Monday, May 20, 2024

Malwa

ਗੈਰ ਸਾਖਰ ਲੋਕਾਂ ਨੇ ਸਾਖ਼ਰਤਾ ਵੱਲ ਪੁਲਾਂਘ ਪੁੱਟ ਸੂਬੇ ਦਾ ਮਾਣ ਵਧਾਇਆ : ਪਰਨੀਤ ਸ਼ੇਰਗਿੱਲ

February 29, 2024 01:27 PM
SehajTimes

ਫਤਹਿਗੜ੍ਹ ਸਾਹਿਬ : ਅੱਖ਼ਰ ਗਿਆਨ ਤੋਂ ਬਿਨਾਂ ਜ਼ਿੰਦਗੀ ਬਹੁਤ ਚੁਣੋਤੀਆਂ ਭਰਪੂਰ ਹੁੰਦੀ ਹੈ ਜਿਸ ਕਰਕੇ ਗੈਰ ਸਾਖਰ ਵਿਅਕਤੀ ਸਮਾਜ ਅੰਦਰ ਸਮਝੋਤਾ ਕਰਕੇ ਜ਼ਿੰਦਗੀ ਵਸਰ ਕਰਨੀ ਸ਼ੁਰੂ ਕਰ ਦਿੰਦਾ ਹੈ ਪਰ ਸਰਕਾਰ ਦੇ ਇਹਨਾਂ ਯਤਨਾਂ ਸਦਕਾ ਅਤੇ ਡਾਇਟ ਦੇ ਵਲੰਟੀਅਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨਾਲ ਹੁਣ ਗੈਰ ਸਾਖਰ ਤੋ ਸਾਖਰ ਹੋ ਰਹੇ ਲੋਕ ਆਪਣੀ ਰਹਿੰਦੀ ਜ਼ਿੰਦਗੀ ਨੂੰ ਮਾਣ ਸਨਮਾਨ ਨਾਲ ਜ਼ਿੰਦਗੀ ਵਸਰ ਕਰ ਸਕਣਗੇ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਫਤਹਿਗੜ੍ਹ ਸਾਹਿਬ ਵਿਖੇ  ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਤਹਿਤ ਸੈਸ਼ਨ 2023-24 ਦੌਰਾਨ ਸਫ਼ਲ ਰਹਿਣ ਵਾਲੇ ਸੈਂਕੜੇ ਪ੍ਰੀਖਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਰਟੀਫਿਕੇਟ ਵੰਡਣ ਮੌਕੇ ਕੀਤਾ।  ਡਿਪਟੀ ਕਮਿਸ਼ਰਨ ਨੇ ਦੱਸਿਆ ਕਿ  ਕੌਮੀ ਸਾਇੰਸ ਦਿਵਸ ਨੂੰ ਸਮਰਪਿਤ ਡਾਇਟ ਵਿਦਿਆਰਥੀਆਂ ਦੇ ਭਾਸ਼ਨ, ਕਵਿਤਾ, ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦੇ ਕਿ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਾ.ਆਨੰਦ ਗੁਪਤਾ ਪ੍ਰਿੰਸੀਪਲ ਡਾਇਟ ਨੇ ਦੱਸਿਆ ਕਿ 15 ਸਾਲ ਤੋਂ ਵੱਧ ਉਮਰ ਦੇ ਗੈਰ ਸਾਖਰ ਲੋਕਾਂ ਦੀ ਸ਼ਨਾਖਤ ਕਰਕੇ ਉਹਨਾਂ ਨੂੰ ਅੱਖਰ ਗਿਆਨ ਲਈ ਤਿਆਰ ਕਰਨਾ ਬਹੁਤ ਚੁਣੌਤੀ ਭਰਿਆ ਕਾਰਜ ਸੀ ਪਰੰਤੂ ਡਾਇਟ ਦੇ ਵਲੰਟੀਅਰ ਅਧਿਆਪਕਾਂ ਨੇ ਇਸ ਕਾਰਜ ਨੂੰ ਬਹੁਤ ਮਿਹਨਤ ਅਤੇ ਜਿਮੇਵਾਰੀ ਨਾਲ ਨੇਪਰੇ ਚਾੜ੍ਹਿਆ। ਸਰਟੀਫਿਕੇਟ ਪ੍ਰਾਪਤ ਕਰਕੇ ਸਾਖਰ ਬਣੇ ਵਿਅਕਤੀਆਂ ਨੂੰ ਵਧਾਈ ਦਿੰਦੇ ਹਰਪ੍ਰੀਤ ਕੌਰ ਜ਼ਿਲ੍ਹਾ ਨੋਡਲ ਅਫ਼ਸਰ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਮੂਲ ਉਦੇਸ਼ ਅੱਖ਼ਰ ਗਿਆਨ ਅਤੇ ਮੁੱਢਲਾ ਸਮਾਜਿਕ ਗਿਆਨ ਹਾਸਲ ਕਰਵਾਉਣਾ ਹੈ ਤਾਂ ਜੋ ਲੋਕ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਨੂੰ ਆਨੰਦ ਭਰਪੂਰ ਅਤੇ ਸੁਰੱਖਿਅਤ ਬਣਾ ਸਕਣ। ਉਹਨਾਂ ਇਸ ਕਾਰਜ ਨੂੰ ਅੱਗੇ ਵੀ ਇਸ ਤਰ੍ਹਾਂ ਹੀ ਜਾਰੀ ਰੱਖਣ ਅਤੇ ਹੋਰਨਾਂ ਲੋਕਾਂ ਨੂੰ ਵੀ ਪ੍ਰੇਰਿਤ ਕਰਕੇ ਇਸ ਪ੍ਰੋਗਰਾਮ ਵਿਚ ਸ਼ਾਮਲ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਲੈਕਚਰਾਰ ਕੰਵਲਦੀਪ ਸੋਹੀ, ਹਰਜੀਤ ਸਿੰਘ, ਮੈਡਮ ਨਰਿੰਦਰ ਕੌਰ ਵੀ ਮੌਜੂਦ ਰਹੇ।ਸਟੇਜ ਸਕੱਤਰ ਦੀ ਭੂਮਿਕਾ ਪਰਵਿੰਦਰ ਸਿੰਘ ਵੋਕੇਸ਼ਨਲ ਮਾਸਟਰ ਡਾਇਟ ਫ਼ਤਹਿਗੜ੍ਹ ਸਾਹਿਬ ਵੱਲੋਂ ਨਿਭਾਈ ਗਈ।

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ