜ੍ਹ : ਡਿਜੀਟਲ ਯੁੱਗ ਵਿਚ ਅੱਜ ਹਰਿਆਣਾ ਨੇ ਨਵੀਂ ਉਚਾਈਆਂ ਨੂੰ ਛੋਹ ਲਿਆ ਜਦੋਂ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਸਾਰੇ ਵਿਭਾਗਾਂ ਦੇ ਰਿਕਾਰਡ ਨੂੰ ਡਿਜੀਟਲਾਇਜ ਕੀਤਾ ਜਾਵੇਗਾ। ਇਸ ਦੇ ਲਈ ਮੁੱਖ ਦਫਤਰ ਅਤੇ ਜਿਲ੍ਹਾ ਪੱਧਰ 'ਤੇ ਡਿਜੀਟਲ ਰਿਕਾਰਡ ਰੂਮ ਤਿਆਰ ਕੀਤੇ ਜਾਣਗੇ। ਇਸ ਵਿਵਸਥਾ ਲਈ ਮੌਜੂਦਾ ਬਜਟ 2024-25 ਤੋਂ ਇਲਾਵਾ ਜਰੂਰਤ ਪੈਣ 'ਤੇ ਆਉਣਵਾਲੇ ਸਪਲੀਮੈਂਟਰੀ ਬਜਟ ਅੰਦਾਜਿਆਂ ਵਿਚ ਬਜਟ ਦਾ ਪ੍ਰਾਵਧਾਨ ਕੀਤਾ ਜਾਵੇਗਾ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਨੇ ਕੈਥਲ ਜਿਲ੍ਹਾ ਤੋਂ ਮਾਲ ਵਿਭਾਗ ਦੇ ਰਿਕਾਰਡ ਨੂੰ ਡਿਜੀਟਲਾਇਜ ਕਰਨ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਪੂਰੇ ਵਿਭਾਗ ਦਾ ਰਿਕਾਰਡ ਡਿਜੀਟਲਾਇਜ ਹੋ ਚੁੱਕਾ ਹੈ।

ਹਰਿਆਣਾ ਵਿਧਾਨਸਭਾ ਦੀ ਵੈਬਸਾਇਟ 'ਤੇ ਡਿਜੀਟਲ ਬਿਜਨੈਸ ਮਾਡੀਯੂਲ ਕੀਤਾ ਲਾਂਚ, 1966 ਤੋਂ ਲੈ ਕੇ ਅੱਜ ਤਕ ਦਾ ਸੰਪੂਰਣ ਰਿਕਾਰਡ ਹੋਇਆ ਡਿਜੀਟਲ

ਈ-ਵਿਧਾਨਸਭਾ ਦੇ ਵਿਜਨ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਨੇ ਇਕ ਵੱਡੀ ਪਹਿਲ ਕਰਦੇ ਹੋਏ ਵਿਧਾਨਸਭਾ ਦੇ ਸੰਪੂਰਣ ਰਿਕਾਰਡ ਨੂੰ ਡਿਜੀਟਲਾਇਜ ਰੂਪ ਦਿੱਤਾ ਹੈ। ਇਸ ਦੇ ਲਈ ਅੱਜ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਸਦਨ ਦੇ ਨੇਤਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ, ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਅਤੇ ਨੇਤਾ ਵਿਰੋਧੀ ਧਿਰ ਸ੍ਰੀ ਭੁਪੇਂਦਰ ਸਿੰਘ ਹੁਡਾ ਅਤੇ ਵਿਧਾਨਸਭਾ ਡਿਪਟੀ ਸਪੀਕਰ ਸ੍ਰੀ ਰਣਬੀਰ ਗੰਗਵਾ ਨੇ ਵਿਧਾਨਸਭਾ ਦੀ ਵੈਬਸਾਇਟ 'ਤੇ ਡਿਜੀਟਲ ਲੇਜੀਸਲੇਟਿਵ ਬਿਜਨੈਸ ਮਾਡੀਯੂਲ ਲਾਂਚ ਕੀਤਾ। ਇਸ ਵੈਬਸਾਇਟ 'ਤੇ 1966 ਤੋਂ ਲੈ ਕੇ ਵਿਧਾਨਸਭਾ ਦਾ ਅੱਜ ਤਕ ਦਾ ਸੰਪੂਰਣ ਰਿਕਾਰਡ ਡਿਜੀਟਲ ਰੂਪ ਨਾਲ ਉਪਲਬਧ ਹੋਵੇਗਾ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਵਿਧਾਨਸਭਾ ਸਪੀਕਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਰਿਕਾਰਡ ਡਿਜੀਟਲ ਹੋਣ ਨਾਲ ਇਸ ਦੀ ਵਰਤੋ ਚੰਗੀ ਤਰ੍ਹਾਂ ਕੀਤੀ ਜਾ ਸਕੇਗੀ ਅਤੇ ਕਦੀ ਵੀ ਜਰੂਰਤ ਪੈਣ 'ਤੇ ਇਸ ਨੂੰ ਦੇਖਿਆ ਜਾ ਸਕੇਗਾ।

 

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ