Wednesday, September 17, 2025

Malwa

ਰੋਟਰੀ ਸੇਵਾ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ : ਘਨਸ਼ਿਆਮ ਕਾਂਸਲ

February 29, 2024 05:25 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਰੋਟਰੀ ਕਲੱਬ ਸੁਨਾਮ ਮੇਨ ਦੀ ਮੀਟਿੰਗ ਪ੍ਰਧਾਨ ਅਨਿਲ ਜੁਨੇਜਾ ਦੀ ਅਗਵਾਈ ਹੇਠ ਰੋਟਰੀ ਭਵਨ ਵਿਖੇ ਹੋਈ | ਜਿਸ ਵਿਚ ਰੋਟਰੀ 3090 ਦੇ ਜ਼ਿਲ੍ਹਾ ਗਵਰਨਰ ਘਨਸ਼ਿਆਮ ਕਾਂਸਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰੋਟਰੀ ਦੇ ਜ਼ਿਲ੍ਹਾ ਗਵਰਨਰ ਘਣਸ਼ਿਆਮ ਕਾਂਸਲ ਨੇ ਕਿਹਾ ਕਿ ਰੋਟਰੀ ਸੰਸਥਾ ਆਪਣੇ ਸੇਵਾ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਾਂਸਲ ਨੇ ਕਿਹਾ ਕਿ ਸੁਨਾਮ ਵਿੱਚ ਹਸਪਤਾਲ ਬਣਾਉਣ ਦਾ ਪ੍ਰਾਜੈਕਟ ਲਗਾਤਾਰ ਚੱਲ ਰਿਹਾ ਹੈ। ਉਨ੍ਹਾਂ ਸਮੂਹ ਕਲੱਬ ਮੈਂਬਰਾਂ ਨੂੰ ਸੇਵਾ ਪ੍ਰੋਜੈਕਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਅਨਿਲ ਜੁਨੇਜਾ ਨੇ ਕਲੱਬ ਦੇ ਨਵੇਂ ਮੈਂਬਰਾਂ ਸੰਜੀਵ ਸਿੰਗਲਾ ਅਤੇ ਅਤੁਲ ਗੁਪਤਾ ਦਾ ਸਵਾਗਤ ਕੀਤਾ। ਇਸ ਮੌਕੇ ਦੇਵਿੰਦਰਪਾਲ ਸਿੰਘ ਰਿੰਪੀ, ਵਿਨੀਤ ਕੁਮਾਰ ਗਰਗ, ਐਡਵੋਕੇਟ ਨਵੀਨ ਗਰਗ ਆਦਿ ਹਾਜ਼ਰ ਸਨ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ