Tuesday, June 17, 2025

Malwa

MLA Kohli ਪੁੱਜੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਕੈਂਪ 'ਚ

March 01, 2024 11:07 AM
SehajTimes
ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਇੱਥੇ ਧਰਮਸ਼ਾਲਾ ਕਸ਼ਅਪ ਰਾਜਪੂਤ ਸਭਾ, ਬਡੂੰਗਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ।
 
 
ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
 
 
ਵਿਧਾਇਕ ਕੋਹਲੀ ਨੇ ਕੈਂਪ ਵਿੱਚ ਪੁੱਜੇ ਤੇ ਕੈਂਪ ਤੋਂ ਸੰਤੁਸ਼ਟ ਲੋਕਾਂ ਤੋਂ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਮਹੀਨਾ ਚੱਲਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਲੋੜਵੰਦਾਂ ਨੇ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਇਹ ਕੈਂਪ ਲੋਕਾਂ ਨੂੰ ਬਹੁਤ ਫਾਇਦੇਮੰਦ ਸਾਬਤ ਹੋਏ ਹਨ ਤੇ ਇੱਥੇ ਤਤਕਾਲ ਹੀ ਲੋਕਾਂ ਦੇ ਕੰਮ ਹੋ ਰਹੇ ਹਨ।
 
 
ਅੱਜ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ