Monday, May 20, 2024

Chandigarh

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

February 29, 2024 04:23 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਥਾਣਾ ਡਵੀਜ਼ਨ-ਬੀ, ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸਨੂੰ ਅਤੇ ਉਸਦੇ ਚਾਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ ਛੇ ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਕਤ ਇਰਾਦੇ ਲਈ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
 
 

Have something to say? Post your comment

 

More in Chandigarh

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ