Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

February 29, 2024 12:15 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ