Saturday, October 04, 2025

Malwa

ਪੰਜਾਬ ਦੇ ਰਾਜਪਾਲ ਵਲੋਂ ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਪ੍ਰਦਾਨ

February 29, 2024 01:10 PM
SehajTimes
ਪਟਿਆਲਾ : ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ 40ਵੀਂ ਕਨਵੋਕੇਸ਼ਨ ਮੌਕੇ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ। ਇਸ ਮੌਕੇ ਆਪਣਾ ਧੰਨਵਾਦ ਪ੍ਰਗਟ ਕਰਦਿਆਂ ਸ਼੍ਰੀ ਸਾਹਨੀ ਨੇ ਕਿਹਾ ਕਿ, "ਮੇਰੇ ਲਈ ਇਹ ਬਹੁਤ ਹੀ ਭਾਵਨਾਤਮਕ ਪਲ ਹੈ ਕਿ ਮੈਂ ਉਸੇ ਸੰਸਥਾ ਤੋਂ ਇੰਨਾ ਵੱਕਾਰੀ ਸਨਮਾਨ ਪ੍ਰਾਪਤ ਕੀਤਾ ਹੈ, ਜਿੱਥੋਂ ਮੈਂ ਸਿੱਖਿਆ ਪ੍ਰਾਪਤ ਕੀਤੀ ਸੀ।" ਆਪਣੇ ਸੰਬੋਧਨ ਵਿੱਚ, ਰਾਜਪਾਲ ਨੇ ਸ਼੍ਰੀ ਸਾਹਨੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ ਜਿਸ ਲਈ ਉਨ੍ਹਾਂ ਨੂੰ ਭਾਰਤ ਦੇ ਰਾਸ਼ਟਰਪਤੀ ਨੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਸੀ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਅਰਵਿੰਦ ਨੇ ਸ੍ਰੀ ਸਾਹਨੀ ਦੇ ਸਮਾਜਿਕ ਉੱਦਮ, ਹੁਨਰ ਵਿਕਾਸ ਅਤੇ ਰੁਜ਼ਗਾਰ, ਨੌਜਵਾਨਾਂ ਅਤੇ ਔਰਤਾਂ ਦੇ ਸਸ਼ਕਤੀਕਰਨ ਦੇ ਨਾਲ-ਨਾਲ ਅਫਗਾਨ ਸ਼ਰਨਾਰਥੀਆਂ ਦੇ ਬਚਾਅ ਅਤੇ ਮੁੜ ਵਸੇਬੇ ਸਮੇਤ ਕੋਰੋਨਾ ਯੋਧੇ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਸਮਾਜ ਭਲਾਈ ਲਈ ਯਤਨਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਪਾਏ ਸ਼ਾਨਦਾਰ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਜ ਸਭਾ ਮੈਂਬਰ ਨੇ ਮਨੁੱਖੀ ਤਸਕਰੀ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਈ ਹੈ। ਜਿਕਰਯੋਗ ਹੈ ਕਿ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਅਣਥੱਕ ਸਮਰਪਣ ਅਤੇ ਬੇਮਿਸਾਲ ਪ੍ਰਾਪਤੀਆਂ ਨੇ ਨਾ ਸਿਰਫ਼ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਯਤਨ ਕੀਤਾ ਹੈ, ਸਗੋਂ ਦੇਸ਼ ਭਰ ‘ਚ ਉਹ ਪ੍ਰੇਰਨਾ ਸਰੋਤ ਵਜੋਂ ਵੀ ਕੰਮ ਕਰ ਰਹੇ ਹਨ।ਆਪਸੀ ਭਾਈਚਾਰੇ ਨੂੰ ਪ੍ਰਫੁਲਤ ਕਰਨ ਤੇ ਸਕਾਰਾਤਮਕ ਤਬਦੀਲੀ ਨੂੰ ਉਤਸ਼ਾਹਿਤ ਕਰਨ ਲਈ ਉਹਨਾਂ ਦੀ ਵਚਨਬੱਧਤਾ ਨਿਰੰਤਰ ਜਾਰੀ ਹੈ।
 

Have something to say? Post your comment

 

More in Malwa

ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

ਵਿਧਇਕ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਮਾਲੇਰਕੋਟਲਾ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਸਾੜਨ ’ਤੇ ਮਾਮਲਾ ਦਰਜ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਦੀ ਚਿੱਤਰਕਲਾ ਪ੍ਰਦਰਸ਼ਨੀ ਆਰੰਭ

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ