Tuesday, June 17, 2025

Haryana

ਸੋਹਨਾ ਵਿਧਾਨਸਭਾ ਚੋਣ ਖੇਤਰ ਦੇ ਪਿੰਡ ਘਘੋਲਾ ਤੋਂ ਸਹਿ-ਸਿਖਿਆ ਕਾਲਜ ਖੋਲਣ ਦਾ ਪ੍ਰਸਤਾਵ

February 29, 2024 05:14 PM
SehajTimes

ਚੰਡੀਗੜ੍ਹ : ਹਰਿਆਣਾ ਦੇ ਉੱਚੇਰੀ ਸਿਖਿਆ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਸੋਹਨਾ ਵਿਧਾਨਸਭਾ ਚੋਣ ਖੇਤਰ ਦੇ ਪਿੰਡ ਘਘੋਲਾ ਤੋਂ ਸਹਿ-ਸਿਖਿਆ ਕਾਲਜ ਖੋਲਣ ਦਾ ਪ੍ਰਸਤਾਵ ਸਰਕਾਰ ਦੇ ਵਿਚਾਰਧੀਨ ਹੈ ਕਿਉਂਕਿ 20 ਕਿਲੋਮੀਟਰ ਖੇਤਰ ਵਿਚ ਕੋਈ ਕਾਲਜ ਨਹੀਂ ਹੈ। ਸ੍ਰੀ ਮੂਲਚੰਦ ਸ਼ਰਮਾ ਅੱਜ ਹਰਿਆਣਾ ਵਿਧਾਨਸਭਾ ਬਜਟ ਸੈਸ਼ਨ ਦੌਰਾਨ ਵਿਧਾਇਕ ਸ੍ਰੀ ਸੰਜੈ ਸਿੰਘ ਵੱਲੋਂ ਪੁੱਛੇ ਗਏ ਇਕ ਸੁਆਲ ਦਾ ਜਵਾਬ ਦੇ ਰਹੇ ਸਨ।

ਉਨ੍ਹਾਂ ਨੇ ਸਦਨ ਨੂੰ ਇਸ ਗੱਲ ਨਾਲ ਜਾਣੂੰ ਕਰਵਾਇਆ ਕਿ 20 ਕਿਲੋਮੀਟਰ ਵਿਚ ਨਵਾਂ ਸਰਕਾਰੀ ਕਾਲਜ ਖੋਲਣਾ ਯਕੀਨੀ ਕਰਦੀ ਹੈ। ਪਿੰਡ ਘਘੋਲਾ ਵਿਚ ਸਰਕਾਰੀ ਕਾਲਜ ਖੋਲਣ ਦੇ ਸਬੰਧ ਵਿਚ ਪ੍ਰਸਤਾਵ ਸਮਰੱਥ ਅਧਿਕਾਰੀ ਨੂੰ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਦਸਿਆ ਕਿ ਪਿੰਡ ਘਘੋਲਾ ਤੋਂ ਸਰਕਾਰੀ ਕੰਨਿਆ ਕਾਲਜ, ਮੰਡਕੋਲਾ (ਪਲਵਲ), 16 ਕਿਲੋਮੀਟਰ ਦੀ ਦੂਰੀ 'ਤੇ 314 ਵਿਦਿਆਰਥੀਆਂ ਦੀ ਗਿਣਤੀ ਦੇ ਨਾਲ ਲਾਗੂ ਹੈ ਜਿਸ ਵਿਚ 51 ਸੀਟ ਖਾਲੀ ਹਨ। ਉਨ੍ਹਾਂ ਨੇ ਇਸ ਗੱਲ ਦਾ ਭਰੋਸਾ ਦਿੱਤਾ ਕਿ ਇਸ ਸਬੰਧ ਵਿਚ ਕਾਲਜ ਖੋਲਣ 'ਤੇ ਮੁੜ ਵਿਚਾਰ ਕੀਤਾ ਜਾਵੇਗਾ।

 

Have something to say? Post your comment

 

More in Haryana

ਹਰਿਆਣਾ ਵਿੱਚ ਪੰਚਾਇਤਾਂ ਨੂੰ ਮਿਲੇਗਾ ਹੁਣ ਸਟਾਮਪ ਡਿਯੂਟੀ ਦਾ ਸਿੱਧਾ ਲਾਭ : ਕ੍ਰਿਸ਼ਣ ਲਾਲ ਪੰਵਾਰ

ਰਿਵਾੜੀ ਨੂੰ ਵਿਕਾਸ ਦਾ ਵੱਡਾ ਤੋਹਫ਼ਾ ਮਿਲਿਆ, ਮੁੱਖ ਮੰਤਰੀ ਨੇ ਐਲਾਨਾਂ ਦਾ ਖੋਲ੍ਹਿਆ ਪਿਟਾਰਾ

ਹਰਿਆਣਾ ਨੇ ਮਾਵਾਂ ਦੀ ਮਰਣ ਦਰ ਵਿੱਚ ਵਰਣਯੋਗ ਕਮੀ ਹਾਸਲ ਕੀਤੀ ਹੈ : ਆਰਤੀ ਸਿੰਘ ਰਾਓ

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ