Thursday, December 18, 2025

Majha

Cabinet Minister Harbhajan Singh ETO ਨੇ ਰੱਖਿਆ ਬਿਜਲੀ ਘਰ Sur Singh ਦੀ ਨਵੀਂ ਇਮਾਰਤ ਦਾ ਨੀਹ ਪੱਥਰ

February 29, 2024 11:38 AM
Manpreet Singh khalra

ਖਾਲੜਾ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਅੱਜ ਕਸਬਾ ਸੁਰ ਸਿੰਘ ਵਿਖੇ ਬਿਜਲੀ ਘਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈਟੀਓ, ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਢਿੱਲੋਂ ਸੁਰ ਸਿੰਘ ਵੱਲੋਂ ਰੱਖਿਆ ਗਿਆl ਇਸ ਮੌਕੇ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਬਿਜਲੀ ਬੋਰਡ ਨੂੰ ਮੁਨਾਫੇ ਚ ਲਿਆਉਣ ਲਈ ਬਹੁਤ ਵੱਡਾ ਰੋਲ ਨਿਭਾਇਆ ਹੈ | ਉਹਨਾਂ ਕਿਹਾ ਕਿ ਮਾਨ ਸਰਕਾਰ  ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਸਰਕਾਰੀ ਕਰ ਦਿੱਤਾ ਹੈ, ਜਿਸ ਦਾ ਨਾਂ ਸ਼੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ  ਰੱਖਿਆ ਗਿਆ ਹੈ, ਜਿਸ ਨਾਲ ਸੂਬੇ ਅੰਦਰ ਬਿਜਲੀ ਦੀ ਕੋਈ ਕਿੱਲਤ ਨਹੀਂ ਰਹਿ ਜਾਵੇਗੀ| 
ਉਹਨਾਂ ਕਿਹਾ ਕਿ ਮਾਨ ਸਰਕਾਰ ਨੇ 40 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਹਨ,  ਜਿੰਨਾਂ ਵਿੱਚੋਂ  4600  ਨੌਕਰੀਆਂ ਇਕੱਲੇ ਬਿਜਲੀ ਬੋਰਡ ਅੰਦਰ ਹੀ ਦਿੱਤੀਆਂ ਹਨ।  ਉਹਨਾਂ ਕਿਹਾ ਕਿ ਸੁਰ ਸਿੰਘ ਦੇ ਬਿਜਲੀ ਘਰ  ਦੇ ਨਿਰਮਾਣ ਉੱਤੇ ਤਕਰੀਬਨ ਇਕ ਕਰੋੜ 30 ਲੱਖ ਰੁਪਏ ਦੀ ਲਾਗਤ ਆਵੇਗੀ। ਜਿਸ ਨਾਲ ਇਸ ਦੀ ਇਮਾਰਤ ਬਿਲਕੁੁਲ ਵਧੀਆ ਬਣ ਕੇ ਤਿਆਰ ਹੋ ਜਾਵੇਗੀ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਫਰਿਸ਼ਤੇ ਸਕੀਮ ਦੀ ਵੀ ਸ਼ੁਰੂਆਤ ਕੀਤੀ ਹੈ ਅਤੇ ਸੜਕ ਸੁਰੱਖਿਆ ਫੋਰਸ ਦਾ ਵੀ ਗਠਨ ਕੀਤਾ ਹੈ ਅਤੇ 30 ਕਿਲੋਮੀਟਰ ਦੇ ਘੇਰੇ ਅੰਦਰ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਤੈਨਾਤ ਕੀਤੀਆਂ ਹਨ|  ਇਸ ਤੋਂ ਇਲਾਵਾ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਅਤੇ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਅਧੀਨ 45 ਸੇਵਾਵਾਂ ਇੱਕੋ ਛੱਤ ਥੱਲੇ ਪਿੰਡ-ਪਿੰਡ ਜਾ ਕੇ  ਦਿੱਤੀਆਂ ਜਾ ਰਹੀਆਂ ਹਨ l ਇਸ ਮੌਕੇ ਗੁਰਵਿੰਦਰ ਸਿੰਘ ਬਹਿੜਵਾਲ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਤਰਨ ਤਾਰਨ, ਐਸ ਸੀ ਤਰਨ ਤਾਰਨ ਮੁਹਤਮ ਸਿੰਘ, ਐਕਸੀਅਨ ਹਰਪ੍ਰੀਤ ਸਿੰਘ ਸਿਟੀ,  ਐਸਡੀਓ ਸੁਰ ਸਿੰਘ ਸਵਿੰਦਰ ਸਿੰਘ, ਗੁਰਵਿੰਦਰ ਸਿੰਘ ਢਿੱਲੋਂ ਸਿਆਸੀ ਸਲਾਹਕਾਰ ਜਸਬੀਰ ਸਿੰਘ, ਰਾਜਬੀਰ ਸਿੰਘ ਢਿੱਲੋਂ ਤੇ ਪਿੰਡ ਵਾਸੀ ਹਾਜ਼ਰ ਸਨ  l 

Have something to say? Post your comment

 

More in Majha

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ