Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

February 29, 2024 04:17 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਪ੍ਰਗਟਾਏ ਯੂਨੀਅਨ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਮੰਗਾਂ 'ਤੇ ਖੁਰਾਕ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲਈ ਮਜ਼ਦੂਰ ਵਰਗ ਦੀ ਭਲਾਈ ਹਮੇਸ਼ਾ ਹੀ ਪ੍ਰਮੁੱਖ ਤਰਜੀਹ ਰਹੀ ਹੈ। ਸਮਾਜ ਦੇ ਇਸ ਵਰਗ ਪ੍ਰਤੀ ਸਰਕਾਰ ਦੀ ਸੁਹਿਰਦਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਢੋਆ-ਢੁਆਈ ਤੇ ਅਣਲੋਡਿੰਗ ਦੇ ਕੰਮ ਸਬੰਧੀ ਪੱਲੇਦਾਰਾਂ ਲਈ ਤਜਰਬੇ ਦੀ ਸ਼ਰਤ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਉਪਰੰਤ ਮੰਡੀ ਲੇਬਰ ਚਾਰਜਿਜ਼ ਦੀ ਸਮਾਂ ਸੀਮਾ ਸੋਧ ਕੇ 1 ਸਾਲ ਤੈਅ ਕੀਤੀ ਗਈ ਜੋ ਕਿ ਪਹਿਲਾਂ 3 ਸਾਲ ਸੀ। ਇਸ ਮੌਕੇ ਸ਼੍ਰੀ ਲਾਲ ਚੰਦ ਕਟਾਰੂਚੱਕ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਉਚਿਤ ਪੱਧਰ 'ਤੇ ਉਠਾਇਆ ਜਾਵੇਗਾ ਅਤੇ ਇਹਨਾਂ ਦੇ ਹੱਲ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ (ਖਰਚਾ) ਮੁਹੰਮਦ ਤਈਅਬ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ, ਕਿਰਤ ਵਿਭਾਗ ਦੇ ਵਧੀਕ ਸਕੱਤਰ ਡਾ.ਸੋਨਾ ਥਿੰਦ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਮੌਜੂਦ ਸਨ।
 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ