Sunday, May 11, 2025

Malwa

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਸਫ਼ਲਤਾ ਪੂਰਵਕ ਪੂਰਾ ਕੀਤਾ ਆਪਣੇ ਪਲੇਠੇ ਵਰ੍ਹੇ ਦਾ ਸਫ਼ਰ

September 15, 2020 07:34 PM
Surjeet Singh Talwandi

ਪਟਿਆਲਾ  : ਪੰਜਾਬ ਵਿੱਚ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ 'ਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ 'ਤੇ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਆਪਣੇ ਪਲੇਠੇ ਵਰ੍ਹੇ ਦਾ ਪੰਧ ਪੜਾਅਵਾਰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਹੈ।
ਇਸ ਅਹਿਮ ਖੇਡ ਯੂਨੀਵਰਸਿਟੀ ਨੇ ਆਪਣੇ ਲਮੇਰੇ ਪੰਧ ਵੱਲ ਪਹਿਲਾ ਕਦਮ ਪਟਿਆਲਾ ਦੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ ਆਪਣਾ ਪਹਿਲਾ ਅਕਾਦਮਿਕ ਸ਼ੈਸ਼ਨ 1 ਸਤੰਬਰ 2019 ਤੋਂ ਸ਼ੁਰੂ ਕਰਕੇ ਪੁੱਟਿਆ ਸੀ ਅਤੇ ਹੁਣ ਇਸ ਨਾਲ ਰਾਜ ਦੇ ਕਈ ਕਾਲਜ ਜੁੜ ਚੁੱਕੇ ਹਨ।
ਇਸ ਵਕਾਰੀ ਖੇਡ ਯੂਨੀਵਰਸਿਟੀ ਪਹਿਲੇ ਉਪ ਕੁਲਪਤੀ ਲੈਫ. ਜਨਰਲ (ਸੇਵਾ ਮੁਕਤ) ਜੇ. ਐਸ. ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਰਾਜ ਅੰਦਰਲੇ ਖੇਡ ਕਾਲਜਾਂ ਨੂੰ ਆਪਣੇ ਨਾਲ ਜੋੜ ਕੇ ਖੇਡ ਸਿੱਖਿਆ ਦੇ ਮਿਆਰੀਕਰਨ ਦੀ ਸ਼ੁਰੂਆਤ ਕੀਤੀ ਹੈ।
ਸ੍ਰੀ ਚੀਮਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਦੋ ਹੋਰ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਅਤੇ ਸਰਕਾਰੀ ਕਾਲਜ ਕਾਲਾ ਅਫ਼ਗਾਨਾ, ਗੁਰਦਾਸਪੁਰ ਨੂੰ ਇਸ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਡੀ.ਏ.  ਦੇ ਮੁੱਖ ਪ੍ਰਸ਼ਾਸਕ ਅਤੇ ਯੂਨੀਵਰਸਿਟੀ ਦੇ ਰਜਿਸਟਰਾਰ ਸ੍ਰੀਮਤੀ ਸੁਰਭੀ ਮਲਿਕ ਵੀ ਮੌਜੂਦ ਸਨ।


ਉਪ ਕੁਲਪਤੀ ਨੇ ਦੱਸਿਆ ਕਿ ਖੇਡ ਯੂਨੀਵਰਸਿਟੀ ਦੇ ਸਿੱਧੂਵਾਲ ਵਿਖੇ ਬਣਾਏ ਜਾ ਰਹੇ ਨਵੇਂ ਕੈਂਪਸ ਦੀ ਉਸਾਰੀ ਲਈ ਇਮਾਰਤ ਦਾ ਖਾਕਾ ਆਪਣੇ ਅੰਤਿਮ ਪੜਾਅ 'ਤੇ ਹੈ ਅਤੇ ਅਕਤਬੂਰ ਮਹੀਨੇ ਦੇ ਅਖੀਰ 'ਚ ਇਸ ਦਾ ਨੀਂਹ ਪੱਥਰ ਰੱਖੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਅਤੇ ਲਾਕਡਾਊਨ ਦੇ ਬਾਵਜੂਦ ਇਸ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਦਾਖਲੇ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਇਸਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਪੀ.ਈ.ਐਸ. ਦੀਆਂ 50 ਸੀਟਾਂ ਲਈ 140 ਅਰਜ਼ੀਆਂ ਪੁੱਜੀਆਂ ਹਨ। ਇਸ ਲਈ ਪਹਿਲੇ 50 ਵਿਦਿਆਰਥੀਆਂ ਦੀ ਮੈਰਿਟ ਸੂਚੀ ਜਾਰੀ ਵੀ ਕਰ ਦਿੱਤੀ ਗਈ ਹੈ।
ਸ੍ਰੀ ਜੇ.ਐਸ. ਚੀਮਾ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਪੋਸਟ ਗਰੈਜੂਏਸ਼ਨ ਇਨ ਯੋਗਾ ਅਤੇ ਐਮ.ਐਸ.ਸੀ. ਯੋਗਾ ਦੇ ਕੋਰਸਾਂ ਦੀ ਰਜਿਸਟ੍ਰੇਸ਼ਨ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ ਦੇ ਮਕਸਦ ਨਾਲ ਪ੍ਰੋ. ਗੁਰਸੇਵਕ ਸਿੰਘ ਸਰੀਰਕ ਸਿੱਖਿਆ ਕਾਲਜ ਵਿਖੇ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਦਾ ਕੰਮ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ 15 ਅਗਸਤ ਨੂੰ ਸ਼ੁਰੂ ਕਰਵਾਇਆ ਗਿਆ ਸੀ।
ਰਜਿਸਟਰਾਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਯੂਨੀਵਰਸਿਟੀ ਮੁੱੱਖ ਮੰੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣ ਦੇ ਲਏ ਗਏ ਸੁਪਨੇ ਨੂੰ ਪੂਰਾ ਕਰਨ 'ਚ ਆਪਣੀ ਅਹਿਮ ਭੂਮਿਕਾ ਨਿਭਾਏਗੀ।

Have something to say? Post your comment

 

More in Malwa

ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ : ਡਾ. ਬਲਬੀਰ ਸਿੰਘ

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ  

ਜ਼ਿਲ੍ਹਾ ਨਿਵਾਸੀ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

ਗ੍ਰਿਫਤਾਰ ਕਿਸਾਨਾਂ ਨੂੰ ਜੇਲ੍ਹ ਚੋਂ ਕੀਤਾ ਰਿਹਾਅ 

ਦਾਮਨ ਬਾਜਵਾ ਨੇ ਭੰਡਾਰੇ ਚ ਭਰੀ ਹਾਜ਼ਰੀ