Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਦੀ ਗੁਆਚੀ ਸ਼ਾਨ ਖੇਡਾਂ ਨੂੰ ਬੂਰ ਪੈਣਾ ਹੋਇਆ ਸ਼ੁਰੂ

February 29, 2024 03:16 PM
SehajTimes
ਚੰਡੀਗੜ੍ਹ : ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ। ਪਿਛਲੇ ਕੁਝ ਦਹਾਕਿਆਂ ਵਿੱਚ ਕੌਮੀ ਪੱਧਰ ਉੱਤੇ ਪੰਜਾਬ ਪਛੜ ਗਿਆ ਸੀ ਜਿਸ ਨੂੰ ਲੈ ਕੇ ਮੌਜੂਦਾ ਸਰਕਾਰ ਬਹੁਤ ਗੰਭੀਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੀ ਖੇਡਾਂ ਵਿੱਚ ਮੁੜ ਪੁਰਾਣੀ ਸ਼ਾਨ ਬਹਾਲ ਕਰਨ ਲਈ ਉਪਰਾਲੇ ਕਰ ਰਹੀ ਹੈ ਜਿਸ ਦੀ ਸ਼ੁਰੂਆਤ ਨਵੀਂ ਖੇਡ ਨੀਤੀ ਤੋਂ ਹੋਈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਇੱਕ ਖੇਡ ਮੈਗਜ਼ੀਨ ਵੱਲੋਂ ਕਰਵਾਈ ‘ਸਪੋਰਟਸ ਕਨਕਲੇਵ’ ਦੇ ਉਦਘਾਟਨ ਮੌਕੇ ਕੁੰਜੀਵਤ ਭਾਸ਼ਣ ਦਿੰਦਿਆਂ ਕਹੀ। ਇਸ ਮੌਕੇ ਉਨ੍ਹਾਂ ਵਿਸ਼ਵ ਕੱਪ ਜੇਤੂ ਹਾਕੀ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਅਤੇ ਜੂਨੀਅਰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਉਦੇ ਸਹਾਰਨ ਨੂੰ ਸਨਮਾਨਤ ਵੀ ਕੀਤਾ।
 
 
 ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈਆਂ ਪਿਛਲੇ ਦੋ ਸਾਲਾਂ ਤੋਂ ਨਿਰੰਤਰ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਸਾਰਥਿਕ ਨਤੀਜੇ ਪਿਛਲੇ ਸਾਲ ਏਸ਼ੀਅਨ ਗੇਮਜ਼ ਦੌਰਾਨ ਸਾਹਮਣੇ ਆਏ ਜਦੋਂ ਪੰਜਾਬ ਦੇ 32 ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ 20 ਤਮਗ਼ੇ ਜਿੱਤੇ। ਨਵੀਂ ਖੇਡ ਨੀਤੀ ਤਹਿਤ ਹਰ ਖੇਡ ਦੀ ਤਿਆਰੀ ਲਈ ਨਗਦ ਇਨਾਮ ਰਾਸ਼ੀ ਰੱਖੀ ਗਈ। ਪਹਿਲੀ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 58 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ 8 ਵੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ। ਹੁਣ ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। 1000 ਖੇਡ ਨਰਸਰੀ ਸਥਾਪਤ ਕੀਤੀ ਜਾ ਰਹੀ ਹੈ ਜਿਸ ਵਿੱਚੋਂ ਪਹਿਲੇ ਫੇਜ਼ ਵਿੱਚ 260 ਨਰਸਰੀਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਖੇਡ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਹੇਠਲੇ ਪੱਧਰ ਉੱਤੇ ਪ੍ਰਤਿਭਾ ਦੀ ਸ਼ਨਾਖ਼ਤ ਕਰ ਕੇ ਉਸ ਨੂੰ ਅੱਗੇ ਵਧਣ ਦੇ ਮੌਕੇ ਦੇਣਾ ਹੈ। ਟਰਾਇਲ ਵੀ ਹਰ ਜਗ੍ਹਾਂ ਲੈ ਕੇ ਜਾ ਰਹੀ ਹੈ।  ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ, ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ। ਮੈਡਲ ਜੇਤੂ ਖਿਡਾਰੀਆਂ ਲਈ 500 ਪੋਸਟਾਂ ਦਾ ਵੱਖਰਾ ਕਾਡਰ ਬਣਾਇਆ ਗਿਆ ਹੈ ਜਿਸ ਲਈ ਖਿਡਾਰੀਆਂ ਨੂੰ ਨੌਕਰੀ ਦੀ ਗਾਰੰਟੀ ਮਿਲੇਗੀ। ਉਨ੍ਹਾਂ ਕਿਹਾ ਕਿ ਮਹਿਜ਼ ਦੋ ਸਾਲ ਤੋਂ ਘੱਟ ਵਕਫ਼ੇ ਦੌਰਾਨ ਸਟੇਟ, ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਦੇ ਜੇਤੂ 24,164 ਪੰਜਾਬੀ ਖਿਡਾਰੀਆਂ ਨੂੰ ਕੁੱਲ 74.96 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ