Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

February 29, 2024 05:30 PM
SehajTimes

ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਕਿਸਾਨ ਭਵਨ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਏਜੰਡਿਆਂ ਉੱਤੇ ਵਿਸਤਾਰ ਨਾਲ ਗੱਲਬਾਤ ਹੋਈ ਅਤੇ 1146 ਕਰੋੜ ਰੁਪਏ ਦਾ ਸਾਲਾਨਾ ਬਜ਼ਟ ਪਾਸ ਕੀਤਾ ਗਿਆ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਬਤੌਰ ਚੇਅਰਮੈਨ ਰਹਿਣਦਿਆਂ ਆਪਣੇ ਇੱਕ ਸਾਲ ਦਾ ਲੇਖਾ-ਜੋਖਾ ਵਿਸਤਾਰ ਨਾਲ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮੰਡੀ ਬੋਰਡ ਦਾ ਆਰ.ਡੀ.ਐਫ. ਰੋਕਣ ਕਰਕੇ ਪਿੰਡਾਂ ਦੀਆਂ ਲਿੰਕ ਸੜਕਾਂ, ਮੰਡੀਆਂ ਆਦਿ ਪੇਂਡੂ ਖੇਤਰਾਂ ਦਾ ਵਿਕਾਸ ਰੁਕਿਆ ਹੋਇਆ ਹੈ। ਇਸ ਲਈ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਬੀਤੇ ਇੱਕ ਸਾਲ ਵਿੱਚ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਜੰਗੀ ਪੱਧਰ ਤੇ ਅਮਲ੍ਹੀ ਜਾਮਾਂ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸਦੇ ਲਈ ਪੰਜਾਬ ਦੀਆਂ ਮੰਡੀਆਂ ਵਿੱਚ ਖਾਲੀ ਪਏ ਪਲਾਟਾਂ ਦੀ ਬੋਲੀ ਕਰਵਾਈ ਜਾ ਰਹੀ ਹੈ ਅਤੇ ਨਵੀਂ ਆਧੁਨਿਕ ਫਲ ਅਤੇ ਸਬਜੀ ਮੰਡੀ, ਸੈਕਟਰ-65 ਏ ਮੋਹਾਲੀ ਵਿਖੇ ਜਿੱਥੇ ਹਾਲ ਹੀ ਵਿੱਚ ਰੈਗੂਲਰ ਮੋਨੀਟਰਇੰਗ ਕਰਦੇ ਹੋਏ 7 ਦੁਕਾਨਾਂ ਵੇਚੀਆ ਜਾ ਚੁੱਕੀਆਂ ਹਨ, ਊੱਥੇ ਹੀ ਯੂਜਰ ਚਾਰਜਿਜ ਦੇ ਠੇਕੇ ਦੀ ਰਕਮ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ, ਜਿੱਥੇ ਸਾਲ 2021-22 ਦੌਰਾਨ 24 ਲੱਖ ਰੁਪਏ ਅਤੇ ਸਾਲ 2022-23 ਦੌਰਾਨ 35 ਲੱਖ ਰੁਪਏ ਪ੍ਰਾਪਤ ਹੋਇਆ ਹੈ, ਉੱਥੇ ਹੀ ਆਗਾਮੀ ਵਿੱਤੀ ਸਾਲ 2024-25 ਦੌਰਾਨ ਠੇਕਾ ਤਕਰੀਬਨ 45 ਲੱਖ ਰੁਪਏ ਤੈਅ ਹੋਇਆ ਹੈ। ਚੇਅਰਮੈਨ ਨੇ ਅੱਗੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਮਹਿਮਦਪੁਰ ਪਿੰਡ ਦੇ ਲੋਕਾਂ ਵੱਲੋਂ ਮੰਡੀ ਬੋਰਡ ਨੂੰ ਕੁੱਲ 83 ਵਿੱਘੇ ਜਮੀਨ ਦਾਨ ਦਿੱਤੀ ਗਈ ਹੈ, ਜਿੱਥੇ ਜਲਦ ਹੀ ਸਬ-ਯਾਰਡ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਰਾਹੀਂ ਵੀ ਆਮਦਨ ਵਿੱਚ ਵਾਧਾ ਕਰਨ ਤੇ ਜੋਰ ਦਿੱਤਾ ਜਾ ਰਿਹਾ ਹੈ। ਕਿਸਾਨਾਂ ਅਤੇ ਲੋਕਾਂ ਦੀ ਸਹੁਲਤ ਲਈ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਵਿੱਚ ਕਮਰਿਆਂ ਦੀ ਵੈਬ ਪੋਰਟਲ ਰਾਹੀਂ ਆਨਲਾਇਨ ਬੁਕਿੰਗ ਕੀਤੀ ਜਾ ਰਹੀ ਹੈ। ਇਸ ਨਾਲ ਜਿੱਥੇ ਅਪ੍ਰੈਲ 2023 'ਚ ਆਮਦਨ 7,08,350 ਰੁਪਏ ਸੀ, ਉਥੇ ਜਨਵਰੀ 2024 ਮਹੀਨੇ ਤੱਕ ਇਹ ਵੱਧ ਕੇ 37,37,881 ਰੁਪਏ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਆਫ ਸੀਜ਼ਨ ਦੌਰਾਨ ਮੰਡੀਆਂ ਵਿੱਚ ਬਣੇ ਵੱਡੇ-ਵੱਡੇ ਕਵਰ ਸ਼ੈੱਡਾਂ ਵਿੱਚ ਇੰਨਡੋਰ ਖੇਡਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਜਿਸਦੀ ਸ਼ੁਰੂਆਤ ਮਾਰਕੀਟ ਕਮੇਟੀ ਰਾਮਪੁਰਾ ਫੂਲ ਵੱਲੋਂ ਮੰਡੀਆਂ ਵਿੱਚ ਬੱਚਿਆਂ ਨੂੰ ਸਕੇਟਿੰਗ ਦੀ ਟ੍ਰੇਨਿੰਗ ਦੇਣ ਦੇ ਨਾਲ ਕੀਤੀ ਗਈ ਹੈ ਅਤੇ ਇਸੇ ਤਰੀਕੇ ਨਾਲ ਖੇਡ ਵਿਭਾਗ ਨਾਲ ਗੱਲਬਾਤ ਕਰਕੇ ਹੋਰਨਾਂ ਮੰਡੀਆਂ ਵਿੱਚ ਵੀ ਖੇਡਾਂ ਦੀ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਨਾਲ ਹੀ ਆਫ ਸੀਜ਼ਨ ਦੌਰਾਨ ਲੋਕਾਂ ਨੂੰ ਮੰਡੀਆਂ ਦੇ ਕਵਰ ਸੈੱਡਾਂ ਨੂੰ ਪਾਰਟੀ, ਫੰਕਸ਼ਨ ਆਦਿ ਲਈ ਬਹੁਤ ਹੀ ਘੱਟ ਰੇਟਾਂ ਤੇ ਉਪਲਬਧ ਕਰਵਾਈਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰੀਬ 2000 ਕਰੋੜ ਰੁਪਏ ਦੇ ਲੋਨ ਦੀਆਂ ਕਿਸ਼ਤਾਂ ਨੂੰ ਵੀ ਭਰਿਆ ਜਾ ਚੁੱਕਿਆ ਹਨ।

ਸ. ਬਰਸਟ ਨੇ ਦੱਸਿਆ ਕਿ ਇਸਤੋਂ ਇਲਾਵਾ ਮੰਡੀਆਂ ਵਿੱਚ ਏ.ਟੀ.ਐਮ. ਅਤੇ ਵਿਗਿਆਪਨਾ ਲਈ ਯੂਨੀਪੋਲ ਲਗਾਉਣਾ, ਮੰਡੀ ਬੋਰਡ ਦੀਆਂ ਕਲੋਨੀਆਂ ਵਿੱਚ ਖਾਲੀ ਪਏ ਮਕਾਨਾਂ ਨੂੰ ਕਿਰਾਏ ਤੇ ਦੇਣਾ, ਫ਼ਲ ਅਤੇ ਸਬਜੀ ਮੰਡੀਆਂ ਦੇ ਐਂਟਰੀ ਗੇਟਾਂ ਤੇ ਸੀ.ਸੀ.ਟੀ.ਵੀ. ਕੈਮਰੇ, ਬੂਮ ਬੈਰਿਅਰ ਅਤੇ ਇਲੈਕਟ੍ਰਾਨਿਕ ਕੰਡੇ ਲਗਾਉਣ, ਆਪਣੀ ਮੰਡੀਆਂ ਅਤੇ ਕਿਸਾਨ ਮੰਡੀਆਂ ਵਿੱਚ ਕਿਸਾਨਾਂ ਲਈ ਆਨ-ਲਾਈਨ ਰਜਿਸਟਰੇਸ਼ਨ ਅਤੇ ਪਹਿਚਾਨ ਪੱਤਰ ਬਣਾਉਣ ਲਈ ਵੈਬ ਪੋਰਟਲ ਲਾਂਚ ਕਰਨਾ, ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ 33000 ਪੌਦੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਮਹਿਮਦਪੁਰ ਜਿਲ੍ਹਾਂ ਪਟਿਆਲਾ ਵੱਲੋਂ ਮੰਡੀ ਬਣਾਉਣ ਲਈ ਕੁੱਲ 83 ਵਿੱਘੇ ਜਮੀਨ ਪੰਜਾਬ ਮੰਡੀ ਬੋਰਡ ਨੂੰ ਦਾਨ ਦਿੱਤੀ ਗਈ, ਜਿੱਥੇ ਜਲਦ ਹੀ ਸਬਜੀ ਮੰਡੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਜਿੱਥੇ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੁਲਤ ਮਿਲੇਗੀ, ਉੱਥੇ ਹੀ ਲੋਕਾਂ ਨੂੰ ਰੋਜ਼ਗਾਰ ਵੀ ਮਿਲੇਗਾ। ਇਸ ਮੌਕੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪਿੰਡ ਮਹਿਮਦਪੁਰ ਪੰਚਾਇਤ ਤੋਂ ਆਏ ਸੰਦੀਪ ਸਿੰਘ, ਤਰਨਤਾਰਨ ਸਿੰਘ, ਭਜਨ, ਸਿੰਘ ਵਾਲੀਆ, ਕੁਲਵੰਤ ਸਿੰਘ, ਚਰਨ ਸਿੰਘ, ਗੁਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਜਲਦ ਹੀ ਮਹਿਮਦਪੁਰ ਵਿਖੇ ਸਬ-ਯਾਰਡ ਬਣਾਉਣ ਦਾ ਭਰੋਸਾ ਦਵਾਇਆ ਗਿਆ। ਇਸ ਤੋਂ ਬਾਅਦ ਹਾੱਸਪੀਟੈਲਿਟੀ ਦਾ ਕੋਰਸ ਕਰਨ ਵਾਲੇ ਕਿਸਾਨ ਭਵਨ ਦੇ 30 ਮੁਲਾਜਿਮਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ਵਿੱਚ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਸਕੱਤਰ, ਪੰਜਾਬ ਮੰਡੀ ਬੋਰਡ, ਸ. ਕੁਲਦੀਪ ਸਿੰਘ ਸਿਆਣ, ਅਧੀਨ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ. ਜਸਮਿੰਦਰ ਸਿੰਘ ਉਪ ਸਕੱਤਰ ਵਿੱਤ ਵਿਭਾਗ, ਸ. ਗੁਰਜੀਤ ਸਿੰਘ, ਵਧੀਕ ਡਾਇਰੈਕਟਰ, ਬਾਗਬਾਨੀ ਵਿਭਾਗ, ਸ. ਬੇਅੰਤ ਸਿੰਘ, ਸਹਾਇਕ ਮਾਰਕੀਟਿੰਗ ਅਫਸਰ, ਖੇਤੀਬਾੜੀ ਵਿਭਾਗ, ਸ. ਮਨਜੀਤ ਸਿੰਘ ਸੰਧੂ, ਜਨਰਲ ਮੈਨੇਜਰ, ਪੰਜਾਬ ਮੰਡੀ ਭਵਨ, ਮੋਹਾਲੀ, ਸ. ਤਰਵਿੰਦਰ ਸਿੰਘ ਚੋਪੜਾ, ਸਹਾਇਕ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਸ. ਗੁਰਪ੍ਰੀਤ ਸਿੰਘ, ਸੰਯੁਕਤ ਰਜਿਸਟਰਾਰ ਕੋ-ਆਪਰੇਟਿਵ ਸੁਸਾਇਟੀਜ਼, ਸ. ਗਗਨਦੀਪ ਸਿੰਘ, ਰਿਸਰਚ ਐਸੋਸੀਏਟ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ, ਸ. ਜਤਿੰਦਰ ਮੋਹਨ ਸਿੰਘ, ਹੈਡ ਇਕੋਨੋਮਿਕਸ ਸਟਡੀਜ਼, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਜੂਦ ਰਹੇ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼