Thursday, September 18, 2025

Chandigarh

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ

February 29, 2024 04:01 PM
SehajTimes
ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 20 ਕੈਡਿਟਾਂ ਨੇ ਪਿਛਲੇ ਦੋ ਮਹੀਨਿਆਂ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦਾ ਇੰਟਰਵਿਊ ਪਾਸ ਕੀਤਾ ਹੈ। ਇਹ ਕੈਡਿਟ ਹੁਣ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਵਾਸਤੇ ਜੁਆਇਨਿੰਗ ਲੈਟਰ ਦੀ ਉਡੀਕ ਵਿੱਚ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਇਨ੍ਹਾਂ 20 ਕੈਡਿਟਾਂ ਵਿੱਚ ਮਾਧਵ ਸ਼ਰਮਾ, ਵਿਵਾਨ ਸੂਦਨ, ਅਨਮੋਲ ਬਾਂਕਾ, ਮਨਨ ਅਕਾਸ਼, ਮਨਕਰਨ ਸਿੰਘ ਢਿੱਲੋਂ, ਸਚਕਿਰਤ ਸਿੰਘ, ਕਰਨਵੀਰ ਸਿੰਘ ਗਿੱਲ, ਰਾਜਨਪ੍ਰੀਤ ਸਿੰਘ ਸੇਖੋਂ, ਹੁਸਨਪ੍ਰੀਤ ਸਿੰਘ, ਅਨਮੋਲ, ਆਰੀਅਨ ਕਾਲੀਆ, ਅੱਕੀਰੈੱਡੀ ਸਾਈ ਵੇਦਾਂਸ਼, ਨਵਜੋਤ ਸਿੰਘ ਗਿੱਲ, ਪ੍ਰਣਵ ਠਾਕੁਰ, ਸੂਰਯਾਂਸ਼ ਠਾਕੁਰ, ਸ਼ਿਵੋਮ ਘਈ, ਜੋਬਨਜੀਤ ਸਿੰਘ, ਪ੍ਰਤਿਊਸ਼ ਸਿੰਘ ਬੇਦੀ, ਗੁਨਜੋਤ ਸਿੰਘ ਅਤੇ ਗੁਰਸ਼ੇਰ ਸਿੰਘ ਚੀਮਾ ਸ਼ਾਮਲ ਹਨ। ਇਨ੍ਹਾਂ ਕੈਡਿਟਾਂ ਵਿੱਚੋਂ ਦੋ ਕੈਡਿਟਾਂ ਸੂਰਯਾਂਸ਼ ਠਾਕੁਰ ਤੇ ਅੱਕੀਰੈੱਡੀ ਸਾਈ ਵੇਦਾਂਸ਼ ਨੇ ਐਨ.ਡੀ.ਏ. ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਦੋਵਾਂ ਲਈ ਐਸ.ਐਸ.ਬੀ. ਕਲੀਅਰ ਕੀਤਾ ਹੈ।  ਕੈਡਿਟਾਂ ਨੂੰ ਐਸ.ਐਸ.ਬੀ. ਕਲੀਅਰ ਕਰਨ ‘ਤੇ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ ਸੂਬੇ ਦੇ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਇਹ ਸੂਬੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਕੈਡਿਟ ਐਨ.ਡੀ.ਏ. ਲਈ ਕਲੀਅਰ ਕਰ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ 57 ਫੀਸਦੀ ਦੀ ਸਫਲਤਾ ਦਰ ਨਾਲ ਇਹ ਸੰਸਥਾ ਆਪਣੀ ਕਿਸਮ ਦੀਆਂ ਦੇਸ਼ ਭਰ ਵਿੱਚੋਂ ਸਭ ਤੋਂ ਸਫਲ ਸੰਸਥਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮ.ਆਰ.ਐਸ.ਏ.ਐਫ.ਪੀ.ਆਈ. ਦੇ 14ਵੇਂ ਕੋਰਸ ਲਈ ਵੀ ਚੋਣ ਮੁਕੰਮਲ ਹੋ ਚੁੱਕੀ ਹੈ ਅਤੇ 01 ਅਪ੍ਰੈਲ, 2024 ਨੂੰ ਇਹ ਕੋਰਸ ਸ਼ੁਰੂ ਹੋ  ਜਾਵੇਗਾ।

Have something to say? Post your comment

 

More in Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ