Saturday, October 11, 2025

Malwa

MLA Malerkotla ਨੇ ਸੰਦੌੜ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ libraryਦਾ ਰੱਖਿਆ ਨੀਂਹ ਪੱਥਰ

February 29, 2024 06:35 PM
ਅਸ਼ਵਨੀ ਸੋਢੀ

ਸੰਦੌੜ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਲਈ ਜ਼ਿਲ੍ਹੇ ਪੱਧਰ ਤੇ ਕਰੀਬ 08 ਕਰੋੜ 20 ਲੱਖ ਦੀ ਲਾਗਤ ਨਾਲ ਜ਼ਿਲ੍ਹੇ ਵਿੱਚ ਲਾਇਬ੍ਰੇਰੀਆਂ ਉਸਾਰੀਆਂ ਜਾਣਗੀਆਂ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਅੱਜ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੋੜ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਲਾਇਬਰੇਰੀ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਸਾਰੀਆਂ ਜਾਣ ਵਾਲੀਆਂ ਲਾਇਬ੍ਰੇਰੀਆਂ ਵਿੱਚ ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪੱਧਰ ਤੇ ਅਤੇ ਕਰੀਬ 4 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ 12 ਪਿੰਡਾਂ ਵਿੱਚ ਅਤਿ ਆਧੁਨਿਕ ਸਹੂਲਤਾਵਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਉਸਾਰੀ ਕੀਤੀ ਜਾਵੇਗੀ ਤਾ ਜੋ ਨੌਜਵਾਨਾਂ ਵਿੱਚ ਪੜ੍ਹਨ ਦੀ ਰੂਚੀ ਪੈਦਾ ਕਰਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ ।ਉਨ੍ਹਾਂ ਕਿਹਾ ਕਿ ਸੂਬੇ ਵਿੱਚ  ਸਰਦਾਰ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਸਦਕਾ ਉਸਾਰੀਆਂ ਜਾ ਰਹੀਆਂ ਲਾਇਬ੍ਰੇਰੀਆਂ  ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ, ਜਿੱਥੋਂ ਪੜ੍ਹ ਕੇ ਨੌਜਵਾਨ ਵੱਡੇ ਅਫ਼ਸਰ, ਸਿਵਲ ਤੇ ਫੌਜ ਦੇ ਅਧਿਕਾਰੀ, ਵਿਗਿਆਨੀ, ਡਾਕਟਰ, ਇੰਜੀਨੀਅਰ, ਸਾਹਿਤਕਾਰ, ਤਕਨੀਕੀ ਮਾਹਰ ਅਤੇ ਹੋਰ ਉੱਚੇ ਅਹੁਦਿਆਂ ‘ਤੇ ਬਿਰਾਜਮਾਨ ਹੋਣਗੇ।ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਵਾਂ ਨਾਲ ਲੈਸ ਹੋਣਗੀਆਂ ਜਿਵੇਂ ਵਾਤਾਅਨਕੂਲ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ, ਪੀਣਯੋਗ ਪਾਣੀ,ਪਖਾਨੇ ਅਤੇ ਹੋਰ ਸਹੂਲਤਾਂ ਨਾਲ ਲੈਸ ਹੋਣਗੀਆਂ । ਇਹ ਲਾਇਬ੍ਰੇਰੀਆਂ ਅਸਲ ਮਾਇਨੇ ਵਿੱਚ ਪੁਸਤਕ ਪ੍ਰੇਮੀਆਂ , ਨੌਜਵਾਨਾਂ, ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੋਣਗੀਆਂ  ।ਉਨ੍ਹਾਂ ਉਮੀਦ ਜਤਾਈ ਕਿ ਗਿਆਨ ਅਤੇ ਸਾਹਿਤ ਦਾ ਭੰਡਾਰ ਨਾਲ ਲੈਸ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ । ਵਿਧਾਇਕ ਮਾਲੇਰਕੋਟਲਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ 12 ਪਿੰਡਾਂ ਮੁਬਾਰਕਪੁਰ ਦਸੁੰਦਾ ਸਿੰਘ ਵਾਲਾ, ਕਲਿਆਣ, ਅਹਿਮਦਪੁਰ, ਆਦਮਪਾਲ, ਸਧੌੜ (ਹਲਕਾ ਮਾਲੇਰਕੋਟਲਾ) ਕੁੱਪ ਕਲਾਂ, ਜੰਡਾਲੀ ਕਲਾ, ਰੁੜਕੀ ਕਲਾਂ, ਕੰਗਣਵਾਲ ਭੜੀ ਮਾਨਸਾ, ਬਨਭੋਰਾ(ਹਲਕਾ ਅਮਰਗੜ੍ਹ ) ਵਿਖੇ 35 ਲੱਖ ਰੁਪਏ ਦੀ ਪ੍ਰਤੀ ਲਾਇਬ੍ਰੇਰੀ ਜ਼ਿਸ ਵਿੱਚੋਂ 20 ਲੱਖ ਰੁਪਏ ਦੀ ਰਾਸ਼ੀ ਨਾਲ ਹੋਣ ਵਾਲੀ ਉਸਾਰੀ ਮਗਨਰੇਗਾ ਵਿੱਚੋਂ ਕੀਤੀ ਜਾਵੇਗੀ ਅਤੇ ਬਾਕੀ 15 ਲੱਖ ਰੁਪਏ ਪੰਚਾਇਤ ਗਰਾਟਾਂ ਵਿੱਚੋਂ ਖਰਚ ਕੀਤੇ ਜਾਣਗੇ ।।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਆਪਣੇ ਪੈਰਾਂ ਸਿਰ ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਫਰਿਆਲ ਰਹਿਮਾਨ (ਸੁਪਤਨੀ ਵਿਧਾਇਕ ਮਾਲੇਰਕੋਟਲਾ) ਕਾਲਜ ਕਮੇਟੀ ਸਕੱਤਰ ਸੁਖਵੰਤ ਸਿੰਘ, ਡਾਇਰੈਕਟਰ ਰਾਜਿੰਦਰ ਕੁਮਾਰ ,ਪ੍ਰਿੰਸੀਪਲ ਡਾ ਕਰਮਜੀਤ ਸਿੰਘ, ਜੇ.ਈ. ਇੰਜ. ਦਵਿੰਦਰ ਸਿੰਘ,ਜੱਗਤਾਰ ਸਿੰਘ ਜੱਸਲ,ਸੰਤੋਖ ਸਿੰਘ ਦਸੋਦਾ ,ਮਨਜੀਤ ਸਿੰਘ ਕਲਿਆਣ,ਦਿਲਬਰ ਚੰਘਾਂ, ਡਾ ਚਮਕੌਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ ।

Have something to say? Post your comment

 

More in Malwa

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

ਰਾਜਾ ਬੀਰਕਲਾਂ ਨੇ ਵਿੱਢੀ ਵੋਟ ਚੋਰ,ਗੱਦੀ ਛੋੜ ਦਸਤਖ਼ਤੀ ਮੁਹਿੰਮ 

ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਅਹਿਮਦਗੜ੍ਹ ਨੇ ਅਨਾਜ਼ ਮੰਡੀ ਸੰਦੋੜ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

ਮਾਤਾ ਦਵਿੰਦਰ ਕੌਰ ਸੇਖੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸਰਧਾਂਜਲੀਆਂ ਭੇਟ