Tuesday, September 16, 2025

Chandigarh

ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ: Chetan Singh Jaudamajra

February 29, 2024 06:00 PM
SehajTimes
ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਦੁਨੀਆ ਦੇ ਨਕਸ਼ੇ 'ਤੇ ਲਿਆਉਣ ਦੇ ਮਕਸਦ ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀ ਨਾਲ ਯਤਨਸ਼ੀਲ ਹੈ
 
 
ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਦੇ ਸਹਿਯੋਗ ਨਾਲ ਟੈਗੋਰ ਥੀਏਟਰ ਵਿਖੇ ਕਰਵਾਏ ਗਏ ਸਿਲਵਰ ਜੁਬਲੀ ਸੱਭਿਆਚਾਰਕ ਪ੍ਰੋਗਰਾਮ ‘ਬੋਲ ਪੰਜਾਬ ਦੇ-2024’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਸੰਕਲਪ ਵਿੱਚ ਸਮਾਜ ਦੇ ਸਾਰੇ ਵਰਗਾਂ ਖ਼ਾਸ ਤੌਰ 'ਤੇ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਤੇ ਖ਼ੁਸ਼ਹਾਲੀ ਸ਼ਾਮਲ ਹੈ, ਜੋ ਮੁੱਖ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।
 
 
ਉਨ੍ਹਾਂ ਦੁਹਰਾਇਆ ਕਿ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਮੂਹ ਵਿਭਾਗਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਸਰਕਾਰੀ ਅਹੁਦਿਆਂ 'ਤੇ 40,000 ਤੋਂ ਵੱਧ ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ ਅਤੇ ਇਹ ਸਿਲਸਿਲਾ ਨਿਰੰਤਰ ਜਾਰੀ ਹੈ।
 
 
ਪ੍ਰਭਾਵਸ਼ਾਲੀ ਸਮਾਰੋਹ ਕਰਵਾਉਣ ਲਈ ਪ੍ਰਬੰਧਕੀ ਟੀਮ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਨੂੰ ਪ੍ਰਫੁੱਲਤ ਕਰਨ ਦਾ ਕਾਰਜ ਸੂਬੇ ਦੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ।
 
 
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਕਲਚਰਲ ਸੁਸਾਇਟੀ ਦਾ ਸੋਵੀਨਾਰ ਵੀ ਜਾਰੀ ਕੀਤਾ। ਵਧੀਕ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਸਮਾਗਮ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।
 
 
ਸਿਲਵਰ ਜੁਬਲੀ ਸਮਾਗਮ 'ਬੋਲ ਪੰਜਾਬ ਦੇ-2024' ਦੌਰਾਨ ਫ਼ਿਲਮ ਅਦਾਕਾਰਾ, ਗਾਇਕਾ ਅਤੇ ਮਾਡਲ ਨਿਸ਼ਾ ਬਾਨੋ ਨੇ ਆਪਣੀ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹਿਆ।
 
 
ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਲੋਕ ਨਾਚ ‘ਮਲਵਈ ਗਿੱਧਾ’ ਪੇਸ਼ ਕੀਤਾ ਗਿਆ। ਦਵਿੰਦਰ ਸਿੰਘ ਜੁਗਨੀ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਝੱਜ, ਕਮਲ ਸ਼ਰਮਾ, ਨਰਵਿੰਦਰ ਸਿੰਘ, ਜਗਜੀਤ ਸਿੰਘ, ਦਵਿੰਦਰ ਸਿੰਘ, ਗੌਰਵ, ਸਿਕੰਦਰ ਸਿੰਘ, ਬਲਵੰਤ ਸਿੰਘ ਭੰਗੂ, ਚਰਨਜੀਤ ਸਿੰਘ, ਲਖਵਿੰਦਰ ਸਿੰਘ ਲੱਖੀ,
 
 
ਢੋਲੀ ਜਗਤਾਰ ਸਿੰਘ ਤੇ ਹੋਰਨਾਂ ਨੇ ਮਲਵਈ ਗਿੱਧੇ ਦੀਆਂ ਧਮਾਲਾਂ ਨਾਲ ਸਰੋਤਿਆਂ ਨੂੰ ਕੀਲਿਆ। ਇਸੇ ਤਰ੍ਹਾਂ ਉਮਾ ਰਾਣੀ, ਕੁਲਵਿੰਦਰ ਕੌਰ, ਮਨਦੀਪ ਕੌਰ, ਮੈਰੀ, ਨਰਿੰਦਰ ਕੌਰ, ਕੰਚਨ, ਗਗਨ, ਜਸਵੀਰ ਕੌਰ, ਹਰਪ੍ਰੀਤ ਕੌਰ, ਕੁਲਵੀਰ ਕੌਰ ਅਤੇ ਢੋਲੀ ਸੁਰਮੁੱਖ ਸਿੰਘ ਵੱਲੋਂ ਲੋਕ ਨਾਚ ‘ਲੁੱਡੀ’ ਪੇਸ਼ ਕੀਤਾ ਗਿਆ।
 
 
ਇਸ ਦੌਰਾਨ ਰੁਪਿੰਦਰ ਪਾਲ ਰੂਪੀ ਅਤੇ ਰਮਨ ਮਿੱਤਲ ਵੱਲੋਂ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਹਾਸਰਸ ਲਘੂ ਨਾਟਕ "ਮੈੰ ਸੱਚ ਬੋਲਦੀ" ਪੇਸ਼ ਕੀਤਾ ਗਿਆ ਜਿਸ ਵਿੱਚ ਰੁਪਿੰਦਰ ਪਾਲ ਰੂਪੀ, ਦਵਿੰਦਰ ਸਿੰਘ ਜੁਗਨੀ, ਸੁਖਚੈਨ ਸਿੰਘ ਖਹਿਰਾ, ਗੁਰਿੰਦਰ ਸਿੰਘ, ਕਮਲ ਸ਼ਰਮਾ, ਸੰਦੀਪ ਕੰਬੋਜ, ਸੁਰੀਤਾ ਸ਼ਰਮਾ, ਸੁਖਜੀਤ ਕੌਰ ਗਿੰਨੀ ਅਤੇ ਸਰਬਜੀਤ ਸਿੰਘ ਵੱਲੋਂ ਹਾਸਰਸ ਪੇਸ਼ਕਾਰੀ ਦਿੱਤੀ ਗਈ।
 
 
ਸਮਾਗਮ ਦੌਰਾਨ ਸੁਰੀਤਾ ਸ਼ਰਮਾ ਅਤੇ ਨਵੀ ਸ਼ਰਮਾ ਨੇ ਪੰਜਾਬੀ ਮੈਲੋਡੀ ਡਾਂਸ ਪੇਸ਼ ਕੀਤਾ ਜਦਕਿ ਸੁਖਜੀਤ ਕੌਰ, ਹਰਦੀਪ ਕੌਰ, ਅਮਨਦੀਪ ਕੌਰ, ਜਸਵਿੰਦਰ ਕੌਰ, ਰਵਨੀਤ ਕੌਰ, ਗਗਨ, ਸਰਬਜੀਤ ਸਿੰਘ, ਧਰਮਿੰਦਰ ਸਿੰਘ, ਦੀਪਇੰਦਰ ਸਿੰਘ ਸੈਣੀ, ਤੁਸ਼ਾਰ ਸੇਠੀ, ਕਰਨ ਅਤੇ ਗਗਨ ਨੇ ਲੋਕ ਨਾਚ ‘ਜਿੰਦੂਆ’ ਕਰਕੇ ਦਰਸ਼ਕਾਂ ਨੂੰ ਨੱਚਣ ਲਾਇਆ।
 
 
ਗਾਇਕ ਦੀਪ ਸਾਜ਼ ਨੇ ਧਾਰਮਿਕ ਗੀਤ 'ਇਬਾਦਤ' ਪੇਸ਼ ਕੀਤਾ। ਇਸ ਤੋਂ ਇਲਾਵਾ ਤੁਸ਼ਾਰ ਸੇਠੀ ਅਤੇ ਦਿਸ਼ਾ ਵੱਲੋਂ ਸੈਮੀ-ਕਲਾਸੀਕਲ ਮੈਲੋਡੀ ਪੇਸ਼ ਕੀਤੀ ਗਈ। ਮੰਚ ਸੰਚਾਲਨ ਰਮਨ ਮਿੱਤਲ ਅਤੇ ਸੁਨੇਹਾ ਵੱਲੋਂ ਨਿਭਾਇਆ ਗਿਆ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ