Wednesday, September 17, 2025

Malwa

ਸੁਨਾਮ ਸ਼ਹਿਰ ਦੀਆਂ ਜੱਜ ਬਣੀਆਂ ਕੁੜੀਆਂ ਅਗਰਵਾਲ ਸਭਾ ਵੱਲੋ ਸਨਮਾਨਿਤ 

February 28, 2024 06:51 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੀਆਂ ਜੰਮਪਲ ਜੱਜ ਬਣੀਆਂ ਕੁੜੀਆਂ ਡਿੰਪਲ ਗਰਗ ਤੇ ਉਪਾਸਨਾ ਗੋਇਲ ਦਾ ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ  ਈਸ਼ਵਰ ਗਰਗ ਅਤੇ ਮੁੱਖ ਸਲਾਹਕਾਰ ਘਨਸ਼ਿਆਮ ਕਾਂਸਲ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਪ੍ਰੇਮ ਗੁਪਤਾ ਅਤੇ ਸਰਪ੍ਰਸਤ ਸੰਜੇ ਗੋਇਲ ਨੇ ਕਿਹਾ ਕਿ ਅਗਰਵਾਲ ਸਮਾਜ ਨਾਲ ਸਬੰਧਿਤ ਦੋਵੇਂ ਹੋਣਹਾਰ ਵਿਦਿਆਰਥਣਾਂ ਨੇ ਪੀਸੀਐਸ ਜ਼ੁਡੀਸ਼ੀਅਲ ਦੀ ਵਕਾਰੀ ਪ੍ਰੀਖਿਆ ਪਾਸ ਕਰਕੇ ਪੂਰੇ ਸ਼ਹਿਰ ਦਾ ਮਾਣ ਵਧਾਇਆ ਹੈ, ਇਸ ਨਾਲ ਆਉਣ ਵਾਲੀ ਪੀੜ੍ਹੀ ਨੂੰ ਪ੍ਰੇਰਨਾ ਮਿਲੇਗੀ ਅਤੇ ਵਿੱਦਿਆ ਵਿੱਚ ਨਵਾਂ ਮੁਕਾਮ ਹਾਸਲ ਕੀਤਾ ਜਾਵੇਗਾ। ਇਸ ਮੌਕੇ ਜੱਜ ਬਣਨ ਵਾਲੀਆਂ ਦੋਵੇਂ ਲੜਕੀਆਂ ਦੇ ਪਰਿਵਾਰਕ ਮੈਂਬਰਾਂ ਨੇ ਅਗਰਵਾਲ ਸਭਾ ਵੱਲੋਂ ਸਨਮਾਨਿਤ ਕੀਤੇ ਜਾਣ 'ਤੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
ਇਸ ਮੌਕੇ ਹਾਜ਼ਰ ਮੈਂਬਰਾਂ ਨੇ ਮਹਾਰਾਜਾ ਅਗਰਸੈਨ ਨੂੰ ਯਾਦ ਕਰਦਿਆਂ ਪੁਰਖਿਆਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਦਾ ਅਹਿਦ ਲਿਆ। ਇਸ ਮੌਕੇ ਗਿਆਨ ਚੰਦ, ਅਸ਼ੋਕ ਕਾਂਸਲ, ਪ੍ਰਵੀਨ ਬਿੱਟੂ, ਰਾਜੇਸ਼ ਰਾਜੇਸ਼ ਗਲਾਸ ਹਾਊਸ, ਸ਼ੁਭਮ ਗਰਗ, ਕੇਸ਼ਵ ਗੋਇਲ, ਗੌਰਵ ਗੋਇਲ, ਪੁਨੀਤ ਮਿੱਤਲ, ਰਾਜੇਸ਼ ਗਰਗ, ਮਨੀਸ਼ ਮੋਨੂੰ, ਮੁਕੇਸ਼ ਕਾਂਸਲ, ਚੰਦਰ ਮੋਹਨ ਆਦਿ ਹਾਜ਼ਰ ਸਨ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ