Friday, May 17, 2024

Malwa

ਸ਼੍ਰੋਮਣੀ ਕਮੇਟੀ ਹਰੇਕ ਸਾਲ ਸ਼ਹੀਦਾਂ ਦੇ ਵੱਡੇ ਪੱਧਰ ਤੇ ਮੁਨਾਵੇ ਸ਼ਹੀਦੀ ਦਿਹਾੜੇ 

February 28, 2024 04:46 PM
SehajTimes
 
ਪਟਿਆਲਾ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੰਗਰੇਜ਼ੀ ਹਕੂਮਤ ਦੀਆਂ ਜੜਾਂ ਉਖਾੜਨ ਵਾਲੇ ਸ਼ਹੀਦ ਯੋਧੇ ਸ.ਕਰਤਾਰ ਸਿੰਘ ਸਰਾਭਾ, ਸ. ਭਗਤ ਸਿੰਘ ਅਤੇ ਸ. ਊਧਮ ਸਿੰਘ ਤਿੰਨੋਂ ਸ਼ਹੀਦਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਵੱਡੇ ਪੱਧਰ ਤੇ ਸ਼ਹੀਦੀ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ, ਕਿਉਂਕਿ ਇਨ੍ਹਾਂ ਤਿੰਨੋਂ ਸ਼ਹੀਦਾਂ ਨੇ ਉਸ ਸਮੇਂ ਦੀ ਅੰਗਰੇਜ਼ ਹਕੂਮਤ ਨਾਲ ਹਿਕ ਡਾਹ ਕੇ ਮੁਕਾਬਲਾ ਕੀਤਾ ਅਤੇ ਅੰਗਰੇਜ਼ ਰਾਜ ਦੀਆਂ ਜੜਾਂ ਹਲਾ ਕੇ ਰੱਖ ਦਿੱਤੀਆਂ ਅਤੇ ਖੁਦ ਸ਼ਹੀਦੀਆਂ ਦੇ ਜਾਮ ਪੀ ਗਏ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਭਾਰਤ ਸਰਕਾਰ ਵੀ ਇਹਨਾਂ ਤਿੰਨੋ ਸ਼ਹੀਦਾਂ ਸ. ਕਰਤਾਰ ਸਿੰਘ ਸਰਾਭਾ ਜੋ ਕਿ 1915 ਵਿੱਚ ਮਹਿਜ 19 ਸਾਲ ਦੀ ਉਮਰ ਵਿੱਚ ਸ਼ਹੀਦ ਹੋਏ, ਸ. ਭਗਤ ਸਿੰਘ 23 ਸਾਲ ਦੀ ਉਮਰ ਵਿੱਚ 1931 ਵਿੱਚ ਅਤੇ ਸ. ਊਧਮ ਸਿੰਘ 40 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਜਾਨਾ ਵਾਰ ਕੇ ਸ਼ਹੀਦੀਆਂ ਪਾ ਗਏ ਸਨ। 
ਪ੍ਰੋ. ਬਡੂੰਗਰ ਨੇ ਕਿਹਾ ਕਿ ਉਹਨਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਤੌਰ ਪ੍ਰਧਾਨਗੀ ਕਾਲ ਵਿੱਚ ਗਦਰ ਪਾਰਟੀ ਨਾਲ ਜੁੜੇ ਹੋਏ ਸਰਦਾਰ ਭਗਤ ਸਿੰਘ ਅਤੇ ਸ. ਊਧਮ ਸਿੰਘ ਦਾ ਗਦਰੀਆਂ ਦਾ ਵੱਡਾ ਵੱਖਰਾ ਸਮਾਗਮ, ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ਉੱਤਰਾਖੰਡ ਵਿਖੇ ਜਿੱਥੇ ਸ਼ਹੀਦ ਕਰਤਾਰ ਸਿੰਘ ਦਾ ਬੁੱਤ ਵੀ ਲੱਗਿਆ ਹੋਇਆ ਹੈ, ਉੱਥੇ ਵੀ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਸਮਾਗਮ ਕਰਵਾਇਆ ਗਿਆ ਸੀ ਤੇ ਨਾਲ ਹੀ ਸ਼ਹੀਦ ਭਗਤ ਸਿੰਘ ਦਾ ਖਟਖਟ ਕਲਾ ਵਿਖੇ ਅਤੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਸੂਨਾਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਸੀ । ਪ੍ਰੋ. ਬਡੁੰਗਰ ਨੇ ਕਿਹਾ ਕਿ ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਵੀ ਸਮਾਗਮ ਨਹੀਂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਭਾਰਤ ਸਰਕਾਰ ਤਿੰਨੇ ਸ਼ਹੀਦਾਂ ਨੂੰ ਕੌਮੀ ਸ਼ਹੀਦ ਦਾ ਦਰਜਾ ਅਤੇ ਭਾਰਤ ਰਤਨ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਭਾਵੇਂ ਇਹ ਸਨਮਾਨ ਇਹਨਾਂ ਮਹਾਨ ਸ਼ਹੀਦਾਂ ਲਈ ਅਤੁਛ ਹਨ ਪਰ ਫਿਰ ਵੀ ਉਹਨਾਂ ਨੂੰ ਇਹ ਸਨਮਾਨ ਦਿੱਤਾ ਜਾਣਾ ਚਾਹੀਦਾ। 

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ