Friday, May 17, 2024

Malwa

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੇ ਪੋਤਰੇ ਤੇ ਪੋਤ ਨੂੰਹ ਦੋਵਾਂ ਨੇ ਇਕੱਠਿਆਂ ਲਈ ਡਾਕਟਰ ਆਫ ਫਿਲਾਸਫੀ ਦੀ ਡਿਗਰੀ  

February 29, 2024 07:12 PM
Daljinder Singh Pappi
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਮ ਦੇ ਮਹਾਨ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਵੱਲੋਂ ਜਿੱਥੇ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹਈਆ ਕਰਵਾਕੇ ਵੱਖ ਵੱਖ ਵਿਭਾਗਾਂ ਵਿੱਚ ਅੱਵਲ ਦਰਜੇ ਦੇ ਸਰਕਾਰੀ ਅਧਿਕਾਰੀ  ਬਣਾਇਆ , ਉੱਥੇ ਹੀ ਹੁਣ ਸਿੱਖਿਆ ਦੇ ਖੇਤਰ ਵਿੱਚ ਨਾਮਣਾ ਖੱਟਦੇ ਹੋਏ ਉਨਾਂ ਦੇ ਪੋਤਰੇ ਤੇ ਸ਼ਮਸ਼ੇਰ ਸਿੰਘ ਤੇ ਪੁੱਤਰ ਡਾ. ਮਨੀ ਇੰਦਰਪਾਲ ਸਿੰਘ ਬਡੂੰਗਰ ਨੇ ਸਮਾਜ ਵਿਗਿਆਨ ਫੈਕਲਟੀ ਵਿੱਚ ਟੈਲੀਵਿਜ਼ਨ ਅਤੇ ਪੇਂਡੂ ਸਮਾਜ ਵਿਸ਼ਵ 'ਤੇ ਪੀਐੱਚ.ਡੀ, ਜਦਕਿ  ਡਾ.  ਜਸਮੀਨ ਕੌਰ ਬਡੂੰਗਰ ਨੇ ਬਿਜ਼ਨਸ ਸਟੱਡੀਜ਼ ਫੈਕਲਟੀ ਵਿੱਚ ਪੰਜਾਬ ਵਿੱਚ ਸਰਕਾਰ ਦੁਆਰਾ ਈ-ਗਵਰਨੈਂਸ ਪਹਿਲਕਦਮੀਆਂ ਵਿਸ਼ੇ 'ਤੇ ਪੀਐੱਚ.ਡੀ. ਕੀਤੀ। ਜਿਗਰਯੋਗ ਹੈ ਕਿ  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਤੇਗ਼ ਬਹਾਦਰ ਹਾਲ ਵਿਖੇ ਹੋਈ 40ਵੀ ਕਾਨਵੋਕੇਸ਼ਨ ਵਿੱਚ ਚਾਂਸਲਰ ਅਤੇ ਗਵਰਨਰ ਪੰਜਾਬ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਅਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਪੀਐੱਚ.ਡੀ ਦੀ ਡਿਗਰੀ ਪ੍ਰਦਾਨ ਕੀਤੀ ਗਈ। ਇਨ੍ਹਾਂ ਪਤੀ ਪਤਨੀ  ਜੋੜੇ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੀਐਚਡੀ ਦੀ ਦੀਆਂ ਡਿਗਰੀਆਂ ਪ੍ਰਾਪਤ ਕੀਤੇ ਜਾਣ ਨਾਲ ਪ੍ਰੋ. ਕਿਰਪਾਲ ਸਿੰਘ ਬਡੁੰਗਰ ਦਾ ਨਾਮ ਹੋਰ ਉੱਚਾ ਹੋਇਆ ਹੈ । ਇਸ ਮੌਕੇ ਤੇ ਡਾ ਮਨੀ ਇੰਦਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਉਨਾਂ ਨੇ ਆਪਣੀ ਖੋਜ ਡਾ. ਦੀਪਕ ਕੁਮਾਰ , ਮੁਖੀ ਸਮਾਜ ਵਿਗਿਆਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਕੀਤੀ ਤੇ ਆਪਣੀ ਖੋਜ ਰਾਹੀਂ ਪੰਜਾਬ ਰਾਜ ਦੇ ਪੇਂਡੂ ਲੋਕਾਂ ਦੇ ਆਪਸੀ ਸਬੰਧਾਂ ਅਤੇ ਰੋਜ਼ਾਨਾ ਜੀਵਨ 'ਤੇ ਟੈਲੀਵਿਜ਼ਨ ਦੇ ਪਏ ਡੂੰਘੇ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਹਨਾਂ ਦੱਸਿਆ ਕਿ ਆਮ ਲੋਕਾਂ ਦੀ ਕਿਸੇ ਪ੍ਰਤੀ ਰਾਏ ਬਣਾਉਣ ਵਿਚ ਟੈਲੀਵਿਜ਼ਨ ਦੇ ਕੰਟੈਂਟ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ। ਇਸੇ ਦੌਰਾਨ ਡਾ. ਜਸਮੀਨ ਕੌਰ ਨੇ ਆਪਣੀ ਖੋਜ ਪ੍ਰੋ. ਜੇ.ਐੱਸ. ਪਸਰੀਚਾ, ਪ੍ਰੋਫੈਸਰ ਕਾਮਰਸ ਵਿਭਾਗ ਪੰਜਾਬੀ ਯੂਨਵਰਸਿਟੀ ਪਟਿਆਲਾ ਅਧੀਨ ਕੀਤੀ। ਡਾ. ਜਸਮੀਨ ਕੌਰ ਨੇ ਸਰਕਾਰ ਦੁਆਰਾ ਪੰਜਾਬ ਵਿੱਚ ਈ-ਗਵਰਨੈਂਸ ਸੋਸਾਇਟੀ ਅਧੀਨ ਸ਼ੁਰੂ ਕੀਤੇ ਸੇਵਾ ਕੇਂਦਰਾਂ ਦੇ ਹਾਲ ਨੂੰ ਬਿਆਨ ਕੀਤਾ। ਉਹਨਾਂ ਦੱਸਿਆ ਕਿ  ਇਸ ਵਿਚ ਕੋਈ ਸ਼ੱਕ ਨਹੀਂ ਕਿ ਇਹ ਸੇਵਾ ਕੇਂਦਰ, ਸਰਕਾਰ ਦੁਆਰਾ ਲੋਕ ਸੇਵਾ ਦੇ ਹਿਤ ਲਈ ਸ਼ੁਰੂ ਕੀਤੇ ਗਏ ਪ੍ਰੰਤੂ ਹਾਲ ਦੀ ਘੜੀ ਇਹ ਕਈ ਖਾਮੀਆਂ ਨਾਲ ਜੂਝ ਰਹੇ ਹਨ। ਇਸ ਖੋਜ ਰਾਹੀਂ ਡਾ ਜਸਮੀਨ ਵੱਲੋਂ ਇਹਨਾਂ ਸੇਵਾ ਕੇਂਦਰਾਂ ਦਾ ਵਣਜ ਦੇ ਪੱਖ ਤੋਂ ਮੁਲਾਂਕਣ ਕੀਤਾ ਗਿਆ।
 

Have something to say? Post your comment

 

More in Malwa

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ